Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਵਿਖੇ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਕੀਤੀਆਂ ਸ਼ਾਮਲ

Gaurav Yadav, Punjab Police, Police, Punjab Admin, Director General of Police Punjab, DGP Punjab

5 Dariya News

5 Dariya News

5 Dariya News

ਚੰਡੀਗੜ੍ਹ , 09 Jun 2026

Last updated on: Jun 10, 2026, 10:29 IST

ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀਆਂ ਕਾਰਜਸ਼ੀਲ ਸਮਰੱਥਾਵਾਂ ਵਿੱਚ ਵਾਧਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਏਐਨਟੀਐਫ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ ਵਿਖੇ ਨਵੀਂ ਸਥਾਪਿਤ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ) ਸਮੇਤ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਦਾ ਉਦਘਾਟਨ ਕੀਤਾ।

ਡੀਜੀਪੀ ਪੰਜਾਬ, ਜਿਨ੍ਹਾਂ ਦੇ ਨਾਲ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਅਤੇ ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਮੌਜੂਦ ਸਨ, ਨੇ ਏਐਨਟੀਐਫ ਪੁਲਿਸ ਸਟੇਸ਼ਨ ਵਿਖੇ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ ਐਂਡ ਸਿਸਟਮਜ਼ (ਸੀਸੀਟੀਐਨਐਸ) ਰੂਮ, ਇੰਟੈਰੋਗੇਸ਼ਨ ਰੂਮ, ਐਮਐਚਸੀ ਰੂਮ ਅਤੇ ਡੀਐਸਪੀ ਦਫ਼ਤਰ ਦਾ ਵੀ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਗਏ ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਦੀ ਇਮਾਰਤ ਨੂੰ ਹੁਣ ਇੱਕ ਆਧੁਨਿਕ ਇੰਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕੇਂਦਰ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਐਂਟੀ-ਨਾਰਕੋਟਿਕ ਗਤੀਵਿਧੀਆਂ ਲਈ ਇੱਕ ਮੁੱਖ ਕੇਂਦਰ ਵਜੋਂ ਕੰਮ ਕਰ ਰਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱਜ ਉਦਘਾਟਨ ਕੀਤੀਆਂ ਗਈਆਂ ਸਹੂਲਤਾਂ ਵਿਗਿਆਨਕ ਜਾਂਚ, ਸਬੂਤਾਂ ਦਾ ਡਿਜੀਟਲ ਵਿਸ਼ਲੇਸ਼ਣ, ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਨਿਗਰਾਨੀ ਅਤੇ ਅਪਰਾਧਿਕ ਡੇਟਾਬੇਸ ਤੱਕ ਬਿਹਤਰ ਪਹੁੰਚ ਪ੍ਰਦਾਨ ਕਰਨਗੀਆਂ, ਜਿਸ ਨਾਲ ਨਾਰਕੋਟਿਕ ਇੰਵੈਸਟੀਗੇਸ਼ਨ ਦੀ ਗੁਣਵੱਤਾ ਅਤੇ ਪ੍ਰਭਾਵਸ਼ੀਲਤਾ ਵਿੱਚ ਹੋਰ ਸੁਧਾਰ ਹੋਵੇਗਾ।

ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪਟਿਆਲਾ, ਜਲੰਧਰ ਅਤੇ ਬਠਿੰਡਾ ਵਿਖੇ ਅਤਿ-ਆਧੁਨਿਕ ਏਐਨਟੀਐਫ ਦਫਤਰ ਕੰਪਲੈਕਸ ਪਹਿਲਾਂ ਹੀ ਕਾਰਜਸ਼ੀਲ ਹਨ, ਜਦੋਂ ਕਿ ਲੁਧਿਆਣਾ ਅਤੇ ਫਿਰੋਜ਼ਪੁਰ ਵਿਖੇ ਨਵੀਆਂ ਸਹੂਲਤਾਂ ਇਸ ਸਮੇਂ ਨਿਰਮਾਣ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਇੱਕ ਸਮਰਪਿਤ ਏਐਨਟੀਐਫ ਸਹੂਲਤ ਸਥਾਪਤ ਕਰਨ ਦੀਆਂ ਯੋਜਨਾਵਾਂ ਵੀ ਪ੍ਰਗਤੀ ਅਧੀਨ ਹਨ ਅਤੇ ਇਸ ਸਬੰਧੀ ਜ਼ਮੀਨ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਸ ਤਕਨਾਲੋਜੀ-ਅਧਾਰਤ ਨਸ਼ਾ ਵਿਰੋਧੀ ਕਾਨੂੰਨੀ ਢਾਂਚੇ ਨੂੰ ਵਿਕਸਤ ਕਰਨ ਲਈ, ਸੂਬਾ ਸਰਕਾਰ ਨੇ ਵਿੱਤੀ ਸਾਲ 2024-25 ਅਤੇ ਵਿੱਤੀ ਸਾਲ 2025-26 ਦੌਰਾਨ 11.50 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ ਏ.ਐਨ.ਟੀ.ਐਫ. ਹੈੱਡਕੁਆਰਟਰ ਅਤੇ ਰੇਂਜ ਦਫਤਰਾਂ ਵਿੱਚ ਨਿਗਰਾਨੀ ਪ੍ਰਣਾਲੀਆਂ, ਸੰਚਾਰ ਬੁਨਿਆਦੀ ਢਾਂਚੇ, ਸਾਈਬਰ ਇੰਟੈਲੀਜੈਂਸ ਸਮਰੱਥਾਵਾਂ ਅਤੇ ਡਿਜੀਟਲ ਜਾਂਚ ਸਾਧਨਾਂ ਨੂੰ ਅਪਗ੍ਰੇਡ ਕਰਕੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਏਐਨਟੀਐਫ ਦੀ ਤਕਨੀਕੀ ਸਮਰੱਥਾ ਨੂੰ ਹੋਰ ਵਧਾਉਣ ਅਤੇ ਪ੍ਰਭਾਵੀ ਬਣਾਉਣ ਲਈ 14.16 ਕਰੋੜ ਰੁਪਏ ਹੋਰ ਅਲਾਟ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਏ.ਐਨ.ਟੀ.ਐਫ. ਪੰਜਾਬ ਨੂੰ ਸਟੇਟ ਐਨ.ਸੀ.ਓ.ਆਰ.ਡੀ. (ਨਾਰਕੋ ਕੋਆਰਡੀਨੇਸ਼ਨ ਸੈਂਟਰ) ਸਕੱਤਰੇਤ ਵਜੋਂ ਮਨੋਨੀਤ ਕੀਤਾ ਗਿਆ ਹੈ। ਇਸ ਸਮਰੱਥਾ ਨਾਲ ਹੁਣ ਏ.ਐਨ.ਟੀ.ਐਫ. ਵੱਖ-ਵੱਖ ਵਿਭਾਗਾਂ ਅਤੇ ਇਨਫੋਰਸਮੈਂਟ ਏਜੰਸੀਆਂ ਦਰਮਿਆਨ ਤਾਲਮੇਲ ਕਰਨ, ਖੁਫੀਆ ਜਾਣਕਾਰੀ ਸਾਂਝੀ ਕਰਨ ਅਤੇ ਰਾਜ ਭਰ ਵਿੱਚ ਨਸ਼ਾ ਵਿਰੋਧੀ ਪਹਿਲਕਦਮੀਆਂ ਦੀ ਨਿਗਰਾਨੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ।

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਨੇ ਕਿਹਾ, ‘‘ਅਸੀਂ ਖੁਫੀਆ ਇਤਲਾਹ ਤੰਤਰ ਨਾਲ ਲੈਸ ਪੁਲਿਸਿੰਗ ਅਤੇ ਆਧੁਨਿਕ ਲਾਗੂਕਰਨ ਸਮਰੱਥਾਵਾਂ ਰਾਹੀਂ ਨਸ਼ਿਆਂ ਦੇ ਨੈੱਟਵਰਕਾਂ ਨੂੰ ਤਬਾਹ ਕਰਨ, ਨਸ਼ਾ ਸਪਲਾਈ ਚੇਨਾਂ ਨੂੰ ਠੱਲ੍ਹ ਪਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਤੇ ਸੁਰੱਖਿਅਤ ਕਰਨ ਲਈ ਵਚਨਬੱਧ ਹਾਂ।’’

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD