Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ; ਊਰਜਾ ਬੁਨਿਆਦੀ ਢਾਂਚੇ ਦੀ ਸੁਰੱਖਿਆ ਦਾ ਲਿਆ ਜਾਇਜ਼ਾ

Dr Kaustubh Sharma, Punjab Police, Additional Director General of Police Security, ADGP Security, Onshore Security Coordination Committee, OSCC, 6th Onshore Security Coordination Committee

5 Dariya News

5 Dariya News

5 Dariya News

ਚੰਡੀਗੜ੍ਹ , 09 Jun 2026

Last updated on: Jun 10, 2026, 10:36 IST

ਪੰਜਾਬ ਰਾਜ ਲਈ 6ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਡਾ. ਕੌਸਤੁਭ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਏ.ਡੀ.ਜੀ.ਪੀ. ਸੁਰੱਖਿਆ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਇਸ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਗੁਲਨੀਤ ਸਿੰਘ ਖੁਰਾਨਾ, ਡੀ.ਆਈ.ਜੀ. ਬੀ.ਐਸ.ਐਫ. ਅੰਕਿਤ ਗੋਇਲ, ਈ.ਡੀ. (ਓ ਐਂਡ ਐਮ) ਗੇਲ ਸੰਜੇ ਚੌਹਾਨ, ਸੀ.ਜੀ.ਐਮ. (ਐਚ.ਆਰ.ਡੀ. ਅਤੇ ਸੁਰੱਖਿਆ) ਕੇ. ਦੇਵ ਕੁਮਾਰ, ਸੀ.ਜੀ.ਐਮ. (ਓ ਐਂਡ ਐਮ) ਅਤੇ ਓ.ਆਈ.ਸੀ. ਗੇਲ ਐਨ.ਸੀ.ਆਰ. ਵਿਜੇ ਮਿੱਤਲ ਦੇ ਨਾਲ-ਨਾਲ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ, ਇੰਟੈਲੀਜੈਂਸ ਬਿਊਰੋ, ਸੀਮਾ ਸੁਰੱਖਿਆ ਬਲ, ਕੇਂਦਰੀ ਰਿਜ਼ਰਵ ਪੁਲਿਸ ਬਲ  ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

ਇਸ ਵਿਚਾਰ-ਵਟਾਂਦਰੇ ਦੌਰਾਨ, ਗੇਲ, ਓਐਨਜੀਸੀ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ, ਅਤੇ ਟੌਰਿੰਟ ਗੈਸ ਆਦਿ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨੇ ਆਪਣੇ ਕਾਰਜਾਂ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ ਪਾਈਪਲਾਈਨਾਂ ਸਥਾਪਤ ਕਰਨ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਦੌਰਾਨ ਪੇਸ਼ ਆਉਂਦੀਆਂ ਚੁਣੌਤੀਆਂ ਬਾਰੇ ਦੱਸਿਆ।

ਇਨ੍ਹਾਂ ਅਹਿਮ ਊਰਜਾ ਅਸਾਸਿਆਂ ਨੂੰ ਸੁਰੱਖਿਅਤ ਕਰਨ ਲਈ  ਸਰਗਰਮ ਪਹੁੰਚ ਅਪਣਾਉਂਦਿਆਂ ਏਡੀਜੀਪੀ ਡਾ. ਕੌਸਤੁਭ ਸ਼ਰਮਾ ਨੇ ਜ਼ਿਲ੍ਹਾ ਨੋਡਲ ਪੁਲਿਸ ਅਧਿਕਾਰੀਆਂ ਨੂੰ ਤੇਲ ਅਤੇ ਗੈਸ ਕੰਪਨੀਆਂ ਤੋਂ ਪ੍ਰਾਪਤ ਸਾਰੀਆਂ ਸ਼ਿਕਾਇਤਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਗੈਸ ਪਾਈਪਲਾਈਨਾਂ ਨੂੰ ਹੋਣ ਵਾਲੇ ਕਿਸੇ ਵੀ ਖ਼ਤਰੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਗੈਸ ਲੀਕ ਹੋਣ ਨਾਲ ਗੰਭੀਰ ਰੂਪ ਵਿੱਚ ਅੱਗ ਲੱਗਣ ਜਾਂ ਲੋਕਾਂ ਦੇ ਦਮ ਘੁੱਟਣ ਦਾ ਖਤਰ ਪੈਦਾ ਹੋ ਸਕਦਾ ਹੈ।

ਉਨ੍ਹਾਂ ਨੇ ਅਜਿਹੇ ਸਾਰੇ ਮਾਮਲਿਆਂ ਵਿੱਚ ਪੁਲਿਸ ਨੂੰ ਤੁਰੰਤ ਐਫ਼ਆਈਆਰ ਦਰਜ ਕਰਨ ਅਤੇ ਫੌਰੀ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ। ਐਮਰਜੈਂਸੀ ਰਿਸਪਾਂਸ ਨੂੰ ਸੁਚਾਰੂ ਬਣਾਉਣ ਲਈ, ਏਡੀਜੀਪੀ ਨੇ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸਲਾਹ ਦਿੱਤੀ ਕਿ ਉਹ ਐਮਰਜੈਂਸੀ ਦੌਰਾਨ ਤੁਰੰਤ ’112’ ਐਮਰਜੈਂਸੀ ਹੈਲਪਲਾਈਨ ਜਾਂ ਸਬੰਧਤ ਜ਼ਿਲ੍ਹਾ ਪੁਲਿਸ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ।

ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਭਰ ਦੇ ਸਾਰੇ ਪੁਲਿਸ ਕੰਟਰੋਲ ਰੂਮ ਦੇ ਮੁਲਾਜ਼ਮਾਂ ਨੂੰ ਤੇਲ ਅਤੇ ਗੈਸ ਨਾਲ ਸਬੰਧਤ ਐਮਰਜੈਂਸੀ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾਵੇਗਾ। ਸੈਸ਼ਨ ਦੌਰਾਨ ਕਮੇਟੀ ਨੇ ਪਿਛਲੀ ਓ.ਐਸ.ਸੀ.ਸੀ. ਮੀਟਿੰਗ ਦੇ ਨੁਕਤਿਆਂ ’ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਵੀ ਕੀਤੀ। ਫੋਰਮ ਨੇ ਅੰਤਰਰਾਸ਼ਟਰੀ ਸਪਲਾਈ, ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਅਤੇ ਪੈਟਰੋਲੀਅਮ ਉਤਪਾਦਾਂ ਦੀਆਂ ਵਧਦੀਆਂ ਕੀਮਤਾਂ ਸਬੰਧੀ ਤੇਲ ਅਤੇ ਗੈਸ ਕੰਪਨੀਆਂ ਨੂੰ ਦਰਪੇਸ਼ ਚੁਣੌਤੀਆਂ ਜੋ ਲੋਕਾਂ ਵਿੱਚ ਬੇਚੈਨੀ ਅਤੇ ਕਾਲਾਬਾਜ਼ਾਰੀ ਦਾ ਕਾਰਨ ਬਣ ਸਕਦੀਆਂ ਹਨ, ’ਤੇ ਚਰਚਾ ਕੀਤੀ।

ਸੁਰੱਖਿਆ ਪੈਨਲ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਸੂਬੇ ਦੀਆਂ ਪ੍ਰਮੁੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਣ ਵਾਲੀਆਂ ਸੰਭਾਵੀ ਸਾਜਿਸ਼ਾਂ ਦਾ ਵੀ ਮੁਲਾਂਕਣ ਕੀਤਾ। ਇਸ ਦੌਰਾਨ ਭਾਈਵਾਲਾਂ ਨੂੰ ਕਾਨੂੰਨੀ ਢਾਂਚੇ ਬਾਰੇ ਜਾਣੂ ਕਰਵਾਉਣ ਲਈ, ਪੈਟਰੋਲੀਅਮ ਅਤੇ ਨੈਚੂਰਲ ਗੈਸ ਰੈਗੂਲੇਟਰੀ ਬੋਰਡ (ਪੀਐਨਜੀਆਰਬੀ) ਐਕਟ, ਪੈਟਰੋਲੀਅਮ ਅਤੇ ਮਿਨਰਲ ਪਾਈਪਲਾਈਨਸ (ਪੀਐਮਪੀ) ਐਕਟ (ਜ਼ਮੀਨ ਦੀ ਵਰਤੋਂ ਦੇ ਅਧਿਕਾਰ ਦੀ ਪ੍ਰਾਪਤੀ) ਅਤੇ ਤੇਲ ਤੇ ਗੈਸ ਬੁਨਿਆਦੀ ਢਾਂਚੇ ਲਈ ਖ਼ਤਰਿਆਂ ਨਾਲ ਨਜਿੱਠਣ ਵਾਲੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੇ ਸਬੰਧਿਤ ਉਪਬੰਧਾਂ ਬਾਰੇ ਵਿਆਪਕ ਪੇਸ਼ਕਾਰੀ ਦਿੱਤੀ ਗਈ।

ਮੀਟਿੰਗ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਗਤੀਵਿਧੀਆਂ ਅਤੇ ਕਾਰਜਸ਼ੀਲ ਤੇਲ ਅਤੇ ਗੈਸ ਕੰਪਨੀਆਂ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ’ਤੇ ਵੀ ਚਰਚਾ ਕੀਤੀ ਗਈ। ਸੈਸ਼ਨ ਦੀ ਸਮਾਪਤੀ ਕਰਦਿਆਂ, ਡਾ. ਕੌਸਤੁਭ ਸ਼ਰਮਾ ਨੇ ਰਾਸ਼ਟਰੀ ਅਰਥਵਿਵਸਥਾ ਵਿੱਚ ਤੇਲ ਅਤੇ ਗੈਸ ਖੇਤਰ ਦੀ ਰਣਨੀਤਕ ਮਹੱਤਤਾ ਨੂੰ ਦੁਹਰਾਇਆ ਅਤੇ ਪੰਜਾਬ ਭਰ ਵਿੱਚ ਸਾਰੇ ਊਰਜਾ ਬੁਨਿਆਦੀ ਢਾਂਚੇ ਦੇ ਸੁਰੱਖਿਅਤ ਅਤੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਅਟੁੱਟ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।

 

Tags: Dr Kaustubh Sharma , Punjab Police , Additional Director General of Police Security , ADGP Security , Onshore Security Coordination Committee , OSCC , 6th Onshore Security Coordination Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD