Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਰਾਬਰ ਅੰਕ, ਬਰਾਬਰ ਰੈਂਕ : ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਫੀਡਬੈਕ ਉਪਰੰਤ ਹਰਜੋਤ ਸਿੰਘ ਬੈਂਸ ਵੱਲੋਂ ਵਿਆਪਕ ਪੇਪਰ ਮੁਲਾਂਕਣ ਸੁਧਾਰਾਂ ਦਾ ਐਲਾਨ

Harjot Singh Bains, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 09 Jun 2026

Last updated on: Jun 10, 2026, 14:40 IST

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ।

ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ "ਸਿਤਾਰੇ ਜ਼ਮੀਨ 'ਤੇ" ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ 'ਤੇ ਮੈਰਿਟ ਸੂਚੀ ਵਿੱਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ। 

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਸ. ਬੈਂਸ ਨੇ ਕਿਹਾ ਕਿ ਵਿਦਿਆਰਥੀ ਕੇਂਦਰਿਤ ਸਿੱਖਿਆ ਵੱਲ ਇਹ ਇੱਕ ਇਤਿਹਾਸਕ ਕਦਮ ਹੈ। 

ਟਾਪਰ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀ ਨੂੰ ਉਮਰ ਦੇ ਆਧਾਰ 'ਤੇ ਘੱਟ ਰੈਂਕ ਨਹੀਂ ਦਿੱਤਾ ਜਾ ਸਕਦਾ। ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਹੁਣ ਬਰਾਬਰ ਅੰਕਾਂ ਦਾ ਮਤਲਬ ਬਰਾਬਰ ਰੈਂਕ ਹੋਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਂਕਿੰਗ ਵਿੱਚ ਕੀਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਬੋਰਡ ਨੇ ਪ੍ਰਸ਼ਨ ਪੱਤਰ ਡਿਜ਼ਾਈਨ ਵਿੱਚ ਵੀ ਵੱਡੇ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸਦਾ ਉਦੇਸ਼ ਨਕਲ ਨੂੰ ਰੋਕਣਾ ਅਤੇ ਰੱਟਾ ਲਗਾਉਣ ਦੀ ਆਦਤ ਨੂੰ ਖ਼ਤਮ ਕਰਨਾ ਹੈ। 

'ਸਿਤਾਰੇ ਜ਼ਮੀਨ 'ਤੇ' ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੌਜੂਦਾ ਪੇਪਰਾਂ ਵਿੱਚ ਗਿਆਨ ਦੀ ਬਜਾਇ ਰੱਟੇ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਸੀਂ ਵਿਸ਼ਾ ਮਾਹਿਰਾਂ ਵੱਲੋਂ ਨਿਰਧਾਰਤ ਕੰਪੀਟੈਂਸੀ-ਅਧਾਰਤ ਪ੍ਰਸ਼ਨ ਪੱਤਰਾਂ ਨੂੰ ਅਪਣਾ ਰਹੇ ਹਾਂ। 

ਵਿਦਿਆਰਥੀ ਦੀ ਸਮਝ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਤਰਕ ਦੀ ਜਾਂਚ ਕਰਨ 'ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ, ਨਾ ਕਿ ਇਸ 'ਤੇ ਕਿ ਉਹ ਕਿੰਨੀ ਚੰਗੀ ਤਰ੍ਹਾਂ ਰੱਟਾ ਲਗਾ ਸਕਦੇ ਹਨ। ਬਿਹਤਰ ਪ੍ਰਸ਼ਨ ਪੱਤਰਾਂ ਦਾ ਉਦੇਸ਼ ਨਕਲ ਦੀ ਗੁੰਜਾਇਸ਼ ਨੂੰ ਖ਼ਤਮ ਕਰਨਾ ਹੈ। ਜਦੋਂ ਪ੍ਰਸ਼ਨ ਰੱਟੇ ਦੀ ਬਜਾਇ ਸੋਚਣ ਦੀ ਸਮਰੱਥਾ ਨੂੰ ਪਰਖਦੇ ਹਨ ਤਾਂ ਪੇਪਰ ਲੀਕ ਅਤੇ ਨਕਲ ਦੀ ਗੁੰਜਾਇਸ਼ ਨਹੀਂ ਰਹਿੰਦੀ।"

ਸਿੱਖਿਆ ਮੰਤਰੀ ਨੇ ਕਿਹਾ, “ਵਿਦਿਆਰਥੀ ਸਾਡਾ ਭਵਿੱਖ ਹਨ। ਸਾਡੇ ਵੱਲੋਂ ਲਏ ਗਏ ਹਰ ਫੈਸਲੇ ਨਾਲ ਉਨ੍ਹਾਂ ਨੂੰ ਨਿਰਪੱਖਤਾ, ਆਤਮ-ਵਿਸ਼ਵਾਸ ਅਤੇ ਵਿਸ਼ਵ ਪੱਧਰੀ ਮਿਆਰ ਮਿਲਣੇ ਚਾਹੀਦੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਨੀਤੀਆਂ ਵਿੱਚ ਤਰਜੀਹ ਦਿੱਤੀ ਗਈ ਹੈ। 

ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪੜਾਅਵਾਰ ਢੰਗ ਨਾਲ ਰੱਟੇਬਾਜ਼ੀ ਦੇ ਚਿਰਾਂ ਤੋਂ ਪ੍ਰਚੱਲਿਤ ਰੁਝਾਨ ਨੂੰ ਬੰਦ ਕਰੇਗਾ ਅਤੇ ਹਰ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਵਿਦਿਆਰਥੀ-ਅਨੁਕੂਲ ਬਣਾਏਗਾ।” ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਪ੍ਰਾਪਤ ਸਾਰੇ ਉਸਾਰੂ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਅਗਲੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਸਾਂਝੀ ਰੈਂਕਿੰਗ ਪ੍ਰਣਾਲੀ ਅਤੇ ਨਵੇਂ ਪ੍ਰਸ਼ਨ ਪੱਤਰ ਪੈਟਰਨਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

 

Tags: Harjot Singh Bains , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD