Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਹਦਾਇਤ

ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੀ ਨਿਯਮਤ ਟੈਸਟਿੰਗ ਕਰਨ ਅਤੇ ਦੂਸ਼ਿਤ ਪਾਣੀ ਦੇ ਸੰਭਾਵਿਤ ਇਲਾਕਿਆਂ ਦੀ ਨਿਗਰਾਨੀ ਉਤੇ ਵੀ ਜ਼ੋਰ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 09 Jun 2026

Last updated on: Jun 10, 2026, 14:55 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਟੀਚਿਆਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਢਿੱਲ ਨਾ ਵਰਤੀ ਜਾਵੇ। ਅੱਜ ਜ਼ਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਡੇਂਗੂ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਫਾਗਿੰਗ ਦੀ ਗਤੀ ਤੇਜ਼ ਕਰਨ, ਘਰ-ਘਰ ਲਾਰਵਾ ਚੈਕਿੰਗ ਕਰਨ ਅਤੇ ਡੇਂਗੂ ਮੱਛਰ ਦਾ ਲਾਰਵਾ ਮਿਲਣ ’ਤੇ ਨਿਯਮਾਂ ਅਨੁਸਾਰ ਚਲਾਨ ਕਰਕੇ ਜੁਰਮਾਨੇ ਕਰਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਗਰਿਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਤਾਲਮੇਲ ਕਰਕੇ ਪਾਣੀ ਦੀ ਨਿਯਮਤ ਟੈਸਟਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵਿਤ ਦੂਸ਼ਿਤ ਪਾਣੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਬਚਾਅ ਕਾਰਵਾਈਆਂ ਵੀ ਕੀਤੀਆਂ ਜਾਣ।

ਜ਼ਿਲ੍ਹੇ ਅੰਦਰ ਟੀ.ਬੀ. ਰੋਕਥਾਮ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਟੀ.ਬੀ. ਦੇ ਮਰੀਜ਼ਾਂ ਨੂੰ ਸੰਤੁਲਿਤ ਆਹਾਰ ਕਿੱਟਾਂ ਮੁਹੱਈਆ ਕਰਵਾਉਣ, ਇਲਾਜ ਸਹੂਲਤਾਂ ਅਤੇ ਨਿਯਮਤ ਟੈਸਟਿੰਗ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ 14 ਸਾਲ ਤੱਕ ਦੀ ਉਮਰ ਦੀਆਂ ਬਾਲਿਕਾਵਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਯਕੀਨੀ ਬਣਾਉਣ ਅਤੇ ਗਰਮੀ ਦੀ ਲੂ ਤੋਂ ਬਚਾਅ ਲਈ ਜਾਗਰੂਕਤਾ ਵਧਾਉਣ ਦੀ ਵੀ ਹਦਾਇਤ ਕੀਤੀ।

ਡਾ. ਹਿਮਾਂਸ਼ੂ ਅਗਰਵਾਲ ਨੇ ਘੱਟ ਓ.ਪੀ.ਡੀ. ਵਾਲੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਾਉਣ ਲਈ ਲੋਕ ਜਾਗਰੂਕਤਾ ਵਧਾਉਣ ਅਤੇ ਮਰੀਜ਼ਾਂ ਦਾ ਵਿਸ਼ਵਾਸ ਜਿੱਤਣ ਲਈ ਡਾਕਟਰਾਂ ਨੂੰ ਲੋਕਾਂ ਨਾਲ ਹੋਰ ਨੇੜਤਾ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ, ਇਸ ਲਈ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਵੱਖ-ਵੱਖ ਸਿਹਤ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਸੇਵਾਵਾਂ ਦੀ ਗੁਣਵੱਤਾ ਨੂੰ ਹਰ ਪੱਧਰ ’ਤੇ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਡਾ. ਹਿਮਾਂਸ਼ੂ ਅਗਰਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨਾਲ ਜੋੜਨ ਲਈ ਸਿਹਤ ਵਿਭਾਗ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। 

ਇਸ ਲਈ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਅਤੇ ਸਿਹਤ ਜਾਂਚ ਸਬੰਧੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ, ਜੱਚਾ-ਬੱਚਾ ਮੌਤ ਦਰ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਤੇ ਹੋਰ ਸਿਹਤ ਸਕੀਮਾਂ ਦੀ ਵੀ ਸਮੀਖਿਆ ਕੀਤੀ। 

ਇਸ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਡਾ. ਵਿਕਾਸ ਗੋਇਲ, ਡਾ. ਕੁਸ਼ਲਦੀਪ ਕੌਰ ਗਿੱਲ, ਡਾ. ਜਸਵਿੰਦਰ ਸਿੰਘ, ਡਾ. ਸੁਮਿਤ ਸਿੰਘ, ਡਾ. ਬਲਕਾਰ ਸਿੰਘ ਸਮੇਤ ਸਮੂਹ ਐਸ.ਐਮ.ਓਜ਼ ਅਤੇ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD