Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਹਰਪਾਲ ਸਿੰਘ ਚੀਮਾ

ਸੂਬਾ ਪੱਧਰ 'ਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਤਕ ਨਸ਼ਿਆਂ ਸਬੰਧੀ 12 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਮਿਲੀਆਂ; 2500 ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਸਬੰਧੀ ਸੂਚਨਾਵਾਂ ਮਿਲੀਆਂ

Harpal Singh Cheema, Advocate Harpal Singh Cheema, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਦਿੜ੍ਹਬਾ , 10 Jun 2026

Last updated on: Jun 10, 2026, 16:06 IST

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਅਟਵਾਲ ਪੈਲਸ, ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਹੀ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਪੰਜਾਬ ਨੂੰ ਇਸ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ। ਸ੍ਰ ਚੀਮਾ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਐਂਟੀ-ਡ੍ਰੋਨ ਸਿਸਟਮ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰਾਂ ਰਾਹੀਂ ਡਰੋਨਾਂ ਦੁਆਰਾ ਕੀਤੀ ਜਾ ਰਹੀ ਨਸ਼ਿਆਂ ਦੀ ਤਸਕਰੀ 'ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਰਹੀ ਹੈ। 

ਇਸ ਤੋਂ ਇਲਾਵਾ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਤੱਕ ਨਸ਼ਿਆਂ ਸਬੰਧੀ 12 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋ ਚੁੱਕੀਆਂ ਹਨ, ਜਦਕਿ 2500 ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਸਬੰਧੀ ਸੂਚਨਾਵਾਂ ਮਿਲੀਆਂ ਹਨ। 

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 60 ਹਜ਼ਾਰ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ। ਸ੍ਰ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। 

ਇਸ ਤਹਿਤ 90 ਹਜ਼ਾਰ ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਯਤਨ ਕੀਤੇ ਗਏ ਹਨ। ਸ੍ਰ ਚੀਮਾ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। 

ਇਸ ਲਈ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਪਿਆਰ, ਹਮਦਰਦੀ ਅਤੇ ਸਹਿਯੋਗ ਨਾਲ ਮੁੜ ਸਧਾਰਨ ਜੀਵਨ ਵੱਲ ਲਿਆਉਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਸੇਵਾਵਾਂ ਨਾਲ ਜੋੜਨ ਵਿੱਚ ਸਹਿਯੋਗ ਦਿੱਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਪੰਜਾਬ ਨੇ ਹਰ ਮਾੜੀ ਅਲਾਮਤ ਦਾ ਡਟ ਕੇ ਮੁਕਾਬਲਾ ਕੀਤਾ ਹੈ ਅਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਨਸ਼ਿਆਂ ਰੂਪੀ ਅਲਾਮਤ ਨੂੰ ਵੀ ਜੜ੍ਹੋਂ ਖਤਮ ਕਰਕੇ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ। ਇਸੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਦਿੜ੍ਹਬਾ ਹਲਕੇ ਦੇ ਕਈ ਖਿਡਾਰੀ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।

ਸ੍ਰ ਚੀਮਾ ਨੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ।

ਮੀਟਿੰਗ ਦੌਰਾਨ ਹਾਜ਼ਰੀਨ ਵੱਲੋਂ ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਨਸ਼ਿਆਂ ਦੀ ਰੋਕਥਾਮ ਲਈ ਬਣਾਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖ਼ਤੀ ਕਾਰਡ ਵੀ ਦਿੱਤੇ ਗਏ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਐਸ.ਡੀ.ਐਮ. ਦਿੜ੍ਹਬਾ ਸ਼੍ਰੀ ਤਰਸੇਮ ਚੰਦ, ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਸਮੇਤ ਵਿਭਾਗਾਂ ਦੇ ਅਧਿਕਾਰੀ, ਸਰਪੰਚ, ਪੰਚ, ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD