Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਕਿਹਾ; ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ

Harpal Singh Cheema, Advocate Harpal Singh Cheema, AAP Punjab

Gurpreet Singh

Gurpreet Singh

5 Dariya News

ਦਿੜ੍ਹਬਾ , 10 Jun 2026

Last updated on: Jun 10, 2026, 16:11 IST

ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ। 

ਉਹਨਾਂ ਕਿਹਾ ਕਿ ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ। ਸਮਾਗਮ ਦੌਰਾਨ ਰਸਮੀ ਤੌਰ ਉੱਤੇ ਕੁਝ ਰਾਸ਼ਨ ਕਾਰਡ ਕੈਬਨਿਟ ਮੰਤਰੀ ਵੱਲੋਂ ਕੁਝ ਲਾਭਪਾਤਰੀਆਂ ਨੂੰ ਸੌਂਪੇ ਗਏ, ਜਦਕਿ ਬਾਕੀ ਰਾਸ਼ਨ ਕਾਰਡ ਪੰਚਾਂ ਸਰਪੰਚਾਂ ਨੂੰ ਸੌਂਪ ਕੇ ਸਾਰੇ ਯੋਗ ਲਾਭਪਾਤਰੀਆਂ ਤਕ ਪੁੱਜਦੇ ਕਰਨ ਦੀ ਜ਼ਿੰਮੇਵਾਰੀ ਲਾਈ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਸ੍ਰ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਲਾਈ ਉਪਰਾਲਿਆਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵਿਆਪਕ ਉਪਰਾਲਾ ਕੀਤਾ ਹੈ ਕਿ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਵਿੱਚ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਵਸਤਾਂ ਮੌਜੂਦ ਰਹਿਣ।

'ਮੇਰੀ ਰਸੋਈ' ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲ ਰਹੀ ਹੈ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ। ਇਹ ਯੋਜਨਾ ਆਮ ਪਰਿਵਾਰਾਂ ਦੀਆਂ ਆਮ ਜ਼ਰੂਰਤਾਂ, ਖਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। 

ਮਜ਼ਬੂਤ ਤੇ ਖੁਸ਼ਹਾਲ ਪੰਜਾਬ ਤਾਂ ਹੀ ਬਣਾਇਆ ਜਾ ਸਕਦਾ ਹੈ, ਜਦੋਂ ਹਰ ਘਰ ਦੀ ਰਸੋਈ ਚਲਦੀ ਰਹੇ ਅਤੇ ਕੋਈ ਵੀ ਬੱਚਾ ਭੁੱਖਾ ਨਾ ਸੌਂਵੇ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਹਰ ਘਰ ਵਿੱਚ ਪੌਸ਼ਟਿਕ ਤੇ ਜ਼ਰੂਰੀ ਭੋਜਨ ਪਦਾਰਥਾਂ ਦੀ ਪਹੁੰਚ ਹੋਵੇ ਤਾਂ ਜੋ ਬੱਚੇ ਸਾਰੇ ਲੁੜੀਂਦੇ ਤੱਤਾਂ ਨਾਲ ਭਰਪੂਰ ਖੁਰਾਕ ਦੀ ਘਾਟ ਕਾਰਨ ਕਮਜ਼ੋਰੀ ਦਾ ਸ਼ਿਕਾਰ ਨਾ ਹੋਣ।

ਪਾਰਦਰਸ਼ੀ ਡਿਲੀਵਰੀ ਪ੍ਰਣਾਲੀਆਂ, ਮਿਆਰੀ ਭੋਜਨ ਕਿੱਟਾਂ ਅਤੇ ਆਰਥਿਕ ਤੌਰ 'ਤੇ ਗਰੀਬ ਵਰਗਾਂ ਤਕ ਵਿਆਪਕ ਪਹੁੰਚ ਰਾਹੀਂ, ਪੰਜਾਬ ਸਰਕਾਰ ਨੇ ਸਿਹਤਮੰਦ, ਮਜ਼ਬੂਤ ਅਤੇ ਰੱਜਿਆ ਪੁੱਜਿਆ ਪੰਜਾਬ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਵੇਂ ਡਿਜੀਟਲ ਕਾਰਡ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਰਾਬਤਾ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਵੀ ਹੈ ਤਾਂ ਉਹ ਫੌਰੀ ਹੱਲ ਕੀਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਐਸ.ਡੀ.ਐਮ. ਦਿੜ੍ਹਬਾ ਸ਼੍ਰੀ ਤਰਸੇਮ ਚੰਦ, ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਸਮੇਤ ਵਿਭਾਗਾਂ ਦੇ ਅਧਿਕਾਰੀ, ਸਰਪੰਚ, ਪੰਚ, ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD