Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

Harjot Singh Bains, AAP Punjab, Patiala

Gurpreet Singh

Gurpreet Singh

5 Dariya News

ਪਟਿਆਲਾ , 10 Jun 2026

Last updated on: Jun 10, 2026, 16:16 IST

ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ।

ਪਟਿਆਲਾ ਦੀਆਂ ਸੜਕਾਂ 'ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਅਤੇ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ। ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਦੂਜਾ ਸਟੈੱਪ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ 'ਤੇ ਨਿਰਭਰ ਕਰਦਾ ਹੈ। 

ਉਨ੍ਹਾਂ ਕਿਹਾ, "ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। 

ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ 'ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।" ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਕੋਸ਼ਿਸ਼ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ। ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ।"

 

Tags: Harjot Singh Bains , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD