Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਜ਼ਿਲ੍ਹਿਆਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਟ੍ਰੇਨਿੰਗ ਮੁਕੰਮਲ

ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਹੈਲਪਡੈਸਕ ਅਤੇ ਸ਼ਿਕਾਇਤ ਨਿਵਾਰਣ ਸੈਲ ਵਿਖੇ ਕੀਤੀ ਜਾ ਸਕਦੀ ਹੈ- ਡਿਪਟੀ ਕਮਿਸ਼ਰ

Rahul Chaba, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਫਰੀਦੋਕਟ , 10 Jun 2026

Last updated on: Jun 10, 2026, 16:32 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਮਿਸ. ਅਨਿੰਦਿਤਾ ਮਿਤਰਾ, ਆਈ.ਏ.ਐਸ ਵੱਲੋਂ ਪੰਜਾਬ ਰਾਜ ਵਿੱਚ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸਬੰਧ ਵਿੱਚ ਪੰਜਾਬ ਰਾਜ ਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਤੀ 08.06.2026 ਤੋਂ 10.06.2026 ਤੱਕ ਅੰਬਰ ਹਾਲ ਹੋਟਲ ਰੈਡੀਸਨ ਰੈੱਡ ਮੋਹਾਲੀ ਵਿਖੇ ਟ੍ਰੇਨਿੰਗ ਕੰਡਕਟ ਕੀਤੀ ਗਈ।

ਇਸ ਟ੍ਰੇਨਿੰਗ ਵਿੱਚ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕਰਨ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਅਧੀਨ  ਨਾਗਰਿਕਾਂ/ਮਾਈਗ੍ਰੇਂਟ ਵੋਟਰਾਂ/ਦਿਵਿਆਂਗਣਾਂ ਅਤੇ ਬਜ਼ੁਰਗ ਵੋਟਰਾਂ ਦੀ ਇਨਿਊਮੇਰੇਸ਼ਨ ਫਾਰਮ ਭਰਨ ਲਈ, ਵੋਟਰਾਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਵਿੱਚ ਵਰਤੇ ਜਾਣ ਵਾਲੇ ਦਸਤਾਵੇਜ਼ਾਂ ਤੋਂ ਜਾਣੂ ਕਰਵਾਉਣ, ਪਿਛਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਰਿਕਾਰਡ ਵਿੱਚੋਂ ਵੋਟ ਦੀ ਭਾਲ/ਲਿੰਕ ਕਰਨ ਸਬੰਧੀ ਹਦਾਇਤਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ ’ਤੇ  ਸ਼ਿਕਾਇਤ ਨਿਵਾਰਣ ਸੈਂਲ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਨਾਗਰਿਕ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਦਾਖਲ ਕਰ ਸਕਦੇ ਹਨ। 

ਇਹ ਹੈਲਪਡੈਸਕ ਅਤੇ ਸ਼ਿਕਾਇਤ ਨਿਵਾਰਣ ਸੈਲ ਕਮਰਾ ਨੰ. 330, ਜ਼ਿਲ੍ਹਾ ਚੋਣ ਦਫ਼ਤਰ, ਦੂਜੀ ਮੰਜ਼ਿਲ, ਮਿੰਨੀ ਸਕੱਤਰੇਤ, ਫਰੀਦਕੋਟ ਵਿਖੇ ਸਥਾਪਿਤ ਕੀਤਾ ਗਿਆ ਹੈ।  ਨਾਗਰਿਕਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਹੈਲਪਡੈਸਕ ਅਤੇ ਸ਼ਿਕਾਇਤ ਸਬੰਧੀ ਸ਼ਿਕਾਇਤ ਨਿਵਾਰਣ ਸੈਲ ਨਾਲ ਤਾਲਮੇਲ ਕਰਨ ਲਈ ਟੋਲ ਫਰੀ. 1950 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਨਿਯਤ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਮੀਡੀਆ ਮੋਨੀਟਰਿੰਗਟੀਮ ਦਾ ਗਠਨ ਵੀ ਕੀਤਾ ਗਿਆ ਹੈ ਜੋ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ  (ਐਸ.ਆਈ.ਆਰ) ਸਬੰਧੀ ਪ੍ਰਿੰਟ/ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਆਦਿ ਤੇ ਪਬਲਿਸ਼ ਹੋਣ ਵਾਲੀ ਸਮੱਗਰੀ ਦੀ ਮੋਨੀਟਰਿੰਗ ਕਰੇਗੀ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਪਬਲਿਸ਼ ਹੋਣ ਵਾਲੀ ਕੋਈ ਵੀ ਗਲਤ ਜਾਣਕਾਰੀ ਦੇ ਤੱਥਾਂ ਦੀ ਪੜਤਾਲ ਕਰਕੇ ਸਹੀ ਜਾਣਕਾਰੀ ਨਾਗਰਿਕਾਂ/ਵੋਟਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰ ਹੋਵੇਗੀ। ।

ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਬੀ.ਐੱਲ.ਓਜ਼ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਜ਼ਿਲ੍ਹੇ ਦੇ ਅਧੀਨ ਆਉਂਦੇ 03 ਵਿਧਾਨ ਸਭਾ ਹਲਕਿਆਂ ਵਿੱਚ ਬੀ.ਐਲ.ਓ ਫਸੀਲੀਟੇਸ਼ਨ ਸੈਂਟਰ ਵੀ ਗਠਿਤ ਕਰ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ/ਵੋਟਰਾਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਵੋਟਰ ਸੂਚੀ ਨੂੰ ਸੋਧਣ ਦੀ ਇਸ ਮਹੱਤਪੂਰਨ ਪ੍ਰਕਿਰਿਆ ਨੂੰ ਬਿਨ੍ਹਾਂ ਕਿਸੇ ਰੁਕਾਵਟ,ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਤਹਿਸੀਲਦਾਰ ਚੋਣਾਂ ਪੂਨਮ ਸਿੱਧੂ ਤੋਂ ਇਲਾਵਾ ਸਬੰਧਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD