Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੋਹਾ ਅਤੇ ਬਰੇਟਾ ਨਗਰ ਕੌਂਸਲ ਦੇ ਕਈ ਆਜਾਦ ਕੌਂਸਲਰ ਆਪ ਵਿੱਚ ਸ਼ਾਮਲ

ਓਐਸਡੀ ਰਾਜਬੀਰ ਘੁੰਮਣ ਨੇ ਸਾਰੇ ਕੌਂਸਲਰਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ

Rajbir Ghuman, Principal Budh Ram, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 10 Jun 2026

Last updated on: Jun 10, 2026, 16:46 IST

ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਹਲਕਾ ਬੁਢਲਾਡਾ ਵਿੱਚ ਹੋਰ ਵੱਡੀ ਮਜ਼ਬੂਤੀ ਮਿਲੀ ਹੈ। ਬੁੱਧਵਾਰ ਨੂੰ ਨਗਰ ਕੌਂਸਲ ਬੋਹਾ ਅਤੇ ਬਰੇਟਾ ਦੇ ਕਈ ਆਜਾਦ ਕੌਂਸਲਰ ਮੁਖਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਅਤੇ  ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਹਾਜ਼ਰੀ ਵਿੱਚ 'ਆਪ' ਵਿੱਚ ਸ਼ਾਮਿਲ ਹੋ ਗਏ।

ਓਐਸਡੀ ਰਾਜਬੀਰ ਘੁੰਮਣ ਨੇ ਸਾਰੇ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਹਲਕੇ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਚੁਣੇ ਹੋਏ ਨੁਮਾਇੰਦੇ ਆਪ ਨਾਲ ਜੁੜ ਰਹੇ ਹਨ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਕੌਂਸਲਰਾਂ ਵਿੱਚ  ਕੁਲਵੰਤ ਸਿੰਘ, ਵਾਰਡ ਨੰਬਰ 6, ਕਿਰਪਾਲ ਸਿੰਘ ਖਾਲਸਾ, ਵਾਰਡ ਨੰਬਰ 4 ਅਤੇ  ਚਰਨਜੀਤ ਸਿੰਘ ਚੰਨੀ, ਵਾਰਡ ਨੰਬਰ 1,ਨਗਰ ਕੌਂਸਲ ਬਰੇਟਾ ਤੋਂ ਗਗਨਦੀਪ ਸਿੰਘ, ਵਾਰਡ ਨੰਬਰ 8, ਲਖਵਿੰਦਰ ਕੁਮਾਰ ਲੱਕੀ, ਵਾਰਡ ਨੰਬਰ 10, ਮਨਪ੍ਰੀਤ ਕੌਰ, ਵਾਰਡ ਨੰਬਰ 12, ਅਮਰਜੀਤ ਦੇਵੀ, ਵਾਰਡ ਨੰਬਰ 7,ਗਗਨਦੀਪ ਕੌਰ, ਵਾਰਡ ਨੰਬਰ 9, ਸੰਦੀਪ ਕੌਰ ਵਾਰਡ ਨੰਬਰ 11 ਸ਼ਾਮਿਲ ਹਨ। ਇਸ ਮੌਕੇ  ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਹਲਕਾ ਬੁਢਲਾਡਾ ਦੇ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਕੌਂਸਲਰ ਆਪਣੇ-ਆਪਣੇ ਇਲਾਕਿਆਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਨਵੇਂ ਸ਼ਾਮਲ ਸਾਰੇ ਕੌਂਸਲਰਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਆਪਣੇ ਇਲਾਕਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

 

 

Tags: Rajbir Ghuman , Principal Budh Ram , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD