Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ

ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਸਫ਼ਲ ਕਾਰਜਕਾਲ ਦੇ 12 ਸਾਲ ਪੂਰੇ ਹੋਣ ’ਤੇ ਗੁਰੂਦੁਆਰਾ ਸਾਹਿਬ ਵਿਖੇ ਕਰਵਾਈ ਸ਼ੁਕਰਾਨੇ ਦੀ ਅਰਦਾਸ

Kewal Singh Dhillon, BJP Punjab, Vineet Joshi

Gurpreet Singh

Gurpreet Singh

5 Dariya News

ਚੰਡੀਗੜ੍ਹ , 10 Jun 2026

Last updated on: Jun 10, 2026, 17:46 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ ਦੇਸ਼ ਦੀ ਸੇਵਾ ਕਰਦਿਆਂ 12 ਸਾਲਾਂ ਦਾ ਸਫ਼ਲ ਕਾਰਜਕਾਲ ਪੂਰਾ ਹੋਣ ਦੇ ਇਤਿਹਾਸਕ ਮੌਕੇ ’ਤੇ ਗੁਰੂਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਵਾਈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਦੇਸ਼, ਪੰਜਾਬ ਅਤੇ ਭਾਰਤੀ ਜਨਤਾ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਦੂਰਅੰਦੇਸ਼ੀ ਅਤੇ ਮਜ਼ਬੂਤ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ’ਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਹਾਈਵੇਅ, ਐਕਸਪ੍ਰੈੱਸ-ਵੇਅ ਅਤੇ ਹਵਾਈ ਅੱਡਿਆਂ ਦਾ ਵਿਸ਼ਾਲ ਜਾਲ ਵਿਛਾਇਆ ਗਿਆ ਹੈ। 

ਭਾਰਤੀ ਰੇਲਵੇ ਦੇ ਆਧੁਨਿਕੀਕਰਨ ਦੇ ਨਾਲ ‘ਵੰਦੇ ਭਾਰਤ’ ਵਰਗੀਆਂ ਅਤਿ-ਆਧੁਨਿਕ ਅਤੇ ਤੇਜ਼ ਰਫ਼ਤਾਰ ਟ੍ਰੇਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਡਿਜੀਟਲ ਲੈਣ-ਦੇਣ ਦੇ ਖੇਤਰ ਵਿੱਚ ਦੁਨੀਆ ਦਾ ਮੋਹਰੀ ਦੇਸ਼ ਬਣ ਚੁੱਕਾ ਹੈ। ਪਿੰਡ-ਪਿੰਡ ਤੱਕ ਇੰਟਰਨੈੱਟ ਅਤੇ ਡਿਜੀਟਲ ਸੇਵਾਵਾਂ ਪਹੁੰਚਾ ਕੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਇਆ ਗਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨਿਰਮਾਣ ਕਰਵਾਇਆ, ਲੰਗਰ ਨੂੰ ਜੀ.ਐੱਸ.ਟੀ. ਤੋਂ ਮੁਕਤ ਕੀਤਾ ਅਤੇ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਬੰਦ ਪਏ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ। ਇਸ ਦੇ ਨਤੀਜੇ ਵਜੋਂ ਕਈ ਮੁੱਖ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ। 

ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਾਧੂ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਿਆਂ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ ਵਿੱਚ ਸਰਕਾਰੀ ਪੱਧਰ ’ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉੱਜਵਲਾ ਯੋਜਨਾ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਕਰੋੜਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਤਵਾਦ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਗਈ ਹੈ, ਸਰਹੱਦਾਂ ਨੂੰ ਹੋਰ ਮਜ਼ਬੂਤ ਅਤੇ ਸੁਰੱਖਿਅਤ ਬਣਾਇਆ ਗਿਆ ਹੈ ਅਤੇ ‘ਆਤਮਨਿਰਭਰ ਭਾਰਤ’ ਦੇ ਸੰਕਲਪ ਤਹਿਤ ਰੱਖਿਆ ਖੇਤਰ ਵਿੱਚ ਦੇਸ਼ ਅੰਦਰ ਹੀ ਆਧੁਨਿਕ ਸਾਜ਼ੋ-ਸਾਮਾਨ ਅਤੇ ਹਥਿਆਰ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਮੰਚ ’ਤੇ ਭਾਰਤ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਿਆ ਜਾਂਦਾ ਹੈ ਅਤੇ ਦੇਸ਼ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਚੁੱਕਾ ਹੈ।

ਅੰਤ ਵਿੱਚ ਕੇਵਲ ਸਿੰਘ ਢਿੱਲੋਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਭਾਰਤ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵੀ ਤਰੱਕੀ, ਸੁਸ਼ਾਸਨ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧੇਗਾ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ।

 

Tags: Kewal Singh Dhillon , BJP Punjab , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD