Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਵੱਲੋਂ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ, ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

Harchand Singh Barsat, AAP Punjab

Gurpreet Singh

Gurpreet Singh

5 Dariya News

ਐਸ.ਏ.ਐਸ. ਨਗਰ (ਮੋਹਾਲੀ) , 10 Jun 2026

Last updated on: Jun 10, 2026, 18:00 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਜਥੇਬੰਦੀ ਵੱਲੋਂ ਚੇਅਰਮੈਨ ਮੰਡੀ ਬੋਰਡ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਅਤੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। 

ਇਸ ਦੌਰਾਨ ਸ. ਬਰਸਟ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਮੰਗਾਂ ਨੂੰ ਵਿਚਾਰ-ਵਟਾਂਦਰਾ ਕਰਕੇ ਹੱਲ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਸਿਵਲ, ਇਲੈਕਟ੍ਰੀਸ਼ਨ, ਪਬਲਿਕ ਹੈਲਥ, ਮਾਰਕੀਟ ਕਮੇਟੀਆਂ ਅਤੇ ਡੀ.ਐਮ.ਓ. ਦਫ਼ਤਰਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸਾਲ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ, ਆਊਟਸੋਰਸ ਅਤੇ ਪਬਲਿਕ ਹੈਲਥ (ਪਾਣੀ ਵਾਲੀਆਂ ਟੈਂਕੀਆਂ) ਦੇ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਮੰਡੀ ਬੋਰਡ ਵਿੱਚ ਕੰਟਰੈਕਟ 'ਤੇ ਕਰਨ ਸਮੇਤ ਹੋਰ ਮੰਗਾਂ ਨੂੰ ਸ. ਬਰਸਟ ਦੇ ਧਿਆਨ ਵਿੱਚ ਲਿਆਂਦਾ ਗਿਆ।

ਇਸ ਦੌਰਾਨ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਰੀਆਂ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਰਮਚਾਰੀਆਂ ਦੇ ਸਾਰੇ ਮੁੱਦਿਆਂ ਅਤੇ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਵਚਨਬੱਧ ਹੈ। 

ਸ. ਬਰਸਟ ਨੇ ਕਿਹਾ ਕਿ ਕਰਮਚਾਰੀ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

 

Tags: Harchand Singh Barsat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD