Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਅਣਅਧਿਕਾਰਤ ਕਲੋਨੀਆਂ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ; ਧੋਖੇਬਾਜ਼ ਕਲੋਨਾਈਜ਼ਰਾਂ ਵਿਰੁੱਧ ਕੋਈ ਢਿੱਲ ਨਹੀਂ ਵਰਤੀ ਜਾਵੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Dr Balbir Singh, Hardeep Singh Mundian

5 Dariya News

5 Dariya News

5 Dariya News

ਚੰਡੀਗੜ੍ਹ , 10 Jun 2026

Last updated on: Jun 11, 2026, 09:24 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਹ ਲੋਕ ਪੀੜਤ ਹਨ ਅਤੇ ਇਨਸਾਫ਼ ਦੇ ਹੱਕਦਾਰ ਹਨ।”

ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਦਰਮਿਆਨ ਸਪੱਸ਼ਟ ਲਕੀਰ ਖਿੱਚਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬਰੋਸ਼ਰ ਅਤੇ ਝੂਠੇ ਵਾਅਦਿਆਂ ਨਾਲ ਭਰਮਾਇਆ। ਉਨ੍ਹਾਂ ਨੇ ਪਲਾਟ ਵੇਚੇ, ਮੁਨਾਫ਼ਾ ਕਮਾਇਆ ਅਤੇ ਚਲਦੇ ਬਣੇ। ਬਾਅਦ ਵਿੱਚ ਆਮ ਨਾਗਰਿਕਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ। ਵੇਚਣ ਸਮੇਂ ਉਨ੍ਹਾਂ ਨੇ ਇਸ ਤੱਥ ਨੂੰ ਛੁਪਾਇਆ ਕਿ ਇਨ੍ਹਾਂ ਕਲੋਨੀਆਂ ਵਿੱਚ ਬਿਜਲੀ ਦੇ ਮੀਟਰ, ਸੜਕਾਂ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਨਹੀਂ ਕੀਤੇ ਜਾ ਸਕਦੇ।”

ਅਸਲ ਖ਼ਰੀਦਦਾਰਾਂ ਦੀ ਸੁਰੱਖਿਆ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਨ੍ਹਾਂ ਨੇ ਜਾਗਰੂਕਤਾ ਦੀ ਘਾਟ ਕਾਰਨ ਆਪਣੀ ਕਮਾਈ ਇਨ੍ਹਾਂ ਕਲੋਨੀਆਂ ਵਿੱਚ ਲਗਾ ਦਿੱਤੀ, ਪਰ ਨਾਲ ਹੀ ਇਨ੍ਹਾਂ ਠੱਗ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ। ਉਨ੍ਹਾਂ ਕਿਹਾ, "ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ। ਇਸ ਨੂੰ ਪੂਰੇ ਪੰਜਾਬ ਵਿੱਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ਼ ਮਿਲ ਸਕੇ।"

ਮੁੱਖ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਤੋਂ ਪ੍ਰਾਪਤ ਸੁਝਾਵਾਂ ਦੀ ਘੋਖ ਕਰਨ ਅਤੇ ਅਣਅਧਿਕਾਰਤ ਕਲੋਨੀਆਂ ਨਾਲ ਜੁੜੇ ਸਾਰੇ ਲੰਬਿਤ ਕਾਨੂੰਨੀ ਅਤੇ ਵਿੱਤੀ ਮੁੱਦਿਆਂ ਦੀ ਸਮੀਖਿਆ ਕਰਨ ਲਈ ਜਲਦ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਕਿਹਾ, "ਅਸੀਂ ਵਸਨੀਕਾਂ ਵੱਲੋ ਉਠਾਏ ਮੁੱਦਿਆਂ ਅਤੇ ਸੁਝਾਵਾਂ 'ਤੇ ਧਿਆਨ ਨਾਲ ਵਿਚਾਰ ਕਰਾਂਗੇ ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।"

ਲੋਕਾਂ ਨੂੰ ਭਵਿੱਖ ਵਿੱਚ ਜਾਇਦਾਦ ਖਰੀਦਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਮੁਕੰਮਲ ਤਸਦੀਕ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਜੈਕਟ ਨੂੰ ਪੁੱਡਾ, ਗਮਾਡਾ ਜਾਂ ਗਲਾਡਾ ਵਰਗੀਆਂ ਸਮਰੱਥ ਅਥਾਰਟੀਆਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਾਂ ਨਹੀਂ।"

ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਨੂੰ ਸੁਰੱਖਿਆ ਹੋਵੇ ਅਤੇ ਉਨ੍ਹਾਂ ਨੂੰ ਉਹ ਰਾਹਤ ਮਿਲੇ, ਜਿਸ ਦੇ ਉਹ ਹੱਕਦਾਰ ਹਨ।"

 

Tags: Bhagwant Mann , Bhagwant Singh Mann , AAP Punjab , Chief Minister Of Punjab , Dr Balbir Singh , Hardeep Singh Mundian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD