Saturday, 13 June 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ

 

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ : ਸੀ.ਈ.ਓ . ਅਨਿੰਦਿਤਾ ਮਿਤਰਾ

ਐੱਸ .ਆਈ .ਆਰ (ਵਿਸ਼ੇਸ਼ ਸੁਧਾਈ) 2026 ਸਬੰਧੀ 117 ਵਿਧਾਨ ਸਭਾ ਹਲਕਿਆਂ ਦੇ ਏ.ਡੀ.ਈ.ਓ,ਈ.ਆਰ.ਓ, ਏ.ਈ.ਆਰ.ਓ , ਚੋਣ ਤਹਿਸੀਲਦਾਰ ਅਤੇ ਤਕਨੀਕੀ ਸਟਾਫ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਮੁਕੰਮਲ : ਸੀ ਈ.ਓ. ਅਨਿੰਦਿਤਾ ਮਿਤਰਾ

Anindita Mitra, Punjab Chief Electoral Officer, Election Commission of India, ECI, Special Intensive Revision, SIR

5 Dariya News

5 Dariya News

5 Dariya News

ਚੰਡੀਗੜ੍ਹ , 10 Jun 2026

Last updated on: Jun 11, 2026, 09:33 IST

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ  ਨੂੰ ਸੰਬੋਧਨ ਕਰ ਰਹੇ ਸਨ।

8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂ

ਲਗਭਗ 650   ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.),ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ),  ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ) , ਚੋਣ ਤਹਿਸੀਲਦਾਰ , ਡਿਸਟ੍ਰਿਕਟ ਮਾਸਟਰ ਲੈਵਲ ਟ੍ਰੇਨਰ (ਡੀ.ਐਮ.ਐਲ.ਟੀ.) ਅਤੇ ਤਕਨੀਕੀ ਸਟਾਫ਼ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੇ ਮੁਕੰਮਲ ਹੋਣ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਚੋਣ ਮਸੀਨੀਰੀ ਪੂਰੀ ਤਰ੍ਹਾਂ ਹੈ।

ਉਨ੍ਹਾਂ ਕਿਹਾ ਕਿ ਐੱਸ ਆਈ ਆਰ  (ਵਿਸ਼ੇਸ਼ ਸੁਧਾਈ)2026 ਦੌਰਾਨ ਪੂਰੀ ਸਮਰਪਿਤ ਭਾਵਨਾ ਨਾਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਬੋਲਦਿਆਂ  ਸੀ.ਈ.ਓ. ਅਨਿੰਦਿਤਾ ਮਿਤਰਾ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਪ੍ਰੀ ਐੱਸ.ਆਈ.ਆਰ. ਦੌਰਾਨ 85 ਫ਼ੀਸਦ ਤੋਂ ਵੱਧ ਪ੍ਰੀ ਮੈਪਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ 11 ਜੂਨ, 2026 ਤੋਂ 24 ਜੂਨ, 2026 ਤੱਕ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਬੀ.ਐੱਲ.ਓ. ਅਤੇ ਬੀ.ਐੱਲ.ਏ. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। 

ਇਸ ਮੌਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਸ਼ੰਕਿਆਂ ਨੂੰ ਦੂਰ ਕਰਨ ਲਈ ਸੀ.ਈ.ਓ. ਅਨਿੰਦਿਤਾ ਮਿਤਰਾ ਵਲੋਂ ਟ੍ਰੇਨਿੰਗ ਵਿਚ ਸ਼ਾਮਿਲ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ 'ਤੇ ਆਈ.ਟੀ ਮਾਹਿਰਾਂ ਵੱਲੋਂ ਆਈ.ਟੀ. ਮੋਡੀਊਲਜ਼ (IT Modules) ਸਬੰਧੀ ਪ੍ਰਤੀਭਾਗੀਆਂ ਨੂੰ ਵਿਸ਼ੇਸ਼ ਪ੍ਰੈਕਟੀਕਲ ਟ੍ਰੇਨਿੰਗ ਵੀ ਦਿੱਤੀ ਗਈ।ਇਸ ਮੌਕੇ ਆਈ.ਟੀ ਮਾਹਿਰ ਵਲੋਂ ਵੱਖ ਵੱਖ ਆਈ.ਟੀ. ਮਡਿਊਲ ਸਬੰਧੀ ਪ੍ਰਤੀਭਾਗੀਆਂ ਨੂੰ ਸਿਖਲਾਈ ਦਿੱਤੀ ਗਈ ਤਾਂ ਜ਼ੋ ਇਨ੍ਹਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਦੌਰਾਨ ਸਹੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।

 

Tags: Anindita Mitra , Punjab Chief Electoral Officer , Election Commission of India , ECI , Special Intensive Revision , SIR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD