Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ

ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

Gaurav Yadav, Punjab Police, Police, Punjab Admin, Director General of Police Punjab, DGP Punjab, SAANJH Citizen Portal, Phillaur, Jalandhar

5 Dariya News

5 Dariya News

5 Dariya News

ਫਿਲੌਰ (ਜਲੰਧਰ) , 10 Jun 2026

Last updated on: Jun 11, 2026, 10:05 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ ਪ੍ਰਮੁੱਖ ਸਿਖਲਾਈ ਸੰਸਥਾ ਹੈ।

ਡੀਜੀਪੀ ਨੇ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੇ ਨਾਲ, ਪੰਜਾਬ ਪੁਲਿਸ ਮਹਿਲਾ ਮਿੱਤਰਾ ਅਤੇ ਮਹਿਲਾ ਹੈਲਪ ਡੈਸਕਾਂ ਦਾ ਪ੍ਰਬੰਧਨ ਕਰਨ ਵਾਲੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਇਲੈਕਟ੍ਰਿਕ ਸਕੂਟਰਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾਈ, ਜਿਸ ਨਾਲ ਲਾਮਬੰਦੀ ਦੇ ਨਾਲ ਨਾਲ ਸੂਬੇ ਭਰ ਵਿੱਚ ਬਿਹਤਰ ਪੁਲਿਸਿੰਗ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ।

ਅੱਪਗ੍ਰੇਡ ਕੀਤਾ ਗਿਆ ਇਹ ਸਾਂਝ ਸਿਟੀਜ਼ਨ ਪੋਰਟਲ (saanjh.punjabpolice.gov.in) 530 ਤੋਂ ਵੱਧ ਸਾਂਝ ਕੇਂਦਰਾਂ ਰਾਹੀਂ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਦਿੱਤੀਆਂ ਜਾ ਰਹੀਆਂ ਸੇਵਾ ਦੇ ਆਧਾਰ 'ਤੇ ਬਣਾਇਆ ਗਿਆ ਹੈ ਅਤੇ ਇਸ ਵਿੱਚ 14 ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਪੁਲਿਸ ਤਸਦੀਕ ਲਈ ਆਧਾਰ-ਸਮਰੱਥ ਈਕੇਵਾਈਸੀ, ਜਾਅਲਸਾਜ਼ੀ ਨੂੰ ਖਤਮ ਕਰਨ ਲਈ ਕਿਊਆਰ-ਕੋਡ ਪ੍ਰਮਾਣਿਤ ਸਰਟੀਫਿਕੇਟ, ਸਾਰੇ ਭੁਗਤਾਨਾਂ ਲਈ ਡਿਜੀਟਲ ਰਸੀਦਾਂ, ਗੁੰਮ ਹੋਏ ਮੋਬਾਈਲ ਫੋਨ ਦੀ ਰਿਪੋਰਟਿੰਗ ਲਈ ਬਿਹਤਰ ਪ੍ਰਕਿਰਿਆ, ਪਤੇ ਦੀ ਤਸਦੀਕ ਸਮੇਤ ਪੂਰੀ ਤਰ੍ਹਾਂ ਕਾਗਜ਼ ਰਹਿਤ ਕਿਰਾਏਦਾਰ ਤਸਦੀਕ ਪ੍ਰਣਾਲੀ, ਸੀਨੀਅਰ ਨਾਗਰਿਕਾਂ ਲਈ ਸਮਰਪਿਤ ਸੇਵਾਵਾਂ ਅਤੇ ਪਾਸਪੋਰਟ ਤਸਦੀਕ ਅਧਿਕਾਰੀਆਂ ਲਈ ਇੱਕ ਨਾਗਰਿਕ ਫੀਡਬੈਕ ਪ੍ਰਣਾਲੀ ਸ਼ਾਮਲ ਹੈ ਜਿਸ ਤਹਿਤ ਫਰਵਰੀ 2025 ਤੋਂ ਹੁਣ ਤੱਕ 90,000 ਰਿਸਪਾਂਸ ਦਰਜ ਕੀਤੇ ਜਾ ਚੁੱਕੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਨਵਾਂ ਸਾਂਝ ਪੋਰਟਲ ਤਕਨਾਲੋਜੀ, ਸ਼ਾਸਨ ਸੁਧਾਰ ਅਤੇ  ਨਾਗਰਿਕ-ਪੱਖੀ ਸੋਚ ਦੇ ਤਾਲਮੇਲ ਨੂੰ ਦਰਸਾਉਂਦਾ ਹੈ, ਜਿਸ ਦਾ ਮੰਤਵ ਨਿੱਜੀ ਮੁਲਾਕਾਤਾਂ ਦੀ ਜ਼ਰੂਰਤ ਨੂੰ ਘਟਾਉਣਾ, ਵਿਚੋਲਿਆਂ ਨੂੰ ਖ਼ਤਮ ਕਰਨਾ ਅਤੇ ਪ੍ਰਮਾਣਿਤ, ਅਸਲ-ਸਮੇਂ ਦੀਆਂ ਪੁਲਿਸ ਸੇਵਾਵਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਸਿੱਧੇ ਪਹੁੰਚਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਾਹਨ ਐਨਓਸੀਜ਼ ਅਤੇ ਲਾਪਤਾ ਵਿਅਕਤੀਆਂ ਦੀ ਜਾਣਕਾਰੀ ਲਈ ਨੈਸ਼ਨਲ ਡਿਜੀਟਲ ਪੁਲਿਸ ਰਿਪਾਜਿਟਰੀ ਨਾਲ ਪੋਰਟਲ ਦਾ ਏਕੀਕਰਨ, ਅਨੇਕਾਂ ਕਿਸਮਾਂ ਦੀਆਂ ਸੇਵਾਵਾਂ ਦੇਣ ਵਾਲੀ ਇੱਕ ਨਵੀਂ ਯੂਨੀਫਾਈਡ ਪੁਲਿਸ ਵੈਰੀਫਿਕੇਸ਼ਨ ਐਪ, ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਕਮਿਊਨਿਟੀ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਯੁਵਾ ਸਾਂਝ, ਸਟੂਡੈਂਟ ਪੁਲਿਸ ਕੈਡੇਟ ਸਕੀਮ, ਜਾਗ੍ਰਿਤੀ, ਵੂਮੈਨ ਹੈਲਪ ਡੈਸਕ ਅਤੇ ਸਾਂਝ ਰਾਹਤ ਕੇਂਦਰਾਂ ਵਰਗੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, "ਪੰਜਾਬ ਪੁਲਿਸ ਆਪਣੇ ਮਾਰਗਦਰਸ਼ਕ ਸਿਧਾਂਤ - 'ਹੱਕ ਤੁਹਾਡਾ, ਫਰਜ਼ ਸਾਡਾ’ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।"

ਇਸ ਮੌਕੇ  ਡੀਜੀਪੀ ਪੰਜਾਬ ਨੇ ਨਵੇਂ ਸਾਂਝ ਮਾਸਕਟ ਸ਼ੇਰਾ ਅਤੇ ਸ਼ਕਤੀ ਨੂੰ ਵੀ ਲਾਂਚ ਕੀਤਾ, ਜਿਨ੍ਹਾਂ ਨੂੰ ਪੰਜਾਬ ਪੁਲਿਸ ਦੀ ਭਾਈਚਾਰੇ ਤੱਕ ਬਿਹਤਰ ਅਤੇ ਦੋਸਤਾਨਾ ਪਹੁੰਚ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ ਅਤੇ ਐਸਐਸਪੀ ਲੁਧਿਆਣਾ ਦਿਹਾਤੀ ਅੰਕੁਰ ਗੁਪਤਾ ਵੀ ਮੌਜੂਦ ਸਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , SAANJH Citizen Portal , Phillaur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD