Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਹਰੇਕ ਲਾਭਪਾਤਰੀ ਤੱਕ ਪੁੱਜੇਗਾ ਸਰਕਾਰੀ ਸਕੀਮਾਂ ਦਾ ਲਾਭ : ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਖੰਨਾ, (ਲੁਧਿਆਣਾ) , 10 Jun 2026

Last updated on: Jun 11, 2026, 10:32 IST

ਪੰਜਾਬ ਸਰਕਾਰ ਵੱਲੋਂ 'ਮੇਰੀ ਰਸੋਈ ਸਕੀਮ' ਤਹਿਤ ਖੰਨਾ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਸਕੀਮ ਤਹਿਤ ਅੱਜ ਖੰਨਾ ਦੇ ਲਲਹੇੜੀ ਰੋਡ ਵਿਖੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਹੈ। ਆਮ ਲੋਕਾਂ ਦੀ ਆਪਣੀ ਸਰਕਾਰ ਹਰ ਕਦਮ 'ਤੇ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਲੋਕ-ਭਲਾਈ ਦੇ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹਰ ਲੋੜਵੰਦ ਪਰਿਵਾਰ ਤੱਕ ਉਨ੍ਹਾਂ ਦਾ ਹੱਕ ਪਹੁੰਚਾਉਣ ਲਈ ਵਚਨਬੱਧ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਤੋਂ ਵੀ ਵੱਧ ਲੋਕ ਪੱਖੀ ਯੋਜਨਾਵਾਂ ਲਾਗੂ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਮਾਜ ਦੇ ਹਰੇਕ ਵਰਗ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਇਸ ਲਈ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਦਾ ਖਰਚ ਘਟੇਗਾ ਅਤੇ ਲੋੜਵੰਦ ਲੋਕਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਹੋਵੇਗੀ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD