Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪੰਚਾਇਤਾਂ ਨੂੰ ਮਿਲਿਆ ਬੇਮਿਸਾਲ ਸਸ਼ਕਤੀਕਰਨ, ਵਿਕਸਿਤ ਭਾਰਤ ਦੀ ਨੀਂਹ ਬਣ ਰਹੇ ਪਿੰਡ - ਕ੍ਰਿਸ਼ਨ ਲਾਲ ਪੰਵਾਰ

ਪੰਚਾਇਤਾਂ ਨੂੰ ਅਧਿਕਾਰ, ਸਾਧਨ ਅਤੇ ਸਨਮਾਨ ਦੇ ਕੇ ਬਣਾਇਆ ਵਿਕਾਸ ਵਿੱਚ ਭਾਈਵਾਲ

Krishan Lal Panwar, BJP Haryana, Haryana

5 Dariya News

5 Dariya News

5 Dariya News

ਚੰਡੀਗੜ੍ਹ , 10 Jun 2026

Last updated on: Jun 11, 2026, 11:46 IST

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਰਾਜ ਪੱਧਰੀ ਸਸ਼ਕਤ ਪੰਚਾਇਤ ਸਮਾਰੋਹ ਦੇ ਸਫ਼ਲ ਆਯੋਜਨ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਦੀਆਂ ਪੰਚਾਇਤਾਂ ਨੂੰ ਬੇਮਿਸਾਲ ਅਧਿਕਾਰ, ਸਾਧਨ ਅਤੇ ਸਨਮਾਨ ਮਿਲਿਆ ਹੈ। ਪੰਚਾਇਤਾਂ ਨੂੰ ਵਿਕਾਸ ਪ੍ਰਕਿਰਿਆ ਦਾ ਅਸਲ ਭਾਈਵਾਲ ਬਣਾ ਕੇ ਹਰਿਆਣਾ ਸਰਕਾਰ ਪਿੰਡਾਂ ਨੂੰ ਆਤਮ-ਨਿਰਭਰ, ਸਾਫ਼-ਸੁਥਰੇ, ਆਧੁਨਿਕ ਅਤੇ ਖੁਸ਼ਹਾਲ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ।

ਪੰਚਾਇਤ ਮੰਤਰੀ ਸ੍ਰੀ ਪੰਵਾਰ ਨੇ ਕਿਹਾ ਕਿ ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ 2,697 ਕਰੋੜ ਰੁਪਏ ਦੀ ਰਕਮ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਜਾਰੀ ਕਰਨਾ ਸਰਕਾਰ ਦੀ ਗਰੀਬਾਂ ਦੀ ਭਲਾਈ ਦੀ ਸੋਚ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਸਵੱਛਤਾ ਅਤੇ ਵਿਕਾਸ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸੂਬੇ ਦੀਆਂ ਛੇ ਗ੍ਰਾਮ ਪੰਚਾਇਤਾਂ ਨੂੰ ‘ਜਾਗ੍ਰਿਤ ਗ੍ਰਾਮ ਪੁਰਸਕਾਰ’ ਤਹਿਤ 1 ਕਰੋੜ 66 ਲੱਖ ਰੁਪਏ ਦੀ ਸਨਮਾਨ ਰਕਮ ਵੀ ਪ੍ਰਦਾਨ ਕੀਤੀ, ਜੋ ਹੋਰ ਪਿੰਡਾਂ ਲਈ ਉਤਸ਼ਾਹ ਦਾ ਕੰਮ ਕਰੇਗੀ।

ਸ੍ਰੀ ਪੰਵਾਰ ਨੇ ਕਿਹਾ ਕਿ 350 ਅਟਲ ਲਾਇਬ੍ਰੇਰੀਆਂ ਦਾ ਉਦਘਾਟਨ, ਐਲਈਡੀ ਸਟ੍ਰੀਟ ਲਾਈਟ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਪੇਂਡੂ ਵਿਕਾਸ ਨਾਲ ਜੁੜੀਆਂ ਕਈ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਾਉਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਮੌਜੂਦਾ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੇਂਡੂ ਖੇਤਰਾਂ ਦੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਪਿਛਲੇ 20 ਸਾਲਾਂ ਤੋਂ ਸ਼ਾਮਲਾਤ ਜ਼ਮੀਨ 'ਤੇ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਲਈ ਅਪਲਾਈ ਕਰਨ ਦੀ ਮਿਆਦ ਨੂੰ ਵਧਾ ਕੇ 16 ਜਨਵਰੀ, 2027 ਤੱਕ ਕਰ ਦਿੱਤਾ ਹੈ, ਜੋ ਕਿ ਸਮਾਜਿਕ ਸੁਰੱਖਿਆ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਵਿਕਸਿਤ ਭਾਰਤ-2047 ਦੇ ਟੀਚੇ ਵਿੱਚ ਪੰਚਾਇਤਾਂ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਸੇਵਾ, ਸੁਸ਼ਾਸਨ ਅਤੇ ਗਰੀਬ ਭਲਾਈ ਦੀ 12 ਸਾਲਾਂ ਦੀ ਇਤਿਹਾਸਕ ਯਾਤਰਾ ਤੈਅ ਕੀਤੀ ਹੈ। ਪ੍ਰਧਾਨ ਮੰਤਰੀ ਨੇ ਪਿੰਡਾਂ ਨੂੰ ਵਿਕਾਸ ਦਾ ਆਖਰੀ ਨਹੀਂ, ਸਗੋਂ ਪਹਿਲਾ ਕੇਂਦਰ ਮੰਨਦੇ ਹੋਏ ਜੋ ਦ੍ਰਿਸ਼ਟੀ ਦੇਸ਼ ਨੂੰ ਦਿੱਤੀ ਹੈ, ਉਸੇ ਵਿਜ਼ਨ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੇ ਹਨ। 

ਅੱਜ ਸੂਬੇ ਦੀਆਂ ਪੰਚਾਇਤਾਂ ਕੇਵਲ ਸਥਾਨਕ ਪ੍ਰਸ਼ਾਸਨ ਦੀ ਇਕਾਈ ਨਹੀਂ, ਸਗੋਂ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਸਾਕਾਰ ਕਰਨ ਦੀ ਇੱਕ ਮਜ਼ਬੂਤ ਨੀਂਹ ਬਣ ਰਹੀਆਂ ਹਨ। ਪੰਚਾਇਤ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦਾ ਰਸਤਾ ਪਿੰਡਾਂ ਵਿੱਚੋਂ ਹੋ ਕੇ ਗੁਜ਼ਰਦਾ ਹੈ। ਜਦੋਂ ਪਿੰਡ ਸਾਫ਼-ਸੁਥਰੇ, ਨਸ਼ਾ ਮੁਕਤ, ਪੜ੍ਹੇ-ਲਿਖੇ, ਡਿਜੀਟਲ ਅਤੇ ਆਤਮ-ਨਿਰਭਰ ਬਣਨਗੇ, ਉਦੋਂ ਹੀ ਵਿਕਸਿਤ ਭਾਰਤ ਦਾ ਸੰਕਲਪ ਸਾਕਾਰ ਹੋਵੇਗਾ। 

ਇਸੇ ਉਦੇਸ਼ ਨਾਲ ਹਰਿਆਣਾ ਸਰਕਾਰ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣ, ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਨੌਜਵਾਨਾਂ ਲਈ ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਅਤੇ ਔਰਤਾਂ ਦੇ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸ੍ਰੀ ਪੰਵਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਨੂੰ ਮਜ਼ਬੂਤ ਬਣਾਉਣ, ਈ-ਵਾਹਨਾਂ ਨੂੰ ਉਤਸ਼ਾਹਿਤ ਕਰਨ, ਕੁਦਰਤੀ ਖੇਤੀ ਨੂੰ ਹੁਲਾਰਾ ਦੇਣ, ਜਲ ਸੰਭਾਲ, ਖੇਡ ਸੱਭਿਆਚਾਰ ਦੇ ਪਸਾਰ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਮਜ਼ਬੂਤ ਕਰਨ ਵਰਗੇ ਵਿਸ਼ਿਆਂ 'ਤੇ ਦਿੱਤੇ ਗਏ ਸੱਦੇ ਨਾਲ ਪੇਂਡੂ ਵਿਕਾਸ ਨੂੰ ਨਵੀਂ ਗਤੀ ਮਿਲੇਗੀ। 

ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਕੇਵਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦਾ ਸਾਧਨ ਨਹੀਂ ਹਨ, ਸਗੋਂ ਸਮਾਜਿਕ ਤਬਦੀਲੀ ਅਤੇ ਜਨ-ਜਾਗਰੂਕਤਾ ਦੀ ਸਭ ਤੋਂ ਪ੍ਰਭਾਵਸ਼ਾਲੀ ਕੜੀ ਵੀ ਹਨ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਦੀਆਂ ਪੰਚਾਇਤਾਂ ਵਿਕਸਿਤ ਹਰਿਆਣਾ ਅਤੇ ਵਿਕਸਿਤ ਭਾਰਤ-2047 ਦੇ ਨਿਰਮਾਣ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਪੇਂਡੂ ਵਿਕਾਸ ਦਾ ਨਵਾਂ ਇਤਿਹਾਸ ਰਚਣਗੀਆਂ।

 

 

Tags: Krishan Lal Panwar , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD