Thursday, 23 July 2026

 

 

ਖ਼ਾਸ ਖਬਰਾਂ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ

 

ਸੂਬੇ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ : ਸ਼ਿਆਮ ਸਿੰਘ ਰਾਣਾ

ਕਿਹਾ, ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ

Shyam Singh Rana, BJP Haryana

5 Dariya News

5 Dariya News

5 Dariya News

ਚੰਡੀਗੜ੍ਹ , 10 Jun 2026

Last updated on: Jun 11, 2026, 11:49 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੀਆਂ ਖ਼ਰੀਫ਼ ਦੀਆਂ ਫ਼ਸਲਾਂ ਲਈ ਸੂਬੇ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਾਦ ਦੇ ਲੋੜੀਂਦੇ ਸਟਾਕ ਅਤੇ ਵੰਡ ਦੇ ਸਾਰੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਈਨਾਂ ਵਿੱਚ ਨਾ ਲੱਗਣਾ ਪਵੇ ਅਤੇ ਨਾ ਹੀ ਕਿਸੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।

ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਹੈਫੇਡ ਅਤੇ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਖਾਦ ਵਿਕਰੇਤਾ ਤੇ ਉਤਪਾਦਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਤੋਂ ਮੌਜੂਦਾ ਸਮੇਂ ਵਿੱਚ ਖਾਦ ਦੇ ਸਟਾਕ ਦੀ ਅਸਲ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਲਈ। ਉਨ੍ਹਾਂ ਨੇ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿੱਚ ਖਾਦ ਦੀ ਸੰਭਾਵਿਤ ਮੰਗ, ਆਮਦ ਅਤੇ ਸਪਲਾਈ ਚੇਨ ਨੂੰ ਲੈ ਕੇ ਅਧਿਕਾਰੀਆਂ ਅਤੇ ਕੰਪਨੀਆਂ ਤੋਂ ਮਹੱਤਵਪੂਰਨ ਸੁਝਾਅ ਵੀ ਮੰਗੇ।

ਸ੍ਰੀ ਸ਼ਿਆਮ ਸਿੰਘ ਰਾਣਾ ਨੇ ਨਿਰਦੇਸ਼ ਦਿੱਤੇ ਕਿ ਪਿਛਲੇ ਸਾਲ ਦੇ ਸਫ਼ਲ ਅਤੇ ਪਾਰਦਰਸ਼ੀ ਤਜ਼ਰਬੇ ਨੂੰ ਦੇਖਦੇ ਹੋਏ ਇਸ ਵਾਰ ਵੀ ਖਾਦ ਦੀ ਵੰਡ 'ਮੇਰੀ ਫ਼ਸਲ-ਮੇਰਾ ਬਿਓਰਾ' ਪੋਰਟਲ 'ਤੇ ਅਧਾਰਤ ਹੋਣੀ ਚਾਹੀਦੀ ਹੈ। ਕਿਸਾਨਾਂ ਨੇ ਪੋਰਟਲ 'ਤੇ ਜੋ ਫ਼ਸਲ ਅਪਲੋਡ ਕੀਤੀ ਹੈ, ਉਸੇ ਦੇ ਏਰੀਏ ਅਨੁਸਾਰ ਉਨ੍ਹਾਂ ਨੂੰ ਖਾਦ ਮੁਹੱਈਆ ਕਰਵਾਈ ਜਾਵੇ, ਜਿਸ ਨਾਲ ਅਸਲ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਖਾਦ ਮਿਲ ਸਕੇ।

ਕਿਸਾਨਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਖਾਦ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਭਾਗ ਦੇ ਅਧਿਕਾਰੀ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਨਿਯਮਤ ਜਾਂਚ ਕਰਨ। 

ਜੇਕਰ ਕੋਈ ਵੀ ਦੁਕਾਨਦਾਰ ਜਾਂ ਡੀਲਰ ਇਸ ਮਾਮਲੇ ਵਿੱਚ ਦੋਸ਼ੀ ਜਾਂ ਲਿਪਤ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਤੁਰੰਤ ਪ੍ਰਭਾਵ ਤੋਂ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨੇ ਆਪਣੇ ਨਿੱਜੀ ਅਤੇ ਲੰਮੇ ਸਮੇਂ ਦੇ ਖੇਤੀ ਤਜ਼ਰਬਿਆਂ ਨੂੰ ਸਾਂਝਾ ਕਰਦੇ ਹੋਏ ਅਧਿਕਾਰੀਆਂ ਨੂੰ ਇੱਕ ਆਧੁਨਿਕ ਪਹੁੰਚ ਅਪਣਾਉਣ ਦੀ ਸਲਾਹ ਦਿੱਤੀ। 

ਉਨ੍ਹਾਂ ਨੇ ਕਿਹਾ ਕਿ ਰਵਾਇਤੀ ਤਰੀਕੇ ਦੀ ਥਾਂ ਜੇਕਰ ਕਿਸਾਨ ਫ਼ਸਲਾਂ ਵਿੱਚ ਫੁਹਾਰਾ ਸਿੰਚਾਈ ਪ੍ਰਣਾਲੀ ਅਪਣਾਉਣ ਅਤੇ ਖਾਦ ਨੂੰ ਪਾਣੀ ਵਿੱਚ ਮਿਲਾ ਕੇ ਸਿੱਧਾ ਪੌਦਿਆਂ ਦੀਆਂ ਜੜ੍ਹਾਂ ਤੱਕ ਪਹੁੰਚਾਉਣ, ਤਾਂ ਇਸ ਦੇ ਦੋਹਰੇ ਲਾਭ ਹੋਣਗੇ। ਇਸ ਨਾਲ ਨਾ ਸਿਰਫ਼ ਕੀਮਤੀ ਪਾਣੀ ਦੀ ਭਾਰੀ ਬੱਚਤ ਹੋਵੇਗੀ, ਸਗੋਂ ਖਾਦ ਦੀ ਸਹੀ ਅਤੇ ਸੰਤੁਲਿਤ ਮਾਤਰਾ ਸਿੱਧੀ ਪੌਦਿਆਂ ਨੂੰ ਮਿਲੇਗੀ, ਜਿਸ ਨਾਲ ਫ਼ਸਲ ਦੀ ਗੁਣਵੱਤਾ ਅਤੇ ਪੈਦਾਵਾਰ ਦੋਵਾਂ ਵਿੱਚ ਸੁਧਾਰ ਹੋਵੇਗਾ।

ਮੀਟਿੰਗ ਵਿੱਚ ਮੌਜੂਦ ਖਾਦ ਉਤਪਾਦਕ ਅਤੇ ਵਿਕਰੇਤਾ ਕੰਪਨੀਆਂ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਮੰਤਰੀ ਨੂੰ ਰਾਜ ਵਿੱਚ ਖਾਦ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ। ਕੰਪਨੀਆਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਵੇ ਸਰਕਾਰ ਦੀਆਂ ਨੀਤੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਨਗੇ ਅਤੇ ਸਮੇਂ ਸਿਰ ਖਾਦ ਦਾ ਸਟਾਕ ਜ਼ਿਲ੍ਹਾ ਪੱਧਰ 'ਤੇ ਯਕੀਨੀ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ।

ਇਸ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜਨਾਰਾਇਣ ਕੌਸ਼ਿਕ, ਹੈਫੇਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਨੀਸ਼ ਯਾਦਵ ਸਮੇਤ ਵਿਭਾਗ ਦੇ ਕਈ ਹੋਰ ਸੀਨੀਅਰ ਅਤੇ ਤਕਨੀਕੀ ਅਧਿਕਾਰੀ ਮੌਜ਼ੂਦ ਸਨ।

 

Tags: Shyam Singh Rana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD