Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੀਮਤੀ ਭਗਤ ਵੱਲੋਂ ਗਊਧਨ ਦੀ ਸੁਰੱਖਿਆ ਅਤੇ ਸੰਭਾਲ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਗਊਧਨ ਨੂੰ ਤੁਰੰਤ ਗਊਸ਼ਾਲਾਵਾਂ ਅਤੇ ਕੈਟਲ ਪਾਊਂਡਾਂ ਵਿੱਚ ਭੇਜਣਾ ਯਕੀਨੀ ਬਣਾਇਆ ਜਾਵੇ: ਵਾਈਸ ਚੇਅਰਮੈਨ ਕੀਮਤੀ ਭਗਤ

Dr SS Ahluwalia, Dr Sunny Singh Ahluwalia, Sunny Singh Ahluwalia, AAP Punjab, Prabhjot Kaur

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 Jun 2026

Last updated on: Jun 11, 2026, 12:46 IST

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਗਊ ਸੇਵਾ ਕਮਿਸ਼ਨ ਗਊਧਨ ਦੀ ਸੁਰੱਖਿਆ, ਭਲਾਈ ਅਤੇ ਸੰਭਾਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਪਸ਼ੂ ਪਾਲਣ, ਸਥਾਨਕ ਸਰਕਾਰਾਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਅਤੇ ਲਵਾਰਿਸ ਗਊਧਨ ਨੂੰ ਜਲਦ ਤੋਂ ਜਲਦ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡਾਂ ਵਿੱਚ ਪਹੁੰਚਾਇਆ ਜਾਵੇ।

ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮਦੇ ਲਵਾਰਿਸ ਪਸ਼ੂ ਨਾ ਸਿਰਫ਼ ਟ੍ਰੈਫਿਕ ਵਿੱਚ ਰੁਕਾਵਟ ਪੈਦਾ ਕਰਦੇ ਹਨ, ਸਗੋਂ ਸੜਕ ਹਾਦਸਿਆਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਕਾਰਨ ਵੀ ਬਣਦੇ ਹਨ। ਇਸ ਲਈ ਸਾਰੇ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਇਸ ਸਮੱਸਿਆ ਦਾ ਸਥਾਈ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਮੀਟਿੰਗ ਦੌਰਾਨ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਮਗਰਾ (ਲਾਲੜੂ) ਦੀ ਮੌਜੂਦਾ ਸਮਰੱਥਾ, ਉੱਥੇ ਰੱਖੇ ਗਊਧਨ ਦੀ ਗਿਣਤੀ, ਜ਼ਿਲ੍ਹੇ ਵਿੱਚ ਮੌਜੂਦ ਬੇਸਹਾਰਾ ਗਊਧਨ ਦੀ ਸਥਿਤੀ ਅਤੇ ਉਨ੍ਹਾਂ ਦੀ ਸੰਭਾਲ ਲਈ ਬਣਾਈਆਂ ਗਈਆਂ ਯੋਜਨਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸ਼੍ਰੀ ਕੀਮਤੀ ਭਗਤ ਨੇ ਕਿਹਾ ਕਿ ਬੇਸਹਾਰਾ ਗਊਧਨ ਨੂੰ ਢੁੱਕਵਾਂ ਆਸਰਾ ਅਤੇ ਦੇਖਭਾਲ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮਨੁੱਖੀ ਜਾਨਾਂ ਅਤੇ ਸੰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗਊ ਸੇਵਾ ਕਮਿਸ਼ਨ ਹਰ ਸੰਭਵ ਯਤਨ ਕਰ ਰਿਹਾ ਹੈ। 

ਉਨ੍ਹਾਂ ਨੇ ਗਊ ਸੇਵਾ ਸੈੱਸ ਤਹਿਤ ਇਕੱਠੀ ਕੀਤੀ ਗਈ ਰਕਮ ਦੀ ਵਰਤੋਂ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ, ਚਾਰੇ, ਸਿਹਤ ਸੇਵਾਵਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊਸ਼ਾਲਾਵਾਂ ਵਿੱਚ ਰੱਖੇ ਗਏ ਪਸ਼ੂਆਂ ਦਾ ਸਮੇਂ ਸਿਰ ਟੀਕਾਕਰਨ, ਸਿਹਤ ਜਾਂਚ ਅਤੇ ਜ਼ਖ਼ਮੀ ਪਸ਼ੂਆਂ ਦਾ ਇਲਾਜ ਯਕੀਨੀ ਬਣਾਇਆ ਜਾਵੇ। 

ਇਸ ਦੇ ਨਾਲ ਹੀ ਉਨ੍ਹਾਂ ਡੇਅਰੀ ਫਾਰਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਜੋ ਆਪਣੇ ਪਸ਼ੂ ਸੜਕਾਂ ’ਤੇ ਛੱਡ ਦਿੰਦੇ ਹਨ। ਮੀਟਿੰਗ ਵਿੱਚ ਨਿੱਜੀ ਅਤੇ ਸਰਕਾਰੀ ਗਊਸ਼ਾਲਾਵਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਪਸ਼ੂਆਂ ਲਈ ਡਾਕਟਰੀ ਸੇਵਾਵਾਂ, ਵੈਕਸੀਨੇਸ਼ਨ, ਬਿਜਲੀ ਬਿੱਲਾਂ ਨਾਲ ਸਬੰਧਤ ਮਾਮਲਿਆਂ ਅਤੇ ਗਊਧਨ ਦੀ ਸੁਰੱਖਿਆ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਨਗਰ ਨਿਗਮ ਵੱਲੋਂ ਗਊ ਸੇਵਾ ਸੈੱਸ ਤਹਿਤ ਇਕੱਠੀ ਕੀਤੀ ਗਈ ਰਕਮ ਅਤੇ ਉਸ ਦੀ ਵਰਤੋਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ। ਉਪ ਚੇਅਰਮੈਨ ਨੇ ਗਊ ਤਸਕਰੀ, ਗਊ ਹੱਤਿਆ ਅਤੇ ਗਊ ਮਾਸ ਨਾਲ ਸਬੰਧਤ ਦਰਜ ਮਾਮਲਿਆਂ ਦੀ ਸਮੀਖਿਆ ਕਰਦਿਆਂ ਸਲਾਟਰ ਹਾਊਸਾਂ ਦੀ ਨਿਯਮਤ ਚੈਕਿੰਗ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਆਮ ਲੋਕਾਂ ਅਤੇ ਸਬੰਧਤ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਗਊਧਨ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਅਤੇ ਗਊ ਸੇਵਾ ਕਮਿਸ਼ਨ ਦੇ ਯਤਨਾਂ ਵਿੱਚ ਸਰਗਰਮ ਸਹਿਯੋਗ ਦੇਣ। ਮੀਟਿੰਗ ਦੌਰਾਨ ਉਨ੍ਹਾਂ ਨੇ ਗਊਧਨ ਦੀ ਸੰਭਾਲ ਸਬੰਧੀ ਬਣੇ ਵੱਖ-ਵੱਖ ਕਾਨੂੰਨਾਂ ਅਤੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਸਬੰਧੀ ਜਾਣਕਾਰੀ ਭਰਪੂਰ ਕਿਤਾਬਚਾ ਵੀ ਵੰਡਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਡੀ.ਡੀ.ਪੀ.ਓ. ਸ੍ਰੀਮਤੀ ਪਰਮਬੀਰ ਕੌਰ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਨਗਰ ਨਿਗਮ, ਪਸ਼ੂ ਪਾਲਣ ਵਿਭਾਗ, ਪੰਚਾਇਤੀ ਰਾਜ ਸੰਸਥਾਵਾਂ, ਸਥਾਨਕ ਸਰਕਾਰਾਂ ਦੇ ਨੁਮਾਇੰਦੇ ਅਤੇ ਜ਼ਿਲ੍ਹੇ ਦੀਆਂ ਸਰਕਾਰੀ ਤੇ ਨਿੱਜੀ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ।

 

Tags: Dr SS Ahluwalia , Dr Sunny Singh Ahluwalia , Sunny Singh Ahluwalia , AAP Punjab , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD