Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ : ਜਸਵੀਰ ਸਿੰਘ ਗੜ੍ਹੀ

ਪੁਲਿਸ ਵਿਭਾਗ ਨੂੰ ਉੱਪ ਕਪਤਾਨ ਅਤੇ ਕਪਤਾਨ ਪੱਧਰ ਦੇ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਐਕਟ ਸਬੰਧੀ ਸਿਖਲਾਈ ਯਕੀਨੀ ਬਣਾਉਣ ਲਈ ਕਿਹਾ

Jasvir Singh Garhi, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 11 Jun 2026

Last updated on: Jun 11, 2026, 15:44 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਕਰਮਚਾਰੀਆਂ/ ਅਧਿਕਾਰੀਆਂ ਦੇ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਉਣ ਲਈ ਕਿਹਾ ਹੈ ਤਾਂ ਜੋ ਰੋਸਟਰ ਰਜਿਸਟਰ ਨੂੰ ਨਿਰਧਾਰਤ ਕਾਨੂੰਨ ਅਨੁਸਾਰ ਸਹੀ ਢੰਗ ਨਾਲ ਲਾਗੂ ਕਰਨ ‘ਚ ਹੋਰ ਸਪੱਸ਼ਟਤਾ ਆ ਸਕੇ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਗੜ੍ਹੀ ਨੇ ਕਿਹਾ ਕਿ ਪੁਲਿਸ ਵਿਭਾਗ ਨੂੰ ਉੱਪ ਕਪਤਾਨ ਅਤੇ ਕਪਤਾਨ ਪੱਧਰ ਦੇ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਐਕਟ ਸਬੰਧੀ ਸਿਖਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਵਿਭਿੰਨ ਜ਼ਿਲ੍ਹਿਆਂ ਵਿੱਚ ਸ਼ਿਕਾਇਤਾਂ ਪ੍ਰਾਪਤ ਹੋਣ ਮਗਰੋਂ ਕੀਤੀ ਜਾਣ ਵਾਲੀ ਪੁਲਿਸ ਕਾਰਵਾਈ ਅਤੇ ਜਾਂਚ ਦੌਰਾਨ ਹੋਰ ਸਪੱਸ਼ਟਤਾ ਆਵੇ ਅਤੇ ਸਬੰਧਤ ਮਾਮਲਿਆਂ ਦਾ ਛੇਤੀ ਨਿਬੇੜਾ ਕੀਤਾ ਜਾ ਸਕੇ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਅੰਬੇਦਕਰ ਭਵਨਾਂ ਉਸਾਰੀ ਅਤੇ ਕਾਰਜਸ਼ੀਲ ਭਵਨਾਂ ਦੀ ਸਾਂਭ-ਸੰਭਾਲ ਲਈ ਲੋੜੀਂਦੇ ਕਦਮ ਚੁੱਕਣ ‘ਤੇ ਜ਼ੋਰ ਦਿੰਦਿਆਂ ਸ. ਗੜ੍ਹੀ ਨੇ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅਜੇ ਤੱਕ ਅੰਬੇਦਕਰ ਭਵਨਾਂ ਦੀ ਉਸਾਰੀ ਸੰਭਵ ਨਹੀਂ ਹੋ ਸਕੀ, ਵਿਖੇ ਜ਼ਮੀਨ ਦੀ ਉਪਲਬਧਤਾ ਅਤੇ ਭਵਨ ਉਸਾਰੀ ਲਈ ਬਜਟ ਦੇ ਪ੍ਰਬੰਧ ਕਰਨ ਲਈ ਵਿੱਤ ਅਤੇ ਸਮਾਜਿਕ ਨਿਆਂ ਵਿਭਾਗ ਨੂੰ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਕੁੱਝ ਜ਼ਿਲ੍ਹਿਆਂ ਵਿੱਚ ਅੰਬੇਦਕਰ ਭਵਨਾਂ ਨੂੰ ਹੋਰ ਵਿਭਾਗਾਂ ਵੱਲੋਂ ਵਰਤਿਆ ਜਾ ਰਿਹਾ ਹੈ, ਸਬੰਧਤ ਵਿਭਾਗਾਂ ਲਈ ਇਮਾਰਤ ਦੇ ਬਦਲਵੇਂ ਪ੍ਰਬੰਧ ਕੀਤੇ ਜਾਣ। ਇਸ ਤੋਂ ਪਹਿਲਾਂ ਪੰਜਾਬ ਭਵਨ ਵਿਖੇ ਹੋਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 29ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੜ੍ਹੀ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਜਿੱਠਣ ਦੀ ਹਦਾਇਤ  ਦਿੱਤੀ। 

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਰਾਖੀ ਲਈ ਵਚਨਬੱਧ ਹੈ। ਸ. ਗੜ੍ਹੀ ਨੇ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਤਾਂ ਜੋ ਸ਼ਿਕਾਇਤਕਰਤਾਵਾਂ ਨੂੰ ਸਮੇਂ ਸਿਰ ਨਿਆਂ ਮਿਲ ਸਕੇ। 

ਇਸ ਮੌਕੇ ਭੂਰੀਵਾਲੇ ਗੁਰਗੱਦੀ (ਗਰੀਬ ਦਾਸ) ਸੰਪਰਦਾਇ ਦੇ ਪ੍ਰਮੁੱਖ ਧਾਮ ਸ੍ਰੀ ਰਕਬਾ ਸਾਹਿਬ (ਲੁਧਿਆਣਾ) ਤੇ ਸ੍ਰੀ ਝਾਂਡੀਆਂ ਧਾਮ (ਰੋਪੜ) ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਪ-ਅਸਥਾਨ ਅਤੇ ਚਰਨ ਛੋਹ ਗੰਗਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਪੜਚੋਲ ਕੀਤੀ ਗਈ, ਜਿੱਥੇ ਕਿ ਬਹੁ ਗਿਣਤੀ ਸੰਗਤ ਅਨੁਸੂਚਿਤ ਜਾਤੀ ਵਰਗਾਂ/ ਪਛੜੀਆਂ ਸ਼੍ਰੇਣੀਆਂ ਨਾਲ ਜੁੜੀ ਹੋਈ ਹੈ। ਇਸੇ ਤਰ੍ਹਾਂ ਰਾਮ ਮੋਕਸ਼ ਧਾਮ ਟੱਪਰੀਆਂ ਖੁਰਦਾਂ (ਬਲਾਚੌਰ) ਵਿਖੇ ਸੁਰੱਖਿਆਂ ਦੇਣ ਦਾ ਮੁੱਦਾ ਉਠਿਆ ਜੋਕਿ ਕਬੀਰਪੰਥੀ ਭੂਰੀਵਾਲੇ ਸੰਪਰਦਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਅਚਾਰੀਆਂ ਚੇਤਨਾ ਨੰਦ ਜੀ ਮਹਾਰਾਜ ਜੀ ਦੀ ਨਿਵਾਸ ਕੁਟੀਆ ਵੀ ਹੈ।

ਮੀਟਿੰਗ ਵਿੱਚ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਸ੍ਰੀ ਰੁਪਿੰਦਰ ਸਿੰਘ, ਸ੍ਵੀ ਗੁਰਪ੍ਰੀਤ ਸਿੰਘ, ਸ੍ਰੀ ਗੁਲਜ਼ਾਰ ਸਿੰਘ, ਮੈਂਬਰ ਸਕੱਤਰ ਸ੍ਰੀਮਤੀ ਨਯਨ ਜੱਸਲ ਤੋਂ ਇਲਾਵਾ ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸ਼ਤੁਬ ਸ਼ਰਮਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਰਵਿੰਦਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਐਚ. ਐਸ. ਬਰਾੜ, ਗਮਾਡਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Jasvir Singh Garhi , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD