Saturday, 13 June 2026

 

 

ਖ਼ਾਸ ਖਬਰਾਂ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ

 

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ

ਪੰਜਾਬ ਦੇ ਕਿਸਾਨਾਂ ਲਈ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੀ ਕੀਤੀ ਮੰਗ|

Kewal Singh Dhillon, BJP Punjab, Jagat Prakash Nadda, JP Nadda

Gurpreet Singh

Gurpreet Singh

5 Dariya News

ਚੰਡੀਗੜ੍ਹ , 11 Jun 2026

Last updated on: Jun 11, 2026, 16:07 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਸ੍ਰੀ ਜੇ.ਪੀ. ਨੱਢਾ ਨੂੰ ਇੱਕ ਅਹਿਮ ਪੱਤਰ ਲਿਖ ਕੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਡੀ.ਏ.ਪੀ. ਅਤੇ ਯੂਰੀਆ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਸ. ਢਿੱਲੋਂ ਨੇ ਪੱਤਰ ਵਿੱਚ ਜ਼ਿਕਰ ਕੀਤਾ ਕਿ ਬੀਤੀ 6 ਜੂਨ ਨੂੰ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਸਾਰਥਕ ਚਰਚਾ ਹੋਈ ਸੀ ਅਤੇ ਹੁਣ ਸੂਬੇ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਪੂਰੀ ਤਰ੍ਹਾਂ ਸ਼ੁਰੂ ਹੋ ਚੁੱਕਾ ਹੈ ਅਤੇ ਇਹਨਾਂ ਖ਼ਾਦਾਂ ਜੀ ਸਪਲਾਈ ਹੋਰ ਵਧਾਉਣ ਦੀ ਉਹਨਾਂ ਮੰਗ ਕੀਤੀ। 

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਵੇਂ ਇਸ ਗੰਭੀਰ ਮਸਲੇ ਉਪਰ ਪਹਿਲਾਂ ਹੀ ਕੇਂਦਰ ਸਰਕਾਰ ਸੁਚੇਤ ਹੈ ਅਤੇ ਲੋੜੀਂਦੀ ਖਾਦ ਭੇਜ ਰਹੀ ਹੈ। ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ 'ਤੇ ਹੁੰਦੀ ਹੈ ਅਤੇ ਇਸ ਦੌਰਾਨ ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ। 

ਇਸ ਕਿੱਲਤ ਕਾਰਨ ਬਿਜਾਈ ਵਿੱਚ ਦੇਰੀ ਹੁੰਦੀ ਹੈ, ਜਿਸ ਨਾਲ ਫ਼ਸਲ ਦੇ ਝਾੜ ਅਤੇ ਦੇਸ਼ ਦੀ ਅੰਨ ਸੁਰੱਖਿਆ 'ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਖਾਦਾਂ ਦੀ ਕਮੀ ਦਾ ਫ਼ਾਇਦਾ ਚੁੱਕ ਕੇ ਕੁਝ ਗ਼ੈਰ-ਸਮਾਜਿਕ ਅਨਸਰ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਸ਼ੁਰੂ ਕਰ ਦਿੰਦੇ ਹਨ, ਜਿਸ ਕਾਰਨ ਮਜ਼ਬੂਰ ਕਿਸਾਨਾਂ ਨੂੰ ਤੈਅ ਐਮ.ਆਰ.ਪੀ. ਤੋਂ ਵੱਧ ਕੀਮਤਾਂ 'ਤੇ ਖਾਦ ਖਰੀਦਣੀ ਪੈਂਦੀ ਹੈ ਅਤੇ ਉਨ੍ਹਾਂ 'ਤੇ ਆਰਥਿਕ ਬੋਝ ਵਧਦਾ ਹੈ।

ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਸ. ਕੇਵਲ ਸਿੰਘ ਢਿੱਲੋਂ ਨੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਲਈ ਡੀ.ਏ.ਪੀ. ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਮੰਗ ਵਧਣ ਤੋਂ ਪਹਿਲਾਂ ਹੀ ਸੂਬੇ ਵਿੱਚ 2 ਤੋਂ 3 ਲੱਖ ਮੀਟ੍ਰਿਕ ਟਨ ਦਾ ਬਫਰ ਸਟਾਕ ਤਿਆਰ ਰੱਖਿਆ ਜਾਵੇ। ਉਨ੍ਹਾਂ ਯੂਰੀਆ ਖਾਦ ਦੀ ਸਪਲਾਈ ਲਈ ਇੱਕ ਮਹੀਨਾਵਾਰ ਸ਼ਡਿਊਲ ਬਣਾ ਕੇ ਪੰਜਾਬ ਸਰਕਾਰ ਨਾਲ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾ ਸਕੇ। 

ਉਨ੍ਹਾਂ ਕੇਂਦਰੀ ਮੰਤਰਾਲੇ, ਇਫ਼ਕੋ ਤੇ ਐਨ.ਐਫ.ਐਲ. ਵਰਗੀਆਂ ਖਾਦ ਕੰਪਨੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਇੱਕ ਰੀਅਲ-ਟਾਈਮ ਸਾਂਝੀ ਨਿਗਰਾਨੀ ਪ੍ਰਣਾਲੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਬਣਾਉਟੀ ਸ਼ਾਰਟੇਜ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹਿੱਸੇ ਦੀ ਸਬਸਿਡੀ ਵਾਲੀ ਖਾਦ ਨੂੰ ਦੂਜੇ ਰਾਜਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਭੇਜਣ ਅਤੇ ਨਾਜਾਇਜ਼ ਸਟਾਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਪੱਤਰ ਦੇ ਅਖੀਰ ਵਿੱਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਸੰਘਣੀ ਖੇਤੀ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸੂਬੇ ਦੇ ਵੱਡੇ ਯੋਗਦਾਨ ਨੂੰ ਮੁੱਖ ਰੱਖਦਿਆਂ ਖਾਦਾਂ ਦੀ ਵੰਡ ਦੇ ਮੌਜੂਦਾ ਫਾਰਮੂਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਨੂੰ ਉਸ ਦੀ ਅਸਲ ਲੋੜ ਮੁਤਾਬਕ ਵੱਧ ਕੋਟਾ ਮਿਲ ਸਕੇ। ਉਨ੍ਹਾਂ ਉਮੀਦ ਜਤਾਈ ਕਿ ਦੇਸ਼ ਦੀ ਅੰਨ ਸੁਰੱਖਿਆ ਦੇ ਰਾਖੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਕੇ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਗੇ।

 

Tags: Kewal Singh Dhillon , BJP Punjab , Jagat Prakash Nadda , JP Nadda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD