Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਦੀਪਸਿਖ਼ਾ ਸ਼ਰਮਾ ਨੇ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਖਿਡਾਰਨ ਰਸ਼ਮੀਨ ਕੌਰ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਦਿੱਤੀਆਂ ਸ਼ੁਭ ਇੱਛਾਵਾਂ

Deepshikha Sharma, DC Ferozepur, Deputy Commissioner Ferozepur, Ferozepur

Gurpreet Singh

Gurpreet Singh

5 Dariya News

ਫਿਰੋਜ਼ਪੁਰ , 11 Jun 2026

Last updated on: Jun 11, 2026, 16:24 IST

ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਕਾਮਯਾਬੀ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਹੋਣਹਾਰ ਖਿਡਾਰੀ ਰਸ਼ਮੀਨ ਕੌਰ ਹਾਂਡਾ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਸ਼ੁੱਭ ਇਛਾਵਾਂ ਪ੍ਰਗਟ ਕੀਤੀਆਂ|       

ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਪਿੰਡ ਜਮੀਤਪੁਰ ਢੇਰੂ ਦੀ ਧੀ ਰਸ਼ਮੀਨ ਕੌਰ ਹਾਂਡਾ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੇ ਸਦਕਾ ਭਾਰਤੀ ਟੀਮ ਵਿਚ ਅਹਿਮ ਸਥਾਨ ਹਾਸਲ ਕੀਤਾ ਹੈ। ਇਕ ਤੇਜ਼-ਤਰਾਰ ਅਤੇ ਫੁਰਤੀਲੀ ਮਿਡ ਫੀਲਡਰ ਵਜੋਂ ਉਸ ਨੇ ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ।

ਇਸ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੱਖਣੀ ਕੋਰੀਆ ਨੂੰ 3-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਉਪਲਬਧੀ ਵਿਚ ਰਸ਼ਮੀਨ ਕੌਰ ਅਤੇ ਉਸ ਦੀਆਂ ਸਾਥੀ ਖਿਡਾਰਨਾਂ ਦੇ ਜਜ਼ਬੇ, ਮਿਹਨਤ ਅਤੇ ਟੀਮ ਵਰਕ ਦਾ ਵੱਡਾ ਯੋਗਦਾਨ ਰਿਹਾ। ਉਨਾ ਆਸ ਪ੍ਰਗਟ ਕੀਤੀ ਗਈ ਭਵਿੱਖ ਵਿੱਚ ਵੀ ਇਹ ਖਿਡਾਰਨ ਇਸੇ ਤਰ੍ਹਾਂ ਆਪਣੇ ਪਿੰਡ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰੇਗੀ| ਉਨ੍ਹਾਂ ਨੇ ਖਿਡਾਰਣ ਦੇ ਮਾਪਿਆਂ ਤੇ ਕੋਚਾਂ ਨੂੰ ਵੀ ਮੁਬਾਰਕਬਾਦ ਦਿੱਤੀ|

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ  ਗੁਰਦੀਪ ਸਿੰਘ ਗਰੇਵਾਲ, ਹਾਕੀ ਕੋਚ ਮਨਮੀਤ ਸਿੰਘ ਰੂਬਲ, ਖਿਡਾਰਣ ਦੇ ਪਿਤਾ ਸੁਖਵਿੰਦਰ ਸਿੰਘ, ਮਾਤਾ ਸੁਖਵਿੰਦਰ ਕੌਰ, ਭਰਾ ਵਤਨਜੀਤ ਸਿੰਘ, ਦਾਦਾ ਸ. ਨਗਿੰਦਰ ਸਿੰਘ, ਚਾਚਾ ਮਾਸਟਰ ਕਸ਼ਮੀਰ ਸਿੰਘ ਅਤੇ ਖੇਡ ਵਿਭਾਗ ਦੇ ਹੋਰ ਕੋਚ ਤੇ ਸਟਾਫ਼ ਹਾਜ਼ਰ ਸਨ|

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD