Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

1 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਦੀ ਕੀਤੀ ਅਪੀਲ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 11 Jun 2026

Last updated on: Jun 11, 2026, 16:26 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਭਰਪੂਰ ਸਮਰਥਨ, ਪਿਆਰ ਅਤੇ ਵਿਸ਼ਵਾਸ ਲਈ ਉਹ ਲੋਕਾਂ ਦੇ ਧੰਨਵਾਦੀ ਹਨ। 

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਸਪੀਕਰ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਦਾਅਵਾ ਨਹੀਂ, ਸਗੋਂ ਰਿਕਾਰਡ ਹੈ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਕਰੀਆਂ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਵਧੇਗੀ ਅਤੇ ਯੋਗਤਾ ਦੇ ਆਧਾਰ ਤੇ ਅੱਗੇ ਵਧਣ ਦਾ ਵਿਸ਼ਵਾਸ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਭਵਿੱਖ ਵਿੱਚ ਪੰਜਾਬ ਨੂੰ ਹੋਰ ਤਰੱਕੀਸ਼ੀਲ ਅਤੇ ਖੁਸ਼ਹਾਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸੇਵਾ, ਪਾਰਦਰਸ਼ਤਾ ਅਤੇ ਵਿਕਾਸ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ। ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਸਿਹਤ ਸੁਰੱਖਿਆ ਯੋਜਨਾ ਅਤੇ ਮਾਵਾਂ-ਧੀਆਂ ਦੇ ਸਨਮਾਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਦੱਸਿਆ ਕਿ ਇੱਕ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1000 ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਕੈਂਪਾਂ ਵਿੱਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਯੋਜਨਾ ਦਾ ਲਾਭ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਹੈ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD