Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ : ਬਲਤੇਜ ਪੰਨੂ

ਜੇਕਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ ਸੀ, ਤਾਂ ਅੱਜ ਉਹ ਇਸ ਤੋਂ ਮੁਨਕਰ ਕਿਉਂ ਹੋ ਰਹੇ ਹਨ? ਬਲਤੇਜ ਪੰਨੂ

Baltej Pannu, Baltej Singh Pannu, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 11 Jun 2026

Last updated on: Jun 11, 2026, 16:52 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ।

'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱਲਿਆ ਨਹੀਂ ਹੈ, ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿੰਮੇਵਾਰ ਲੋਕਾਂ ਨੂੰ ਜਨਤਾ ਅਤੇ ਕਾਨੂੰਨ ਦੇ ਸਾਹਮਣੇ ਜਵਾਬ ਦੇਣਾ ਪਵੇਗਾ। ਸੁਖਬੀਰ ਸਿੰਘ ਬਾਦਲ ਦੇ ਇਕਬਾਲੀਆ ਬਿਆਨ ਦਾ ਇੱਕ ਵੀਡੀਓ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸੁਰੱਖਿਅਤ ਹੋਣ ਦਾ ਦਾਅਵਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਅਦਾਲਤ ਅੱਗੇ ਗੁਨਾਹ ਕਬੂਲ ਕਰਨਾ ਅਤੇ ਫਿਰ ਜਨਤਕ ਤੌਰ 'ਤੇ ਇਸ ਤੋਂ ਮੁਨਕਰ ਹੋਣਾ ਸੰਸਥਾ ਦੀ ਮਰਿਆਦਾ ਦੀ ਤੌਹੀਨ ਹੈ ਅਤੇ ਉਨ੍ਹਾਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਜੋ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਾਪਰੀਆਂ, ਉਦੋਂ ਅਕਾਲੀ-ਭਾਜਪਾ ਸਰਕਾਰਾਂ ਸੱਤਾ ਵਿੱਚ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨਸਾਫ਼ ਯਕੀਨੀ ਬਣਾਉਣ ਦੀ ਬਜਾਏ, ਉਨ੍ਹਾਂ ਸਰਕਾਰਾਂ ਨੇ ਮਾਮਲਿਆਂ ਨੂੰ ਦਬਾਉਣ ਦਾ ਕੰਮ ਕੀਤਾ ਅਤੇ ਦੋਸ਼ੀਆਂ ਨੂੰ ਬਚਾਇਆ।

ਸਾਲ 1986 ਦੇ ਨਾਕੋਦਰ ਗੋਲੀਕਾਂਡ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਜਦੋਂ ਪੁਲਿਸ ਨੇ ਗੋਲੀਬਾਰੀ ਕੀਤੀ ਤਾਂ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਵੱਡਾ ਹਿੱਸਾ ਅਕਾਲੀ ਸ਼ਾਸਨ ਦੌਰਾਨ ਰਹੱਸਮਈ ਢੰਗ ਨਾਲ ਗਾਇਬ ਕਰ ਦਿੱਤਾ ਗਿਆ ਤਾਂ ਜੋ ਸੱਚਾਈ ਸਾਹਮਣੇ ਨਾ ਆ ਸਕੇ। 

ਉਸ ਦੌਰਾਨ ਅਹਿਮ ਅਹੁਦਿਆਂ 'ਤੇ ਤਾਇਨਾਤ ਅਧਿਕਾਰੀਆਂ ਨੂੰ ਬਾਅਦ ਵਿੱਚ ਅਕਾਲੀ ਦਲ ਵੱਲੋਂ ਸੀਨੀਅਰ ਅਹੁਦਿਆਂ ਅਤੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ ਗਿਆ। ਸਾਲ 2015 ਦੀਆਂ ਘਟਨਾਵਾਂ ਨਾਲ ਸਮਾਨਤਾ ਦਿਖਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੱਚ ਨੂੰ ਦਬਾਉਣ ਦਾ ਉਹੀ ਤਰੀਕਾ ਉਦੋਂ ਵੀ ਸਾਹਮਣੇ ਆਇਆ ਜਦੋਂ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਅਤੇ ਭੜਕਾਊ ਪੋਸਟਰ ਲਗਾਏ ਗਏ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ। 

ਜਨਤਾ ਦੇ ਭਾਰੀ ਰੋਸ ਦੇ ਬਾਵਜੂਦ, ਤਤਕਾਲੀ ਅਕਾਲੀ-ਭਾਜਪਾ ਸਰਕਾਰ ਠੋਸ ਕਾਰਵਾਈ ਕਰਨ ਵਿੱਚ ਅਸਫਲ ਰਹੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਲੋਕ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਲਈ ਸੜਕਾਂ 'ਤੇ ਉਤਰੇ, ਤਾਂ ਸਰਕਾਰ ਨੇ ਇਨਸਾਫ਼ ਦੇਣ ਦੀ ਬਜਾਏ ਤਾਕਤ ਦੀ ਵਰਤੋਂ ਕੀਤੀ। 

ਕੋਟਕਪੂਰਾ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੌਛਾਰਾਂ, ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ, ਜਦੋਂ ਕਿ ਬਹਿਬਲ ਕਲਾਂ ਵਿਖੇ ਪੁਲਿਸ ਦੀਆਂ ਗੋਲੀਆਂ ਨੇ ਦੋ ਬੇਗੁਨਾਹ ਸਿੱਖਾਂ ਦੀ ਜਾਨ ਲੈ ਲਈ। ਸਰਕਾਰ ਨੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖ ਨੌਜਵਾਨਾਂ ਨੂੰ ਝੂਠਾ ਫਸਾਇਆ, ਉਨ੍ਹਾਂ 'ਤੇ ਅੰਨ੍ਹਾ ਤਸ਼ੱਦਦ ਕੀਤਾ, ਜਿਸ ਤੋਂ ਬਾਅਦ ਜਨਤਕ ਦਬਾਅ ਕਾਰਨ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ।

ਸੁਖਬੀਰ ਸਿੰਘ ਬਾਦਲ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਤਤਕਾਲੀ ਗ੍ਰਹਿ ਮੰਤਰੀ ਆਪਣੇ ਕਾਰਜਕਾਲ ਦੌਰਾਨ ਵਾਪਰੀਆਂ ਘਟਨਾਵਾਂ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਦਾਇਰ ਕੀਤੀ ਚਾਰਜਸ਼ੀਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੋਟ ਕੀਤਾ ਕਿ ਅਦਾਲਤਾਂ ਨੇ ਵੀ ਇਸ ਘਟਨਾ ਨੂੰ ਸੰਭਾਲਣ ਦੇ ਤਰੀਕੇ ਬਾਰੇ ਗੰਭੀਰ ਟਿੱਪਣੀਆਂ ਕੀਤੀਆਂ ਸਨ।

ਬਲਤੇਜ ਪੰਨੂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਘਟਨਾਕ੍ਰਮ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐਸਆਈਟੀ ਕੋਲ ਦਰਜ ਕਰਵਾਇਆ ਗਿਆ ਬਿਆਨ ਹੈ। ਸਾਬਕਾ ਜਥੇਦਾਰ ਨੇ ਪੁਸ਼ਟੀ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। 

ਇਹ ਇਕਬਾਲੀਆ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ 'ਤੇ ਕੀਤਾ ਗਿਆ ਸੀ ਅਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਸੀ। ਇਹ ਰਿਕਾਰਡਿੰਗ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਵਿੱਚ ਸੁਰੱਖਿਅਤ ਹੈ। ਅਕਾਲੀ ਦਲ ਦੇ ਪ੍ਰਧਾਨ ਦੇ ਸਟੈਂਡ 'ਤੇ ਸਵਾਲ ਉਠਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜ਼ਿੰਮੇਵਾਰੀ ਕਬੂਲ ਕੀਤੀ ਸੀ, ਤਾਂ ਉਹ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਇਸ ਤੋਂ ਇਨਕਾਰ ਕਿਵੇਂ ਕਰ ਸਕਦੇ ਹਨ? 

ਜੇਕਰ ਉਹ ਸੱਚਮੁੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ, ਤਾਂ ਉਹ ਆਪਣੇ ਹੀ ਇਕਬਾਲੀਆ ਬਿਆਨ ਦੇ ਉਲਟ ਕਿਉਂ ਜਾ ਰਹੇ ਹਨ? ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੁਆਫੀ ਮੰਗ ਕੇ ਬਾਹਰ ਆ ਕੇ ਇਹ ਦਾਅਵਾ ਨਹੀਂ ਕਰ ਸਕਦੇ ਕਿ ਕੁਝ ਹੋਇਆ ਹੀ ਨਹੀਂ। 

ਇਹ ਸਿਰਫ਼ ਇੱਕ ਸਿਆਸੀ ਵਿਰੋਧਾਭਾਸ ਨਹੀਂ ਹੈ, ਬਲਕਿ ਇਹ ਉਸ ਸੰਸਥਾ ਦੀ ਪਵਿੱਤਰਤਾ ਦਾ ਅਪਮਾਨ ਹੈ ਜਿਸਦੇ ਸਾਹਮਣੇ ਇਹ ਗੁਨਾਹ ਕਬੂਲਿਆ ਗਿਆ ਸੀ। 'ਆਪ' ਸਰਕਾਰ ਦੀ ਪਹੁੰਚ 'ਤੇ ਚਾਨਣਾ ਪਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿਭਗਵੰਤ ਮਾਨ ਸਰਕਾਰ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਐਸ.ਆਈ.ਟੀਜ਼ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਸੁਤੰਤਰ ਤੌਰ 'ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। 

ਪਿਛਲੀਆਂ ਸਰਕਾਰਾਂ ਦੇ ਉਲਟ, 'ਆਪ' ਸਰਕਾਰ ਨੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਹ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ ਹੈ। 

ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਅਤੇ ਉਸ ਤੋਂ ਬਾਅਦ ਮਾਮਲੇ ਨੂੰ ਦਬਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ, ਭਾਵੇਂ ਉਨ੍ਹਾਂ ਦਾ ਸਿਆਸੀ ਰੂਤਬਾ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।

 

Tags: Baltej Pannu , Baltej Singh Pannu , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD