Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ : ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ: ਕੰਧ 'ਤੇ ਲਿਖਿਆ ਸਾਫ ਨਜ਼ਰ ਆ ਰਿਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਅਗਲੀ ਸਰਕਾਰ ਬਣਨ ਜਾ ਰਹੀ ਹੈ

Amrinder Singh Raja Warring, Congress, Punjab Congress, Amarinder Singh Raja Warring

Gurpreet Singh

Gurpreet Singh

5 Dariya News

ਚੰਡੀਗੜ੍ਹ , 11 Jun 2026

Last updated on: Jun 11, 2026, 16:57 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਇਸ ਲੜੀ ਹੇਠ, ਇੱਕ ਸਵਾਲ ਦੇ ਜਵਾਬ ਵਿੱਚ ਕਿ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਕਿਸ ਦੀ ਅਗਵਾਈ ਹੇਠ ਲੜੇਗੀ, ਵੜਿੰਗ ਨੇ ਕਿਹਾ ਕਿ ਕਾਂਗਰਸ ਖੜਗੇ ਅਤੇ ਰਾਹੁਲ ਦੀ ਅਗਵਾਈ ਹੇਠ ਹੀ ਚੋਣ ਲੜੇਗੀ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ। 

ਜਦਕਿ ਵੜਿੰਗ ਦੀ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਪਾਰਟੀ ਦੇ ਇੱਕ ਵਰਕਰ ਰਹੇ ਹਨ ਅਤੇ ਅੱਗੇ ਵੀ ਵਰਕਰ ਵਜੋਂ ਹੀ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਵਿੱਚ ਕਾਂਗਰਸ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਇਹ ਕੰਧ 'ਤੇ ਲਿਖਿਆ ਹੋਇਆ ਸਾਫ਼ ਨਜ਼ਰ ਆ ਰਿਹਾ ਹੈ ਕਿ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ। 

ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦੇ ਹਰ ਕਾਂਗਰਸੀ ਦਾ ਟੀਚਾ ਹੈ ਅਤੇ ਹਰ ਕੋਈ ਇਸ ਟੀਚੇ ਨੂੰ ਹਾਸਲ ਕਰਨ ਲਈ ਵਚਨਬੱਧ ਹੈ। ਉੱਥੇ ਹੀ, ਵੜਿੰਗ ਨੇ ਬੇਅਦਬੀ ਅਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਮੁੱਦੇ 'ਤੇ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਸੁਸਤੀ ਅਤੇ ਮਾਮਲੇ ਵਿਚ ਕਾਰਵਾਈ ਨਾ ਕਰਨ'ਤੇ ਸਵਾਲ ਚੁੱਕੇ ਹਨ। 

ਉਨ੍ਹਾਂ ਨੇ ਹੈਰਾਨੀ ਜਤਾਈ ਕਿ ਸਾਢੇ ਚਾਰ ਸਾਲ ਬੀਤ ਜਾਣ ਅਤੇ ਤਤਕਾਲੀਨ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਆਪਣੀ ਜ਼ਿੰਮੇਵਾਰੀ ਮੰਨਣ ਦੇ ਬਾਵਜੂਦ ਸਰਕਾਰ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ ਹੈ। ਜਦਕਿ ਆਪ ਆਗੂਆਂ ਵੱਲੋਂ ਅਕਾਲੀ ਦਲ ਅਤੇ ਭਾਜਪਾ ਨੂੰ ਕ੍ਰਮਵਾਰ ‘ਚਿੱਟਾ ਪਾਰਟੀ’ ਅਤੇ ‘ਈਡੀ ਪਾਰਟੀ’ ਕਹਿਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਭਾਜਪਾ ਨਿਸ਼ਚਿਤ ਤੌਰ 'ਤੇ ਦੇਸ਼ ਭਰ ਵਿੱਚ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਏਜੰਸੀਆਂ ਦਾ ਦੁਰਵਰਤੋਂ ਕਰ ਰਹੀ ਹੈ, ਲੇਕਿਨ ਆਪ ਵੀ ਇਸ ਮਾਮਲੇ ਵਿੱਚ ਕਿਸੇ ਤੋਂ ਘੱਟ ਨਹੀਂ ਹੈ। 

ਕਿਉਂਕਿ ਉਹ ਪੰਜਾਬ ਵਿੱਚ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਵਿਭਾਗ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਜੇਕਰ ਭਾਜਪਾ ‘ਈਡੀ ਪਾਰਟੀ’ ਹੈ, ਤਾਂ ਫਿਰ ਆਪ ‘ਵਿਜੀਲੈਂਸ ਪਾਰਟੀ’ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਬਿੱਟੂ ਆਪਣੀ ਸਿਆਸੀ ਅਹਿਮੀਅਤ ਪਹਿਲਾਂ ਹੀ ਗੁਆ ਚੁੱਕੇ ਹਨ। 

ਉਨ੍ਹਾਂ ਨੇ ਕਿਹਾ ਕਿ ਉਹ ਹੁਣ ਰਾਜ ਸਭਾ ਮੈਂਬਰ ਵੀ ਨਹੀਂ ਰਹਿਣਗੇ ਅਤੇ ਸੰਭਵ ਹੈ ਕਿ ਜਲਦੀ ਆਪਣਾ ਮੰਤਰੀ ਦਾ ਅਹੁਦਾ ਵੀ ਗੁਆ ਬੈਠਣ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ, ਜਿਹੜੀ ਆਪਣੇ ਆਗੂਆਂ ਦਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੀ ਅਹਿਮੀਅਤ ਨੂੰ ਕਾਇਮ ਰੱਖਦੀ ਹੈ, ਜਿਸਦਾ ਅਹਿਸਾਸ ਬਿੱਟੂ ਨੂੰ ਹੁਣ ਤੱਕ ਹੋ ਗਿਆ ਹੋਵੇਗਾ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD