Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਦੁਬਈ ਅਧਾਰਤ ਤਸਕਰ ਦੇ ਸੰਪਰਕ ‘ਚ ਸਨ, ਜੋ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਦਾ ਕਰਦਾ ਸੀ ਪ੍ਰਬੰਧ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 11 Jun 2026

Last updated on: Jun 11, 2026, 17:11 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੀ ਫਤਿਹ ਸਿੰਘ ਕਲੋਨੀ ਦੇ ਰਹਿਣ ਵਾਲੇ ਗੌਤਮ (24), ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਕਬੀਰ ਉਰਫ਼ ਕਾਕੂ (22), ਅੰਮ੍ਰਿਤਸਰ ਦੇ ਰਹਿਣ ਵਾਲੇ ਸਮੀਰ ਉਰਫ਼ ਸਭਰਵਾਲ (18), ਅੰਮ੍ਰਿਤਸਰ ਦੀ ਔਰਚਿਡ ਵੈਲੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਕੀੜਾ (18) ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਖ਼ਿਲਾਫ਼ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਤਹਿਤ ਪਹਿਲਾਂ ਹੀ ਕੇਸ ਦਰਜ ਹੈ।

ਨਸ਼ਿਆਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੁਬਈ ਅਧਾਰਤ ਤਸਕਰ ਨਾਲ ਸੰਪਰਕ ਵਿੱਚ ਸਨ ਜੋ ਸਰਹੱਦ ਪਾਰੋਂ ਹੈਰੋਇਨ ਤਸਕਰੀ ਵਿੱਚ ਉਨ੍ਹਾਂ ਦੀ ਸਹਾਇਤਾ ਕਰ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਦੁਬਈ ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਉਕਤ ਮੁਲਜ਼ਮ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਅੱਗੇ ਪੰਜਾਬ ਭਰ ‘ਚ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਵਿੱਤੀ ਸਰੋਤਾਂ ਦਾ ਪਤਾ ਲਗਾ ਕੇ ਸੰਭਾਵਿਤ ਹਵਾਲਾ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ ਮੁਲਜ਼ਮ ਗੌਤਮ ਨੂੰ ਉਸਦੇ ਦੋ ਨਾਬਾਲਗ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ 30.045 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੌਤਮ ਦੇ ਖੁਲਾਸੇ 'ਤੇ ਤਿੰਨ ਹੋਰ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ ਅਤੇ ਗੁਰਪ੍ਰੀਤ ਸਿੰਘ ਉਰਫ਼ ਕੀੜਾ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਅਨੁਸਾਰ ਦੁਬਈ ਅਧਾਰਤ ਤਸਕਰ ਇਸ ਮਾਡਿਊਲ ਦਾ ਮਾਸਟਰਮਾਈਂਡ ਹੈ, ਜੋ ਪੁਲਿਸ ਨੂੰ ਪਹਿਲਾਂ ਹੀ 42 ਕਿਲੋ ਹੈਰੋਇਨ ਰਿਕਵਰੀ ਕੇਸ ਅਤੇ 10 ਕਿਲੋਆਈਸੀਈ ਰਿਕਵਰੀ ਕੇਸ ਸਮੇਤ ਤਿੰਨ ਵੱਡੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਦੁਬਈ ‘ਚ ਬੈਠ ਕੇ ਕੰਮ ਕਰਦਿਆਂ ਉਕਤ ਮੁਲਜ਼ਮ ਨੌਜਵਾਨਾਂ, ਜਿਨ੍ਹਾਂ ਵਿੱਚ ਨਾਬਾਲਗ ਵੀ ਸ਼ਾਮਲ ਹਨ, ਨੂੰ ਪੈਸੇ ਦਾ ਲਾਲਚ ਦੇ ਕੇ ਲੁਭਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਨਸ਼ਿਆਂ ਦੀ ਖੇਪ ਹਾਸਲ ਕਰਨ ਤੋਂ ਲੈ ਕੇ ਇਨ੍ਹਾਂ ਦੀ ਅੱਗੇ ਸਪਲਾਈ ਵਰਗੇ ਕੰਮਾਂ ਲਈ ਵਰਤਦਾ ਸੀ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫਆਈਆਰ ਨੰਬਰ 122 ਮਿਤੀ 03.06.2026 ਦਰਜ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD