Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਮੀਤ ਹੇਅਰ ਨੇ ਨਵੇਂ ਚੁਣੇ ਮੇਅਰ ਨੂੰ ਦਿੱਤੀ ਮੁਬਾਰਕਬਾਦ

Harpal Singh Cheema, Advocate Harpal Singh Cheema, AAP Punjab, Meet Hayer, Harinder Singh Dhaliwal, Labh Singh Ugoke, Hasan Bhardwaj, Barnala

Gurpreet Singh

Gurpreet Singh

5 Dariya News

ਬਰਨਾਲਾ , 11 Jun 2026

Last updated on: Jun 11, 2026, 17:43 IST

ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇਥੇ ਦਫ਼ਤਰ ਨਗਰ ਨਿਗਮ ਵਿਖੇ ਸ੍ਰੀ ਰਾਮ ਸਰੂਪ ਅਣਖੀ ਮਿਉਂਸੀਪਲ ਲਾਇਬ੍ਰੇਰੀ ਵਿੱਚ ਹੋਈ ਜਿਸ ਵਿਚ ਹਸਨ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣਿਆ ਗਿਆ। ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। 

ਸਹੁੰ ਚੁੱਕ ਸਮਾਗਮ ਅਤੇ ਚੋਣ ਪ੍ਰਕਿਰਿਆ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਵਿਨੈ ਬੁਬਲਾਨੀ ਆਈਏਐੱਸ ਦੀ ਨਿਗਰਾਨੀ ਹੇਠ ਹੋਈ, ਜਿਨ੍ਹਾਂ ਨੇ ਕਨਵੀਨਰ ਵਜੋਂ ਭੂਮਿਕਾ ਨਿਭਾਈ। ਚੋਣ ਤੋਂ ਬਾਅਦ ਹਸਨ ਭਾਰਦਵਾਜ ਨੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ. ਲਾਭ ਸਿੰਘ ਦੀ ਹਾਜ਼ਰੀ ਵਿੱਚ ਨਗਰ ਨਿਗਮ ਬਰਨਾਲਾ ਦੇ ਮੇਅਰ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਿਆ।

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਜਿਨ੍ਹਾਂ ਨੂੰ ਪਾਰਟੀ ਹਾਈਕਮਾਨ ਵੱਲੋਂ ਬਰਨਾਲਾ ਦੀ ਮੇਅਰ ਚੋਣ ਦੀ ਪਾਰਟੀ ਪੱਧਰ 'ਤੇ ਨਿਗਰਾਨੀ ਲਈ ਜ਼ਿੰਮੇਵਾਰੀ ਸੌਂਪੀ ਗਈ ਸੀ ਅਤੇ ਸੰਸਦ ਮੈਂਬਰ ਮੀਤ ਹੇਅਰ ਨੇ ਨਵੇਂ ਚੁਣੇ ਮੇਅਰ ਨੂੰ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਨਵੀਂ ਟੀਮ ਬਰਨਾਲਾ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਹਰਪਾਲ ਚੀਮਾ ਨੇ ਕਿਹਾ ਕਿ ਇਨ੍ਹਾਂ ਸ਼ਹਿਰੀ ਇਕਾਈਆਂ ਦੀਆਂ ਚੋਣਾਂ ਵਿੱਚ ਸੂਬੇ ਅਤੇ ਬਰਨਾਲਾ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ-ਪੱਖੀ ਨੀਤੀਆਂ ਅਤੇ ਸੁਸ਼ਾਸਨ ਨੂੰ ਭਰਵਾਂ ਸਮਰਥਨ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਫਤਵਾ ਦਿੱਤਾ ਹੈ। 

ਲੋਕਾਂ ਦੇ ਇਸੇ ਭਰੋਸੇ ਅਤੇ ਉਮੀਦਾਂ ਉੱਤੇ ਖਰਾ ਉੱਤਰਦੇ ਹੋਏ ਆਉਂਦੇ ਸਮੇਂ ਵੀ ਸ਼ਹਿਰਾਂ ਦੇ ਵਿਕਾਸਮੁਖੀ ਪ੍ਰੋਜੈਕਟਾਂ 'ਤੇ ਲਗਾਤਾਰ ਕੰਮ ਕੀਤਾ ਜਾਵੇਗਾ। ਓਹਨਾਂ ਕਿਹਾ ਕਿ ਨਗਰ ਨਿਗਮ ਬਰਨਾਲਾ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਨੂੰ ਮਾਡਲ ਸ਼ਹਿਰ ਵਿਕਸਿਤ ਕਰਨ ਦੀ ਸੋਚ ਨਾਲ ਨਗਰ ਨਿਗਮ ਦਾ ਦਰਜਾ ਦਿਵਾਇਆ ਗਿਆ ਹੈ ਅਤੇ ਓਹਨਾਂ ਨੂੰ ਪੂਰਾ ਭਰੋਸਾ ਹੈ ਕਿ ਹੁਣ ਨਵੇਂ ਚੁਣੇ ਮੇਅਰ ਅਤੇ ਕੌਂਸਲਰ ਇਸ ਦਿਸ਼ਾ ਵਿਚ ਤਨਦੇਹੀ ਨਾਲ ਕੰਮ ਕਰਨਗੇ।

ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਸਾਰੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਸ੍ਰੀ ਮੀਤ ਹੇਅਰ ਨੇ ਮੇਅਰ ਅਤੇ ਕੌਂਸਲਰਾਂ ਨੂੰ ਬਰਨਾਲੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਨਵੇਂ ਚੁਣੇ ਮੇਅਰ ਹਸਨ ਭਾਰਦਵਾਜ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਬਰਨਾਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਰਨਾਲਾ ਨੂੰ ਵਿਕਾਸ ਪੱਖੋਂ ਨੰਬਰ ਇਕ ਸ਼ਹਿਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮਾਨ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਇਸ਼ਵਿੰਦਰ ਸਿੰਘ ਜੰਡੂ, ਨਗਰ ਨਿਗਮ ਕੌਂਸਲਰ, ਪਾਰਟੀ ਆਗੂ, ਅਧਿਕਾਰੀ ਤੇ ਸਮਰਥਕ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab , Meet Hayer , Harinder Singh Dhaliwal , Labh Singh Ugoke , Hasan Bhardwaj , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD