Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ 'ਤੇ ਹੋਰ ਵਧਿਆ

ਖਮਾਣੋਂ ਤੋਂ ਆਜ਼ਾਦ ਜੇਤੂ ਐਮ ਸੀ ਅਮਰਿੰਦਰ ਸਿੰਘ ਮੌਲਾ ਆਪਣੇ ਸਾਥੀਆਂ ਅਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

Rupinder Singh Happy, AAP Punjab, Bassi Pathana

Gurpreet Singh

Gurpreet Singh

5 Dariya News

ਖਮਾਣੋਂ/ਬੱਸੀ ਪਠਾਣਾ , 11 Jun 2026

Last updated on: Jun 11, 2026, 18:00 IST

ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਅੱਜ ਖਮਾਣੋਂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਨਗਰ ਕੌਂਸਲ ਖਮਾਣੋਂ ਵਾਰਡ ਨੰਬਰ 2 ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਐਮ ਸੀ ਅਮਰਿੰਦਰ ਸਿੰਘ ਮੌਲਾ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਮੂਲੀਅਤ ਨਾਲ ਖਮਾਣੋਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਅਮਰਿੰਦਰ ਸਿੰਘ ਮੌਲਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਜਾਣ ਲਈ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਸਰਾਹਣਯੋਗ ਹੈ।

ਵਿਧਾਇਕ ਹੈਪੀ ਨੇ ਨਵੇਂ ਸ਼ਾਮਲ ਹੋਏ ਸਾਰੇ ਆਗੂਆਂ, ਵਰਕਰਾਂ ਅਤੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕ ਹਿੱਤ ਦੇ ਕੰਮਾਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਪ੍ਰਮੁੱਖ ਸ਼ਖਸੀਅਤਾਂ ਅਤੇ ਸਮਾਜ ਸੇਵੀ ਆਮ ਆਦਮੀ ਪਾਰਟੀ ਨਾਲ ਜੁੜਣਗੇ, ਜਿਸ ਨਾਲ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ।

 

Tags: Rupinder Singh Happy , AAP Punjab , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD