Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

ਸ੍ਰੀਮਤੀ ਸੁਖਰਾਜ ਕੌਰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਨੀਲਮ ਚੌਹਾਨ ਡਿਪਟੀ ਮੇਅਰ ਚੁਣੇ ਗਏ

Lal Chand Kataruchak, AAP Punjab, Shery Kalsi, Batala

Gurpreet Singh

Gurpreet Singh

5 Dariya News

ਬਟਾਲਾ , 11 Jun 2026

Last updated on: Jun 11, 2026, 18:16 IST

ਬਟਾਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਚੁਣੇ ਗਏ ਕੌਂਸਲਰਾਂ ਦੀ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਰਾਮ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਨਗਰ ਨਿਗਮ ਦੇ ਨਵ-ਚੁਣੇ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਬਾਜਵਾ ਨੂੰ ਬਟਾਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ। ਇਸ ਦੇ ਨਾਲ ਹੀ ਸ੍ਰੀਮਤੀ ਸੁਖਰਾਜ ਕੌਰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਨੀਲਮ ਚੌਹਾਨ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ 'ਤੇ ਜੋ ਭਰੋਸਾ ਜਤਾਇਆ ਹੈ, ਉਸ 'ਤੇ ਖਰਾ ਉਤਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

ਨਵੇਂ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਵਿਧਾਇਕ ਸ਼ੈਰੀ ਕਲਸੀ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਟਾਲਾ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ।  ਇਸ ਤੋਂ ਪਹਿਲਾਂ ਸਵੇਰੇ ਨਗਰ ਨਿਗਮ ਬਟਾਲਾ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਵਿਧਾਇਕ ਸ਼ੈਰੀ ਕਲਸੀ ਵਲੋਂ ਨਵ-ਨਿਯੁਕਤ ਸਮੂਹ ਕੌਂਸਲਰਾਂ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਮਾਤਾ ਕਾਲੀ ਦੁਆਰਾ ਮੰਦਿਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।

ਨਗਰ ਨਿਗਮ ਬਟਾਲਾ ਦੇ ਮੇਅਰ ਦੀ ਚੋਣ ਉਪਰੰਤ ਅੱਜ ਪਹਿਲੇ ਦਿਨ ਹੀ ਸਟਰੀਟ ਲਾਈਟਾਂ ਠੀਕ ਕਰਨ ਵਾਲੀ ਅਤਿ ਆਧੁਨਿਕ ਟੈਲੀਸਕੋਪਿਕ ਸਕਾਈ ਲਿਫਟ ਮਸ਼ੀਨ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀ ਗਈ।

 

Tags: Lal Chand Kataruchak , AAP Punjab , Shery Kalsi , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD