Saturday, 13 June 2026

 

 

ਖ਼ਾਸ ਖਬਰਾਂ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ ਹਰਿਆਣਾ ਦੇ 23 ਜ਼ਿਲ੍ਹਿਆਂ ਦੇ 1100 ਸ਼ਰਧਾਲੂਆਂ ਨੇ ਹੱਥ ਵਿੱਚ ਦੀਵੇ ਜਗਾ ਕੇ ਕੀਤੀ ਸੋਮਨਾਥ ਦੀ ਅਰਾਧਨਾ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ - ਏ. ਸ਼੍ਰੀਨਿਵਾਸ

 

ਪੰਜਾਬ ਸਰਕਾਰ ਕਰਵਾ ਰਹੀ ਪਿੰਡਾਂ ਦਾ ਚਹੁੰਮੁਖੀ ਵਿਕਾਸ : ਡਾ. ਇਸ਼ਾਂਕ ਕੁਮਾਰ

ਸੰਤ ਬਾਬਾ ਭਾਗ ਵਿੱਚ ਯੁਨੀਵਰਸਿਟੀ ਨੂੰ ਜਾਣ ਵਾਲੀ ਸੜਕ ਦੇ ਨਵੀਨੀਕਰਨ ‘ਤੇ ਖ਼ਰਚੇ 34.83 ਲੱਖ ਰੁਪਏ:

Ishank Kumar, Chabbewal, AAP Punjab, Hoshiarpur, Chabbewal

Gurpreet Singh

Gurpreet Singh

5 Dariya News

ਹੁਸ਼ਿਆਰਪੁਰ/ਚੱਬੇਵਾਲ , 11 Jun 2026

Last updated on: Jun 11, 2026, 18:29 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਅਹਿਰਾਣਾ ਕਲਾ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। 

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ-ਫਗਵਾੜਾ ਰੋਡ ਤੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਪਿੰਡ ਖਿਆਲਾ ਨੂੰ ਪਿੰਡ ਅਹਿਰਾਣਾ ਕਲਾ ਰਾਹੀਂ ਜੋੜਨ ਵਾਲੀ ਅਹਿਮ ਸੜਕ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵੱਲੋਂ 34.83 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਅਤੇ ਯੂਨੀਵਰਸਿਟੀ ਨੂੰ ਆਉਣ-ਜਾਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਬਹੁਤ ਅਹਿਮ ਹੈ। 

ਸੜਕ ਦੇ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਲੋਕਾਂ ਦਾ ਸਮਾਂ ਅਤੇ ਖਰਚਾ ਵੀ ਬਚੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਕਈ ਪਿੰਡ ਵਿਕਾਸ ਪੱਖੋਂ ਪਿੱਛੇ ਰਹਿ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪਿੰਡਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ ਅਤੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਪਿੰਡ ਅਹਿਰਾਣਾ ਕਲਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਵੀ ਕਰੀਬ 21 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਸ ਰਾਸ਼ੀ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡ ਦੀ ਸਮੁੱਚੀ ਨੁਹਾਰ ਬਦਲਣ ਲਈ ਕਈ ਕੰਮ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸੂਬੇ ਦੇ ਵਿਕਾਸ ਦੀ ਬੁਨਿਆਦ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਬੇਵਾਲ ਹਲਕੇ ਵਿੱਚ ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ ਹੈ। 

ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰੋਜੈਕਟ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਹਰ ਐਲਾਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਲੋਕਾਂ ਤੱਕ ਇਸ ਦਾ ਲਾਭ ਪਹੁੰਚਾਉਣਾ ਹੈ।

ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਚੱਬੇਵਾਲ ਹਲਕੇ ਦੇ ਸਰਵਪੱਖੀ ਵਿਕਾਸ ਲਈ ਹੋਰ ਵੀ ਕਈ ਪ੍ਰੋਜੈਕਟ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ਨੂੰ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

 

Tags: Ishank Kumar , Chabbewal , AAP Punjab , Hoshiarpur , Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD