Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਚੁਣੌਤੀ: ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਓ

ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਸਰਗਰਮ ਮੈਂਬਰ ਵਜੋਂ ਕਰ ਰਹੇ ਹਨ ਕੰਮ

Sukhbir Singh Badal, Shiromani Akali Dal, SAD, Akali Dal, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 11 Jun 2026

Last updated on: Jun 11, 2026, 18:29 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਉਹਨਾਂ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲੈਣ ਤੇ ਕਿਹਾ ਕਿ ਹੁਣ ਤਾਜ਼ਾ ਯਤਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੱਥੋਂ ਸ਼ੁਰੂ ਕੀਤੇ ਗਏ ਹਨ।

ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਨਾ ਤਾਂ ਮੈਨੂੰ ਆਪਣੇ ਖਿਲਾਫ ਕੇਸ ਦਰਜ ਹੋਣ ਦਾ ਡਰ ਹੈ ਤੇ ਨਾ ਹੀ ਮੈਨੂੰ ਜੇਲ੍ਹ ਜਾਣ ਦੀ ਪਰਵਾਹ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਮੈਨੂੰ ਬਰਗਾੜੀ ਬੇਅਦਬੀ ਕੇਸ ਵਿਚ ਫਸਾਉਣਾ ਚਾਹੁੰਦੇ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਵਜੋਂ ਕੰਮ ਕਰ ਰਹੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਜਥੇਦਾਰ ਦੇ ਅਜਿਹੇ ਯਤਨ ਤਖ਼ਤ ਦੀ ਮਰਿਆਦਾ ਦੇ ਖਿਲਾਫ ਹਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਖੜਾ ਡੈਮ ਵਿਚ ਪਾਣੀ ਦੇ ਪੱਧਰ ਵਿਚ ਹੋਏ ਅਣਕਿਆਸੇ ਵਾਧੇ ਦਾ ਨੋਟਿਸ ਲੈਂਦਿਆਂ ਕਿਹਾ ਕਿ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ 21 ਫੁੱਟ ਵੱਧ ਹੈ ਤੇ 1578 ਫੁੱਟ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲਾਤ ਦਾ ਨੋਟਿਸ ਨਹੀਂ ਲਿਆ ਅਤੇ ਮੌਨਸੂਨ ਦੀ ਆਮਦ ਤੋਂ ਪਹਿਲਾਂ ਬੀ ਬੀ ਐਮ ਬੀ ਅਧਿਕਾਰੀਆਂ ਕੋਲ ਸਮੇਂ ਸਿਰ ਪਾਣੀ ਛੱਡਣ ਦਾ ਮਾਮਲਾ ਨਹੀਂ ਚੁੱਕਿਆ।

ਸਰਦਾਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਪਿਛਲੇ ਸਾਲ ਵੀ ਸਮੇਂ ਸਿਰ ਪਾਣੀ ਛੁਡਵਾਉਣ ਵਿਚ ਨਾਕਾਮ ਰਹੀ ਸੀ ਜਿਸ ਕਾਰਨ ਹਡ੍ਹ ਆਏ ਸਨ ਤੇ ਪੰਜਾਬ ਵਿਚ ਲੱਖਾਂ ਏਕੜ ਵਿਚ ਝੋਨੇ ਦੀ ਫਸਲ ਤਬਾਹ ਹੋਈ ਸੀ ਤੇ ਕਿਸਾਨਾਂ ਦੀ ਜ਼ਿੰਦਗੀ ਬਰਬਾਦ ਹੋਈ ਸੀ।ਉਹਨਾਂ ਕਿਹਾ ਕਿ ਇਸ ਸਾਲ ਵੀ ਉਹੋ ਜਿਹੇ ਹਾਲਾਤ ਬਣ ਰਹੇ ਹਨ ਤੇ ਜੇਕਰ ਮੌਨਸੂਨ ਵਿਚ ਮੀਂਹ ਵੱਧ ਪੈ ਗਿਆ ਤਾਂ ਬੀ ਬੀ ਐਮ ਬੀ ਅਧਿਕਾਰੀ ਅਚਨਚੇਤ ਪਾਣੀ ਛੱਡਣ ਲਈ ਮਜਬੂਰ ਹੋਣਗੇ ਜਿਸ ਨਾਲ ਸੂਬੇ ਵਿਚ ਹੜ੍ਹ ਆਉਣਗੇ।

ਉਹਨਾਂ ਕਿਹਾ ਕਿ ਮਾਲਵਾ ਖਿੱਤੇ ਦੀਆਂ ਵੱਡੀ ਗਿਣਤੀ ਵਿਚ ਡਰੇਨਾਂ ਸੁੱਕੀਆਂ ਪਈਆਂ ਹਨ ਤਾਂ ਆਪ ਸਰਕਾਰ ਨੂੰ ਭਾਖੜਾ ਡੈਮ ਤੋਂ ਸਮੇਂ ਸਿਰ ਪਾਣੀ ਛੱਡਣ ਦਾ ਮਾਮਲਾ ਬੀ ਬੀ ਐਮ ਬੀ ਕੋਲ ਚੁੱਕਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਫੋਕੀ ਸ਼ੋਹਰਤ ਖੱਟਣ ਤੇ ਸੂਬੇ ਵਿਚ ਵਾਟਰ ਸੈਸ ਖਤਮ ਕਰਨ ਦਾ ਪ੍ਰਚਾਰ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਹ ਸੈਸ ਪਹਿਲਾਂ ਹੀ ਖ਼ਤਮ ਕਰ ਦਿੱਤਾ ਸੀ। 

ਉਹਨਾਂ ਨੇ ਪਟਿਆਲਾ ਵਿਚ ਅਪ੍ਰੈਂਟਿਸਿਸ ਲਾਈਨਮੈਂਨਾਂ ’ਤੇ ਬਹੁਤ ਹੀ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਪੰਜਾਬੀ ਅਜਿਹੇ ਤਾਨਾਸ਼ਾਹੀ ਫੈਸਲੇ ਪ੍ਰਵਾਨ ਨਹੀਂ ਕਰਨਗੇ ਅਤੇ 2027 ਦੀਆਂ ਚੋਣਾਂ ਵਿਚ ਆਪ ਨੂੰ ਕਰਾਰਾ ਸਬਕ ਸਿਖਾਉਣਗੇ। ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਭ ਤੋਂ ਵੱਧ ਸਮੇਂ ਤੱਕ ਕੰਮ ਕਰਦੇ ਰਹਿਣ ਵਾਲੇ ਪ੍ਰਧਾਨ ਮੰਤਰੀ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਸੇਵਾ ਵਾਸਤੇ ਲਗਾਏ ਸਮੇਂ ਦੀ ਇਤਿਹਾਸਕ ਪ੍ਰਾਪਤੀ ਹੈ।

 

Tags: Sukhbir Singh Badal , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD