Saturday, 13 June 2026

 

 

ਖ਼ਾਸ ਖਬਰਾਂ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ ਹਰਿਆਣਾ ਦੇ 23 ਜ਼ਿਲ੍ਹਿਆਂ ਦੇ 1100 ਸ਼ਰਧਾਲੂਆਂ ਨੇ ਹੱਥ ਵਿੱਚ ਦੀਵੇ ਜਗਾ ਕੇ ਕੀਤੀ ਸੋਮਨਾਥ ਦੀ ਅਰਾਧਨਾ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ - ਏ. ਸ਼੍ਰੀਨਿਵਾਸ

 

ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ

ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

Health, Kharar, Kharar News, News of Kharar, Kharar Updates, Dr Sangeeta Jain

5 Dariya News

5 Dariya News

5 Dariya News

ਖਰੜ , 11 Jun 2026

Last updated on: Jun 12, 2026, 07:43 IST

ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਸ ਡੇਂਗੂ ਸਰਵੇ ਕੀਤਾ ਗਿਆ। ਇਸ ਦੌਰਾਨ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।

ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਦਿਨ “ਡ੍ਰਾਈ ਡੇ” ਮਨਾਉਣ, ਕੂਲਰਾਂ ਅਤੇ ਪਾਣੀ ਵਾਲੇ ਹੋਰ ਬਰਤਨਾਂ ਨੂੰ ਨਿਯਮਿਤ ਤੌਰ ’ਤੇ ਸਾਫ਼ ਕਰਨ ਅਤੇ ਬੁਖਾਰ ਆਉਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

ਸਰਵੇ ਦੌਰਾਨ ਸਿਹਤ ਸੁਪਰਵਾਈਜ਼ਰ ਦਵਿੰਦਰ ਸਿੰਘ ਅਤੇ ਅਵਤਾਰ ਸਿੰਘ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਵਰਕਰ ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਗਦੀਪ ਸਿੰਘ, ਗੁਰਬਚਨ ਸਿੰਘ ਅਤੇ ਰੋਹਿਤ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀਆਂ ਵੱਲੋਂ ਘਰਾਂ, ਵਪਾਰਕ ਅਦਾਰਿਆਂ ਅਤੇ ਜਨਤਕ ਥਾਵਾਂ ਦੀ ਜਾਂਚ ਕੀਤੀ ਗਈ। ਟੀਮਾਂ ਨੇ ਸੰਭਾਵਿਤ ਡੇਂਗੂ ਬਰੀਡਿੰਗ ਸਥਾਨਾਂ ਦੀ ਪਛਾਣ ਕਰਕੇ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਬਾਰੇ ਜਾਗਰੂਕ ਕੀਤਾ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਮੁਕਤ ਖਰੜ ਬਣਾਉਣ ਲਈ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਅਤੇ ਸੁਚੱਜਾ ਵਾਤਾਵਰਣ ਬਣਾਈ ਰੱਖਣ।

 

Tags: Health , Kharar , Kharar News , News of Kharar , Kharar Updates , Dr Sangeeta Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD