Saturday, 13 June 2026

 

 

ਖ਼ਾਸ ਖਬਰਾਂ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ ਹਰਿਆਣਾ ਦੇ 23 ਜ਼ਿਲ੍ਹਿਆਂ ਦੇ 1100 ਸ਼ਰਧਾਲੂਆਂ ਨੇ ਹੱਥ ਵਿੱਚ ਦੀਵੇ ਜਗਾ ਕੇ ਕੀਤੀ ਸੋਮਨਾਥ ਦੀ ਅਰਾਧਨਾ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ - ਏ. ਸ਼੍ਰੀਨਿਵਾਸ

 

ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ - ਏ. ਸ਼੍ਰੀਨਿਵਾਸ

ਨਾਗਰਿਕਾਂ ਦੀ ਸਹਾਇਤਾ ਲਈ ਸਾਰੇ ਜ਼ਿਲ੍ਹਿਆਂ ਵਿੱਚ ਟੋਲ-ਫ੍ਰੀ ਨੰਬਰ 1950 ਅਤੇ ਹੈਲਪ ਡੈਸਕ ਕੀਤੇ ਚਾਲੂ

A Sreenivas, Election Commision Haryana, ECI, Chief Electoral Officer Haryana, CEO Haryana

5 Dariya News

5 Dariya News

5 Dariya News

ਚੰਡੀਗੜ੍ਹ , 11 Jun 2026

Last updated on: Jun 12, 2026, 11:22 IST

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿੱਚ 'ਵਿਸ਼ੇਸ਼ ਗਹਿਣ ਪੁਨਰੀਖਣ-2026' ਨੂੰ ਪੂਰੀ ਤਰ੍ਹਾਂ ਸਫ਼ਲ, ਪ੍ਰਭਾਵੀ, ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣ ਲਈ ਵਿਆਪਕ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਏ. ਸ਼੍ਰੀਨਿਵਾਸ ਨੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸੁਚਾਰੂ ਰੂਪ ਵਿੱਚ ਸਪੰਨ ਕਰਾਉਣ ਲਈ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓ), ਵਧੀਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓ) ਅਤੇ ਬੂਥ ਲੈਵਲ ਅਧਿਕਾਰੀਆਂ (ਬੀਐਲਓ) ਲਈ 5 ਜੂਨ ਤੋਂ 12 ਜੂਨ 2026 ਤੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਪੂਰੀ ਪੁਨਰ ਨਿਰੀਖਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣਾ ਹੈ। ਸਿਖਲਾਈ ਦੌਰਾਨ ਬੀਐਲਓਜ਼ ਨੂੰ ਮੁੱਖ ਬਿੰਦੂਆਂ 'ਤੇ ਵਿਸਥਾਰਪੂਰਵਕ ਜਾਣਕਾਰੀ ਅਤੇ ਨਿਰਦੇਸ਼ ਦਿੱਤੇ ਜਾ ਰਹੇ ਹਨ, ਜਿਵੇਂ ਕਿ ਮ੍ਰਿਤਕ ਜਾਂ ਜੀ ਥਾਂ ਚਲੇ ਗਏ ਵੋਟਰਾਂ ਦੀ ਸਹੀ ਤਸਦੀਕ ਕਰਨਾ, ਚੋਣ ਕਮਿਸ਼ਨ ਦੀਆਂ ਡਿਜੀਟਲ ਤਕਨੀਕਾਂ ਅਤੇ ਐਪਸ ਦੀ ਕੁਸ਼ਲ ਵਰਤੋਂ ਬਾਰੇ ਸਿਖਲਾਈ, ਸੌ ਫੀਸਦੀ ਰਜਿਸਟ੍ਰੇਸ਼ਨ ਕਰਕੇ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਚੋਣ ਕਮਿਸ਼ਨ ਦੁਆਰਾ ਨਿਰਧਾਰਤ ਟਾਈਮ-ਲਾਈਨ ਦੇ ਅੰਦਰ ਸਾਰੇ ਕਾਰਜ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੂਰੇ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਬੀਐਲਓਜ਼ ਜਨਤਾ ਅਤੇ ਚੋਣ ਕਮਿਸ਼ਨ ਵਿਚਕਾਰ ਸਭ ਤੋਂ ਮਜ਼ਬੂਤ ਕੜੀ ਹਨ। ਉਨ੍ਹਾਂ ਨੇ ਵੋਟਰਾਂ ਨਾਲ ਪ੍ਰਭਾਵੀ ਸੰਵਾਦ ਸਥਾਪਿਤ ਕਰਨਾ ਹੈ ਅਤੇ ਹਰ ਯੋਗ ਨਾਗਰਿਕ ਨੂੰ ਇਸ ਪ੍ਰਕਿਰਿਆ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ ਲਈ ਵੀ ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਇਸ ਵਰਕਸ਼ਾਪ ਦਾ ਉਦੇਸ਼ ਉਨ੍ਹਾਂ ਨੂੰ ਵਿਸ਼ੇਸ਼ ਗਹਿਣ ਪੁਨਰ ਨਿਰੀਖਣ ਦੀਆਂ ਬਾਰੀਕੀਆਂ, ਇਸਦੇ ਉਦੇਸ਼ ਅਤੇ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭੂਮਿਕਾ ਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਇਸ ਰਾਸ਼ਟਰੀ ਕਾਰਜ ਵਿੱਚ ਆਪਣਾ ਸਰਗਰਮ ਸਹਿਯੋਗ ਦੇ ਸਕਣ। ਸ੍ਰੀ ਏ. ਸ਼੍ਰੀਨਿਵਾਸ ਨੇ ਜਾਣਕਾਰੀ ਦਿੱਤੀ ਕਿ ਵੋਟਰਾਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਟੋਲ-ਫ੍ਰੀ ਨੰਬਰ 1950 ਚਾਲੂ ਕਰ ਦਿੱਤਾ ਗਿਆ ਹੈ। 

ਇਸ ਤੋਂ ਇਲਾਵਾ, ਸਾਰੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਜਾਂਚ ਕਰ ਸਕਦੇ ਹਨ, ਨਵੀਂ ਰਜਿਸਟ੍ਰੇਸ਼ਨ ਲਈ ਬਿਨੈ ਕਰ ਸਕਦੇ ਹਨ, ਪੁਰਾਣੇ ਰਿਕਾਰਡ ਵਿੱਚ ਲੋੜੀਂਦੀ ਸੋਧ ਜਾਂ ਸੁਧਾਰ ਕਰਵਾ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੈਲਪ ਡੈਸਕ 'ਤੇ ਆਉਣ ਵਾਲੇ ਨਾਗਰਿਕਾਂ ਨੂੰ ਸਾਰੇ ਲੋੜੀਂਦੇ ਫਾਰਮ ਤੁਰੰਤ ਉਪਲਬਧ ਕਰਵਾਏ ਜਾਣ ਅਤੇ ਉਨ੍ਹਾਂ ਦੀ ਚੋਣ ਸਬੰਧੀ ਹਰ ਸਮੱਸਿਆ ਦਾ ਮੌਕੇ 'ਤੇ ਹੀ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

 

Tags: A Sreenivas , Election Commision Haryana , ECI , Chief Electoral Officer Haryana , CEO Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD