Saturday, 13 June 2026

 

 

ਖ਼ਾਸ ਖਬਰਾਂ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ ਹਰਿਆਣਾ ਦੇ 23 ਜ਼ਿਲ੍ਹਿਆਂ ਦੇ 1100 ਸ਼ਰਧਾਲੂਆਂ ਨੇ ਹੱਥ ਵਿੱਚ ਦੀਵੇ ਜਗਾ ਕੇ ਕੀਤੀ ਸੋਮਨਾਥ ਦੀ ਅਰਾਧਨਾ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ - ਏ. ਸ਼੍ਰੀਨਿਵਾਸ

 

"ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ

ਐਸ ਆਈ ਆਰ ਦੀ ਆੜ ਵਿੱਚ ਵੋਟਾਂ ਕੱਟਣ ਦੀ ਸਾਜ਼ਿਸ਼ ਰਚ ਰਹੀ ਹੈ ਭਾਜਪਾ, ਪਰ "ਆਪ" ਅਜਿਹਾ ਨਹੀਂ ਹੋਣ ਦੇਵੇਗੀ : ਮੰਤਰੀ ਗੋਇਲ

Barinder Kumar Goel, Barinder Kumar Goyal, AAP Punjab

5 Dariya News

5 Dariya News

5 Dariya News

ਲਹਿਰਾਗਾਗਾ/ ਮੂਨਕ , 11 Jun 2026

Last updated on: Jun 12, 2026, 12:03 IST

"ਮਿਸ਼ਨ ਵਿਧਾਨ ਸਭਾ ਚੋਣਾਂ 2027" ਦੀ ਤਿਆਰੀ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਚਲਾਏ ਗਏ ਪ੍ਰੋਗਰਾਮ "ਪਿੰਡ ਮਿਲਣੀ" ਦੇ ਤਹਿਤ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਹਲਕਾ ਲਹਿਰਾ ਦੇ ਪਿੰਡ ਕੋਟੜਾ ਲਹਿਲ, ਆਲਮਪੁਰ, ਅਲੀਸ਼ੇਰ, ਚੋਟੀਆਂ, ਕਾਲੀਆ ਅਤੇ ਚੂੜਲ ਖੁਰਦ ਵਿਖੇ ਲੋਕਾਂ ਨਾਲ ਮਿਲਣੀ ਕਰਦਿਆਂ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਉਥੇ ਹੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਗਿਆ, ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਆਪ ਵੱਲੋਂ 2022 ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। 

ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕੀਤੀ ਹੈ। 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਹਰ ਖੇਤ ਤੱਕ ਅੰਡਰ ਗਰਾਊਂਡ ਪਾਈਪਲਾਈਨ ਪਾ ਕੇ ਨਹਿਰੀ ਪਾਣੀ ਪਹੁੰਚਾਇਆ ਗਿਆ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਬਦਲਾ ਅੱਜ ਦੇਸ਼ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਵਿੱਚ ਮਿਸਾਲ ਬਣ ਚੁੱਕੇ ਹਨ।

ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਐਸ ਆਈ ਆਰ (ਵੋਟਰ ਸੂਚੀ ਦੀ ਵਿਸ਼ੇਸ਼ ਸੋਧ) ਦੀ ਆੜ ਵਿੱਚ ਬੀਜੇਪੀ ਵੋਟਾਂ ਕੱਟਣ ਦੀ ਸਾਜ਼ਿਸ਼ ਰਚ ਰਹੀ ਹੈ ਅਤੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਪੰਜਾਬ ਦੀ ਸੱਤਾ ਵਿੱਚ ਆਉਣਾ ਚਾਹੁੰਦੀ ਹੈ। ਪਰ ਪੰਜਾਬ ਦੇ ਸੂਝਵਾਨ ਵੋਟਰ ਅਤੇ ਆਮ ਆਦਮੀ ਪਾਰਟੀ ਭਾਜਪਾ ਨੂੰ ਉਸਦੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। 

ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਤੇ ਜਾ ਕੇ ਆਪਣੀ ਵੋਟ ਦੀ ਰਾਖੀ ਕਰਨ, ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਨੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਕਰਨ ਵੱਲ ਅਹਿਮ ਕਦਮ ਵਧਾਏ ਹਨ। ਪੰਜਾਬ ਨੂੰ ਭਰਿਸ਼ਟਾਚਾਰ ਮੁਕਤ ਕਰਨ ਦੇ ਲਈ ਸਰਕਾਰ ਵੱਲੋਂ "ਐਂਟੀ ਕਰਪਸ਼ਨ ਹੈਲਪਲਾਈਨ" ਸ਼ੁਰੂ ਕਰਕੇ ਬਹੁਤ ਭਰਿਸ਼ਟਾਚਾਰੀਆਂ ਨੂੰ ਜੇਲਾਂ ਵਿੱਚ ਭੇਜਿਆ ਹੈ। 

ਇਸ ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਅੰਦਰ ਮੰਤਰੀ ਗੋਇਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੰਤਰੀ ਗੋਇਲ ਦੇ ਨਾਲ ਉਹਨਾਂ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੈ ਕੁਮਾਰ ਠੋਲੀ, ਪਰਵੀਨ ਕੁਮਾਰ ਟਿੰਕਾ, ਰਤਨ ਸ਼ਰਮਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD