Saturday, 13 June 2026

 

 

ਖ਼ਾਸ ਖਬਰਾਂ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

 

ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ

421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਜਾਰੀ

Harpal Singh Cheema, Advocate Harpal Singh Cheema, AAP Punjab, PoonamDeep Kaur, DC Sangrur, Deputy Commissioner Sangrur, Sangrur

Gurpreet Singh

Gurpreet Singh

5 Dariya News

ਸੰਗਰੂਰ , 12 Jun 2026

Last updated on: Jun 12, 2026, 15:53 IST

ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹਰ ਖੇਤਰ ਵਿੱਚ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਵਿੱਚ ਹੁਣ ਤੱਕ 308.80 ਕਰੋੜ ਰੁਪਏ ਦੀ ਲਾਗਤ ਨਾਲ 1362 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦਕਿ 421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਇਸ ਸਮੇਂ ਪ੍ਰਗਤੀ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ, ਪੁਰਾਣੀਆਂ ਸੜਕਾਂ ਦੀ ਮੁਰੰਮਤ, ਲਿੰਕ ਰੋਡਾਂ ਦੀ ਚੌੜਾਈ ਵਧਾਉਣ ਅਤੇ ਅੰਦਰੂਨੀ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਜ਼ੋਰਾਂ ’ਤੇ ਹਨ। ਇਸ ਨਾਲ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਆਵਾਜਾਈ ਹੋਰ ਬਿਹਤਰ ਹੋਵੇਗੀ। ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਲਕੇ ਵਿੱਚ ਨਵੇਂ ਆਧੁਨਿਕ ਖੇਡ ਸਟੇਡੀਅਮ, ਖੇਡ ਸਟੇਡੀਅਮਾਂ ਦੀ ਅਪਗ੍ਰੇਡੇਸ਼ਨ, ਨਵੇਂ ਖੇਡ ਮੈਦਾਨਾਂ ਦੀ ਉਸਾਰੀ, ਜਿਮ ਅਤੇ ਹੋਰ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ ਅਤੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।

ਸਿਹਤ ਖੇਤਰ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਦੀਆਂ ਨਵੀਆਂ ਇਮਾਰਤਾਂ ਅਤੇ ਉਹਨਾਂ ਦੀ ਮੁਰੰਮਤ, ਨਵੀਂ ਮਸ਼ੀਨਰੀ ਦੀ ਸਥਾਪਨਾ ਅਤੇ ਹੋਰ ਮੈਡੀਕਲ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵੀ ਸਿਹਤ ਸੇਵਾਵਾਂ ਮਜ਼ਬੂਤ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਨਵੀਨੀਕਰਨ, ਨਵੇਂ ਕਮਰਿਆਂ ਦੀ ਉਸਾਰੀ, ਸਮਾਰਟ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆਂ ਅਤੇ ਖੇਡ ਮੈਦਾਨਾਂ ਦੇ ਵਿਕਾਸ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। 

ਇਸ ਨਾਲ ਵਿਦਿਆਰਥੀਆਂ ਨੂੰ ਵਧੀਆ ਅਤੇ ਆਧੁਨਿਕ ਸਿੱਖਿਆ ਦਾ ਮਾਹੌਲ ਮਿਲ ਰਿਹਾ ਹੈ। ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸੰਬੰਧਤ ਵਿਕਾਸ ਕਾਰਜ ਵੀ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐੱਸ. ਡੀ.ਐਮ. ਦਿੜ੍ਹਬਾ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਜਨਰਲ) ਰਾਜਬੀਰ ਸਿੰਘ ਭੰਗੂ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP Punjab , PoonamDeep Kaur , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD