ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ, ਆਤਮ-ਨਿਰਭਰਤਾ ਅਤੇ ਸੱਭਿਆਚਾਰਕ ਪੁਨਰ-ਜਾਗਰਣ ਦੇ ਖੇਤਰ ਵਿੱਚ ਇਤਿਹਾਸਕ ਉਪਲਬਧੀਆਂ ਹਾਸਲ ਕੀਤੀਆਂ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਦੇ 12 ਸਾਲ ਪੂਰੇ ਹੋਣ ਦੇ ਉਪਲਬਧ ਵਿੱਚ ਸਰਕਾਰੀ ਨੀਤੀਆਂ ਅਤੇ ਜਨ-ਭਲਾਈ ਯੋਜਨਾਵਾਂ ਦੀ ਜਾਣਕਾਰੀ ਜਨ-ਜਨ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਜਨ ਜਾਗਰੂਕਤਾ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਭਗਤ ਫੂਲ ਸਿੰਘ ਮਹਿਲਾ ਯੂਨੀਵਰਸਿਟੀ ਖਾਨਪੁਰ ਕਲਾਂ (ਸੋਨੀਪਤ) ਵਿੱਚ ਮੀਡੀਆ ਸੰਵਾਦ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਕੈਬਨਿਟ ਮੰਤਰੀ ਇਸ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਸਾਲ 2014 ਵਿੱਚ ਜਦੋਂ ਨਰੇਂਦਰ ਮੋਦੀ ਨੇ ਦੇਸ਼ ਦੀ ਵਾਗਡੋਰ ਸੰਭਾਲੀ ਸੀ, ਉਦੋਂ ਉਨ੍ਹਾਂ ਨੇ ਦੇਸ਼ ਵਾਸੀਆਂ ਨਾਲ ਆਰਥਿਕ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਸੱਭਿਆਚਾਰਕ ਮਾਣ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ਸੀ।
ਪਿਛਲੇ 12 ਸਾਲਾਂ ਵਿੱਚ ਇਨ੍ਹਾਂ ਸਾਰੇ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਹੋਏ ਹਨ, ਜਿਨ੍ਹਾਂ ਦਾ ਨਤੀਜਾ ਅੱਜ ਪੂਰੇ ਦੇਸ਼ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਸਾਲ 2014 ਵਿੱਚ ਭਾਰਤ ਵਿਸ਼ਵ ਦੀਆਂ ਅਰਥਵਿਵਸਥਾਵਾਂ ਵਿੱਚ 11ਵੇਂ ਸਥਾਨ 'ਤੇ ਸੀ, ਜਦੋਂ ਕਿ ਅੱਜ ਭਾਰਤ ਵਿਸ਼ਵ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ ਅਤੇ ਜਲਦੀ ਹੀ ਤੀਜੇ ਸਥਾਨ 'ਤੇ ਪਹੁੰਚਣ ਵੱਲ ਵਧ ਰਿਹਾ ਹੈ।
ਇਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ, ਮਜ਼ਬੂਤ ਆਰਥਿਕ ਨੀਤੀਆਂ ਅਤੇ ਦੇਸ਼ ਵਾਸੀਆਂ ਦੇ ਸਹਿਯੋਗ ਦਾ ਨਤੀਜਾ ਹੈ।
500 ਸਾਲਾਂ ਦਾ ਸੁਪਨਾ ਹੋਇਆ ਸਾਕਾਰ
ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਅਯੁੱਧਿਆ ਵਿੱਚ ਭਗਵਾਨ ਸ੍ਰੀ ਰਾਮ ਦੇ ਵਿਸ਼ਾਲ ਮੰਦਰ ਦਾ ਨਿਰਮਾਣ ਭਾਰਤ ਦੀ ਸੱਭਿਆਚਾਰਕ ਚੇਤਨਾ ਅਤੇ ਆਸਥਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਸਦੀਆਂ ਤੋਂ ਕਰੋੜਾਂ ਲੋਕਾਂ ਦੀ ਇਹ ਭਾਵਨਾ ਸੀ ਕਿ ਭਗਵਾਨ ਸ੍ਰੀ ਰਾਮ ਦੀ ਜਨਮ ਭੂਮੀ 'ਤੇ ਵਿਸ਼ਾਲ ਮੰਦਰ ਦਾ ਨਿਰਮਾਣ ਹੋਵੇ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਇਹ ਇਤਿਹਾਸਕ ਸੁਪਨਾ ਸਾਕਾਰ ਹੋਇਆ।
ਅੱਜ ਅਯੁੱਧਿਆ ਵਿਸ਼ਵ ਭਰ ਦੇ ਸ਼ਰਧਾਲੂਆਂ ਲਈ ਆਸਥਾ ਦਾ ਪ੍ਰਮੁੱਖ ਕੇਂਦਰ ਬਣ ਚੁੱਕੀ ਹੈ।
ਧਾਰਾ 370 ਹਟਾ ਕੇ ਮਜ਼ਬੂਤ ਕੀਤਾ ਰਾਸ਼ਟਰੀ ਏਕੀਕਰਨ
ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਅਨੁਛੇਦ 370 ਹਟਾਉਣਾ ਆਜ਼ਾਦ ਭਾਰਤ ਦੇ ਇਤਿਹਾਸ ਦਾ ਇੱਕ ਦਲੇਰਾਨਾ ਅਤੇ ਇਤਿਹਾਸਕ ਫੈਸਲਾ ਸੀ। ਉਨ੍ਹਾਂ ਨੇ ਕਿਹਾ ਕਿ ਲੰਮੇ ਸਮੇਂ ਤੱਕ ਇਹ ਮੰਨਿਆ ਜਾਂਦਾ ਰਿਹਾ ਕਿ ਇਸ ਪ੍ਰਾਵਧਾਨ ਨੂੰ ਹਟਾਉਣਾ ਸੰਭਵ ਨਹੀਂ ਹੈ, ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਇਸ ਨੂੰ ਸਫਲਤਾਪੂਰਵਕ ਹਟਾ ਕੇ ਦੇਸ਼ ਵਿੱਚ ਇੱਕ ਸੰਵਿਧਾਨ, ਇੱਕ ਨਿਸ਼ਾਨ ਅਤੇ ਇੱਕ ਵਿਧਾਨ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਗਿਆ।
ਆਤਮ-ਨਿਰਭਰ ਭਾਰਤ ਦੇ ਸੰਕਲਪ ਨੂੰ ਮਿਲੀ ਨਵੀਂ ਗਤੀ
ਸ੍ਰੀ ਪੰਵਾਰ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਖੇਤਰ ਵਿੱਚ ਵੀ ਭਾਰਤ ਨੇ ਸ਼ਾਨਦਾਰ ਪ੍ਰਗਤੀ ਕੀਤੀ ਹੈ। ਪਹਿਲਾਂ ਦੇਸ਼ ਆਪਣੀਆਂ ਰੱਖਿਆ ਲੋੜਾਂ ਲਈ ਵੱਡੇ ਪੱਧਰ 'ਤੇ ਵਿਦੇਸ਼ਾਂ 'ਤੇ ਨਿਰਭਰ ਸੀ, ਪਰ ਅੱਜ ਮੇਕ ਇਨ ਇੰਡੀਆ ਅਤੇ ਆਤਮ-ਨਿਰਭਰ ਭਾਰਤ ਮੁਹਿੰਮ ਤਹਿਤ ਭਾਰਤ ਰੱਖਿਆ ਉਪਕਰਨਾਂ ਅਤੇ ਫੌਜੀ ਤਕਨੀਕ ਦੇ ਨਿਰਮਾਣ ਵਿੱਚ ਆਤਮ-ਨਿਰਭਰ ਬਣ ਰਿਹਾ ਹੈ। ਦੇਸ਼ ਵਿੱਚ ਬਣੇ ਰੱਖਿਆ ਉਪਕਰਨਾਂ ਦੀ ਐਕਸਪੋਰਟ ਵੀ ਲਗਾਤਾਰ ਵਧ ਰਹੀ ਹੈ, ਜਿਸ ਨਾਲ ਭਾਰਤ ਦੀ ਵਿਸ਼ਵ ਪੱਧਰੀ ਪਛਾਣ ਹੋਰ ਮਜ਼ਬੂਤ ਹੋਈ ਹੈ।
ਜਨ-ਭਲਾਈ ਯੋਜਨਾਵਾਂ ਨਾਲ ਬਦਲੀ ਕਰੋੜਾਂ ਲੋਕਾਂ ਦੀ ਜ਼ਿੰਦਗੀ
ਪੰਚਾਇਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੂਸ਼ਮਾਨ ਭਾਰਤ ਯੋਜਨਾ, ਉੱਜਵਲਾ ਯੋਜਨਾ, ਕਿਸਾਨ ਸਨਮਾਨ ਨਿਧੀ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮੁਹਿੰਮ ਅਤੇ ਡਿਜੀਟਲ ਇੰਡੀਆ ਵਰਗੀਆਂ ਯੋਜਨਾਵਾਂ ਨੇ ਕਰੋੜਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦਾ ਕੰਮ ਕੀਤਾ ਹੈ। ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਵਿਕਸਤ ਭਾਰਤ-2047 ਦੇ ਟੀਚੇ ਨੂੰ ਹਾਸਲ ਕਰਨ ਲਈ ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਆਉਣ ਵਾਲੇ ਸਾਲਾਂ ਵਿੱਚ ਭਾਰਤ ਵਿਸ਼ਵ ਦੇ ਮੋਹਰੀ ਦੇਸ਼ਾਂ ਵਿੱਚ ਆਪਣੀ ਮਜ਼ਬੂਤ ਪਛਾਣ ਸਥਾਪਿਤ ਕਰੇਗਾ। ਇਸ ਮੌਕੇ ਖਰਖੌਦਾ ਤੋਂ ਵਿਧਾਇਕ ਪਵਨ ਖਰਖੌਦਾ ਸਮੇਤ ਕਈ ਮਾਣਯੋਗ ਸੱਜਣ ਮੌਜ਼ੂਦ ਸਨ।