Saturday, 13 June 2026

 

 

ਖ਼ਾਸ ਖਬਰਾਂ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

 

ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

ਡੋਗਰਾ ਮੁਹੱਲੇ ਵਿੱਚ ਘਰ-ਘਰ ਸਰਵੇ ਅਤੇ ਮੈਡੀਕਲ ਕੈਂਪ ਜਾਰੀ, ਸਿਹਤ ਮੰਤਰੀ ਨੇ ਕੀਤੀ ਸਮੀਖਿਆ

Dr Balbir Singh, AAP Punjab, Ajit Pal Singh Kohli, Patiala

Gurpreet Singh

Gurpreet Singh

5 Dariya News

ਪਟਿਆਲਾ , 12 Jun 2026

Last updated on: Jun 12, 2026, 16:52 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ ਉਪਰੰਤ ਖੁਦ ਸਮੁੱਚੀ ਟੀਮ ਸਮੇਤ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਗੰਦੇ ਪਾਣੀ ਨਾਲ ਬੀਮਾਰ ਹੋਏ ਲੋਕਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਹੱਲਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਕਾਰਜਕਾਰੀ ਸਿਵਲ ਸਰਜਨ ਡਾ. ਕੁਸ਼ਲਦੀਪ ਕੌਰ ਅਤੇ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੀਲੀਆ ਹੈਪਾਟਾਈਟਿਸ-ਏ) ਦੇ 15 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹਨ, ਜਦਕਿ ਬਾਕੀ ਮਰੀਜਾਂ ਦਾ ਘਰ ਵਿੱਚ ਹੀ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। 

ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਸਥਿਤੀ ’ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਲੋੜੀਂਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ, ਚਿਕਨਗੁਨੀਆ, ਡਾਇਰੀਆ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਬਹੁ-ਵਿਭਾਗੀ ਕਮੇਟੀਆਂ ਬਣਾਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਂਦਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਰਸੋਂ ਸ਼ਾਮ ਤੋਂ ਹੀ ਪ੍ਰਭਾਵਿਤ ਖੇਤਰ ਵਿੱਚ ਮੈਡੀਕਲ ਕੈਂਪ ਸਥਾਪਿਤ ਕਰ ਦਿੱਤਾ ਗਿਆ ਸੀ, ਜੋ ਅੱਜ ਵੀ ਨਿਰੰਤਰ ਜਾਰੀ ਰਿਹਾ। 

ਇਸ ਦੇ ਨਾਲ ਹੀ ਆਸ਼ਾ ਵਰਕਰਾਂ ਅਤੇ ਏ.ਐੱਨ.ਐੱਮ. ਟੀਮਾਂ ਰਾਹੀਂ ਘਰ-ਘਰ ਸਰਵੇ ਕਰਕੇ ਲੋਕਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਘਰਾਂ ਘਰਾਂ ਵਿੱਚ ਕਲੋਰੀਨ ਗੋਲੀਆਂ ਅਤੇ ਓ.ਆਰ.ਐੱਸ. ਪੈਕਟ ਵੰਡੇ ਜਾ ਰਹੇ ਹਨ ਤਾਂ ਜੋ ਬਿਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਾਣੀ ਵਿੱਚ ਬਦਬੂ, ਰੰਗ ਵਿੱਚ ਤਬਦੀਲੀ ਜਾਂ ਕਿਸੇ ਤਰ੍ਹਾਂ ਦੀ ਗੜਬੜ ਮਹਿਸੂਸ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਜਾਂ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਕੇ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੈਰ-ਕਾਨੂੰਨੀ ਪਾਣੀ ਕਨੈਕਸ਼ਨ ਨਾ ਕਰਵਾਏ ਜਾਣ ਅਤੇ ਟੁੱਲੂ ਪੰਪਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਪਾਣੀ ਸਪਲਾਈ ਪ੍ਰਣਾਲੀ ਨੂੰ ਪ੍ਰਭਾਵਿਤ ਕਰਕੇ ਦੂਸ਼ਿਤ ਪਾਣੀ ਦੀ ਸਮੱਸਿਆ ਪੈਦਾ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਖੇਤਰ ਵਿੱਚ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਲੋੜਵੰਦ ਤੱਕ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

 

Tags: Dr Balbir Singh , AAP Punjab , Ajit Pal Singh Kohli , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD