Saturday, 13 June 2026

 

 

ਖ਼ਾਸ ਖਬਰਾਂ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਦਸ਼ਮੇਸ਼ ਨਗਰ ਤੋਂ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ

Dr Balbir Singh, AAP Punjab, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਪਟਿਆਲਾ , 12 Jun 2026

Last updated on: Jun 12, 2026, 17:17 IST

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਟਿਆਲਾ ਦਿਹਾਤੀ ਦੇ ਦਸ਼ਮੇਸ਼ ਨਗਰ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦਿਆਂ ਅਜਿਹੀਆਂ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਅੱਜ ਰਵਾਨਾ ਹੋਏ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ ਕਈ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਯਾਤਰਾ, ਰਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਲੋਕਾਂ ਵਿੱਚ ਕਾਫ਼ੀ ਪ੍ਰਸਿੱਧ ਹੋ ਰਹੀ ਹੈ, ਵੱਖ-ਵੱਖ ਇਲਾਕਿਆਂ ਤੋਂ ਮਿਲ ਰਿਹਾ ਉਤਸ਼ਾਹ ਇਸ ਦੀ ਸਫਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਮੌਕੇ ਵਾਰਡ ਨੰਬਰ 3 ਦੇ ਐਮ.ਸੀ. ਜਤਿੰਦਰ ਐਸ ਕੇ ਅਤੇ ਚਰਨਜੀਤ ਐਸ ਕੇ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।

 

Tags: Dr Balbir Singh , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD