Saturday, 13 June 2026

 

 

ਖ਼ਾਸ ਖਬਰਾਂ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ ਹਰਿਆਣਾ ਦੇ 23 ਜ਼ਿਲ੍ਹਿਆਂ ਦੇ 1100 ਸ਼ਰਧਾਲੂਆਂ ਨੇ ਹੱਥ ਵਿੱਚ ਦੀਵੇ ਜਗਾ ਕੇ ਕੀਤੀ ਸੋਮਨਾਥ ਦੀ ਅਰਾਧਨਾ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ - ਏ. ਸ਼੍ਰੀਨਿਵਾਸ

 

ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

Dr Baljit Kaur, AAP Punjab

5 Dariya News

5 Dariya News

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 12 Jun 2026

Last updated on: Jun 12, 2026, 17:59 IST

ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਹਰ ਸੰਭਵ ਯਤਨਸ਼ੀਲ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਹ ਪ੍ਰਗਟਾਵਾ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਵਿਖੇ 1 ਕਰੋੜ 76 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆਂ ਦਾ ਉਦਘਾਟਨ ਕਰਦਿਆਂ ਕੀਤਾ।

ਇਸ ਮੌਕੇ ਉਹਨਾਂ ਦੱਸਿਆ ਕਿ ਅਧੂਰੀਆਂ ਰਹਿ ਗਈਆਂ ਗਲੀਆਂ ਦੇ ਕੰਮ ਵੀ ਜਲਦੀ ਮੁਕੰਮਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਆਉਣ ਜਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਗਲੀਆਂ ਤੋਂ ਇਲਾਵਾ ਜੋ ਵੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ, ਇਹ ਵਿਕਾਸ ਦੇ ਕੰਮ ਵੀ ਜਲਦੀ ਮੁਕੰਮਲ ਕਰਵਾਏ ਜਾਣਗੇ।

ਉਹਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਮੁਹੱਈਆਂ ਕਰਵਾਉਣ ਅਤੇ ਸੀਵਰੇਜ਼ ਦੀ ਸਮੱਸਿਆਂ ਦੇ ਹੱਲ ਲਈ ਸ਼ਹਿਰ ਵਿੱਚ ਸਬੰਧਿਤ ਵਿਭਾਗ ਵਲੋਂ ਨਵੀਆਂ ਪਾਈਪਾਂ ਪਾਈਆਂ ਜਾ ਰਹੀਆ ਹਨ। ਉਹਨਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਆਮ  ਪਾਰਟੀ ਨੇ ਹਮੇਸ਼ਾ  ਕੰਮ  ਦੀ ਰਾਜਨੀਤੀ  ਕੀਤੀ ਹੈ ਅਤੇ 2027 ਦੀਆ  ਚੋਣਾਂ  ਵਿਚ ਕੀਤੇ  ਕੰਮਾਂ  ਨੂੰ  ਲੈ ਲੋਕਾਂ  ਤੋਂ  ਵੋਟਾਂ  ਮੰਗਣਗੇ ।

ਉਹਨਾਂ ਵਿਰੋਧੀਆਂ ਦੇ ਵਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਿਆਣੇ ਤੇ ਸੂਝਵਾਨ ਹਨ ਅਤੇ ਇਸ ਦਾ ਜਵਾਬ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟ ਪਾ ਕੇ ਦੇਣਗੇ। ਇਸ ਮੌਕੇ ਸ਼ਹਿਰੀ ਪ੍ਰਧਾਨ ਜਸਮੀਤ ਬਰਾੜ, ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ, ਰਾਜੀਵ  ਉੱਪਲ, ਲਵ  ਬੱਤਰਾ, ਸਾਬਕਾ ਕੌਸਲਰ ਹਰਮੇਲ ਸਿੰਘ  ਸੰਧੂ, ਆਪ ਆਗੂ ਗੁਰਮੀਤ ਸਿੰਘ ਚਿੰਟੂ ਅਤੇ ਪਤਵੰਤੇ ਵਿਆਕਤੀ ਹਾਜਰ ਸਨ।

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD