Saturday, 13 June 2026

 

 

ਖ਼ਾਸ ਖਬਰਾਂ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ ਹਰਿਆਣਾ ਦੇ 23 ਜ਼ਿਲ੍ਹਿਆਂ ਦੇ 1100 ਸ਼ਰਧਾਲੂਆਂ ਨੇ ਹੱਥ ਵਿੱਚ ਦੀਵੇ ਜਗਾ ਕੇ ਕੀਤੀ ਸੋਮਨਾਥ ਦੀ ਅਰਾਧਨਾ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ - ਏ. ਸ਼੍ਰੀਨਿਵਾਸ

 

ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

ਜਾਗਰੂਕਤਾ ਗੱਡੀਆਂ 'ਤੇ ਲੱਗੇ ਸ਼ਿਕਾਇਤ ਬਕਸੇ ਰਾਹੀਂ ਨਸ਼ਾ ਤਸਕਰਾਂ ਖ਼ਿਲਾਫ਼ ਮਿਲਣ ਵਾਲੀ ਹਰ ਗੁਪਤ ਸੂਚਨਾ ’ਤੇ ਹੋਵੇਗੀ ਸਖ਼ਤ ਕਾਰਵਾਈ : ਅਮਨ ਅਰੋੜਾ

Aman Arora, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਸੰਗਰੂਰ , 12 Jun 2026

Last updated on: Jun 12, 2026, 18:28 IST

ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਜ ਵਿਸ਼ੇਸ਼ ਜਾਗਰੂਕਤਾ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਕਿਉਂਕਿ ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਸਮੱਸਿਆ ਦਾ ਮੁਕੰਮਲ ਖਾਤਮਾ ਸੰਭਵ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਇਹ ਵਿਸ਼ਵਾਸ ਪੈਦਾ ਹੋਇਆ ਹੈ ਕਿ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਲਈ ਪਹਿਲਾਂ ਵੀ ਕਈ ਮਾਧਿਅਮ ਉਪਲਬਧ ਹਨ, ਪਰ ਕਈ ਵਾਰ ਲੋਕ ਆਪਣੀ ਪਛਾਣ ਜਨਤਕ ਹੋਣ ਦੇ ਡਰ ਕਾਰਨ ਜਾਣਕਾਰੀ ਸਾਂਝੀ ਕਰਨ ਤੋਂ ਹਿਚਕਚਾਉਂਦੇ ਹਨ। ਇਸੇ ਲਈ ਪਹਿਲੇ ਪੜਾਅ ਤਹਿਤ ਹਰ ਹਲਕੇ ਵਿੱਚ ਤਿੰਨ-ਤਿੰਨ ਜਾਗਰੂਕਤਾ ਵਾਹਨ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਸ਼ੇਸ਼ ਸ਼ਿਕਾਇਤ ਬਾਕਸ ਲਗਾਏ ਗਏ ਹਨ। 

ਲੋਕ ਬਿਨਾਂ ਆਪਣਾ ਨਾਮ ਜਾਂ ਸੰਪਰਕ ਵੇਰਵਾ ਦੱਸੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਇਨ੍ਹਾਂ ਬਾਕਸਾਂ ਵਿੱਚ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੀ ਹਰ ਸੂਚਨਾ ਦੀ ਜਾਂਚ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਲੋੜ ਅਨੁਸਾਰ ਪੁਲਿਸ, ਸਿਹਤ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। 

ਨਸ਼ੇ ਦੀ ਲਤ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਸਰਕਾਰ ਵੱਲੋਂ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਸ਼ੁਰੂਆਤ ਹੈ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਇਹ ਯੁੱਧ ਲਗਾਤਾਰ ਜਾਰੀ ਰਹੇਗਾ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਮਾਜ ਵਿੱਚ ਫੈਲਣ ਵਿੱਚ ਕਈ ਸਾਲ ਲੱਗੇ ਹਨ, ਇਸ ਲਈ ਇਸ ਨੂੰ ਜੜ੍ਹੋਂ ਖਤਮ ਕਰਨ ਲਈ ਵੀ ਸਮਾਂ ਲੱਗ ਸਕਦਾ ਹੈ, ਪਰ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਦਾ ਇੱਕ ਮਕਸਦ ਉਨ੍ਹਾਂ ਪਰਿਵਾਰਾਂ, ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਮਹਿਲਾਵਾਂ ਤੱਕ ਪਹੁੰਚਣਾ ਵੀ ਹੈ ਜੋ ਆਪਣੇ ਪਰਿਵਾਰਕ ਮੈਂਬਰਾਂ ਦੀ ਨਸ਼ੇ ਦੀ ਸਮੱਸਿਆ ਕਾਰਨ ਪੀੜਤ ਹਨ ਪਰ ਕਿਸੇ ਕਾਰਨ ਦਫ਼ਤਰਾਂ ਤੱਕ ਪਹੁੰਚ ਨਹੀਂ ਕਰ ਸਕਦੀਆਂ।

ਇਹ ਗੱਡੀਆਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਪ੍ਰਾਪਤ ਕਰਨਗੇ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਹੋਰ ਮਦਦ ਮਿਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਿਆਂ ਖ਼ਿਲਾਫ਼ ਇਸ ਜਨ ਅੰਦੋਲਨ ਦਾ ਹਿੱਸਾ ਬਣਨ ਅਤੇ ਨਸ਼ਾ ਤਸਕਰੀ ਸਬੰਧੀ ਮਿਲਣ ਵਾਲੀ ਹਰ ਜਾਣਕਾਰੀ ਸਰਕਾਰ ਨਾਲ ਸਾਂਝੀ ਕਰਨ, ਤਾਂ ਜੋ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।

ਇਸ ਮੌਕੇ 'ਯੁੱਧ ਨਸ਼ਿਆਂ ਵਿਰੁੱਧ' ਦੇ ਜ਼ਿਲ੍ਹਾ ਕੋਆਰਡੀਨੇਟਰ ਸੰਦੀਪ ਸਿੰਘ ਦੁਗਾਂ ਨੇ ਕਿਹਾ ਕਿ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਸਤੇ ਪੰਜਾਬ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਤੇ ਇਸੇ ਦੀ ਕੜੀ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ, ਸਮੀਖਿਆ ਬੈਠਕਾਂ ਕਰਵਾਈਆਂ ਜਾ ਰਹੀਆਂ ਹਨ, ਨੌਜਵਾਨਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਤੇ ਨਸ਼ੇ ਦੇ ਸੌਦਾਗਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਵਿਰੁੱਧ ਇੱਕ ਪ੍ਰਭਾਵਸ਼ਾਲੀ ਮੁਹਿੰਮ ਚੱਲ ਰਹੀ ਹੈ ਜਿਸ ਦਾ ਤਕੜਾ ਹੁੰਗਾਰਾ ਚਾਰੇ ਪਾਸੋਂ ਮਿਲ ਰਿਹਾ ਹੈ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰੇਰਨਾ ਸਦਕਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਲ ਦੇ ਰਹੇ ਹਨ।

ਇਸ ਮੌਕੇ ਹਲਕਾ ਕੋਆਰਡੀਨੇਟਰ ਬੀਰਬਲ ਚੀਮਾ, ਹਲਕਾ ਵਾਇਸ ਕੋਆਰਡੀਨੇਟਰ ਮਨਪ੍ਰੀਤ ਸੇਰੋ, ਸੀਨੀਅਰ ਆਪ ਆਗੂ ਲਾਭ ਸਿੰਘ ਨੀਲੋਵਾਲ, ਸਰਪੰਚ ਬਡਰੁੱਖਾਂ ਰਣਦੀਪ ਸਿੰਘ ਮਿੰਟੂ, ਸਰਪੰਚ ਕਨੋਈ ਦੀਪ ਸਿੰਘ, ਸਰਪੰਚ ਜਸਵੰਤ ਸਿੰਘ, ਸਰਪੰਚ ਬਹਾਦਰਪੁਰ ਜਸਦੀਪ ਸਿੰਘ, ਸਰਪੰਚ ਸੁਖਵਿੰਦਰ ਸਿੰਘ ਅਤੇ ਸਾਰੇ ਬਲਾਕ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸਨਾਮ ਮੌਜੂਦ ਸਨ।

 

Tags: Aman Arora , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD