Saturday, 13 June 2026

 

 

ਖ਼ਾਸ ਖਬਰਾਂ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

 

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਦਾ ਤੜਕਸਾਰ ਅਚਨਚੇਤ ਨਿਰੀਖਣ

Harjot Singh Bains, AAP Punjab, Mission Clean Punjab, Ludhiana

5 Dariya News

5 Dariya News

5 Dariya News

ਲੁਧਿਆਣਾ , 12 Jun 2026

Last updated on: Jun 13, 2026, 10:01 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਲੁਧਿਆਣਾ ਨੂੰ “ਮੈਨਹੋਲ ਅਤੇ ਟੋਏ ਮੁਕਤ” ਬਣਾਉਣ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ ਕਰਦਿਆਂ ਸਾਰੇ ਨਗਰ ਨਿਗਮ ਅਧਿਕਾਰੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਤਹਿਤ ਰੋਜ਼ਾਨਾ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਜ਼ਮੀਨੀ ਪੱਧਰ 'ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ।

ਲੁਧਿਆਣਾ ਨਗਰ ਨਿਗਮ ਖੇਤਰਾਂ ਦੇ ਸਵੇਰੇ-ਸਵੇਰੇ ਅਚਾਨਕ ਨਿਰੀਖਣ ਦੌਰਾਨ, ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਵਿੱਚੋਂ ਲੰਘਦੀਆਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੀਆਂ ਸੜਕਾਂ 'ਤੇ ਖੜ੍ਹੇ ਮੀਂਹ ਦੇ ਪਾਣੀ ਅਤੇ ਕੂੜੇ ਦਾ ਗੰਭੀਰ ਨੋਟਿਸ ਲਿਆ। ਸ਼ਹਿਰ ਦਾ ਤਿੰਨ ਘੰਟੇ ਦੌਰਾ ਕਰਨ ਉਪਰੰਤ ਸ੍ਰ ਬੈਂਸ ਨੇ ਕਿਹਾ ਕਿ "ਜੇਕਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਸੜਕਾਂ ਦੀ ਸਫਾਈ ਨਹੀਂ ਕਰਦਾ ਹੈ, ਤਾਂ ਨਗਰ ਨਿਗਮ ਇਸਦੀ ਸਫਾਈ ਕਰੇਗਾ ਅਤੇ ਉਨ੍ਹਾਂ ਨੂੰ ਬਿੱਲ ਭੇਜੇਗਾ। 

ਸਫ਼ਾਈ ਅਤੇ ਅਦਾਇਗੀ ਨਾ ਕਰਨ ਦੀ ਸੂਰਤ ਵਿੱਚ, ਜੁਰਮਾਨਾ ਵੀ ਲਗਾਇਆ ਜਾਵੇਗਾ।" ਨਗਰ ਨਿਗਮ ਅਧਿਕਾਰੀਆਂ ਨਾਲ ਮੌਨਸੂਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ, ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਮਹੀਨੇ ਦੇ ਅੰਤ ਤੱਕ ਸਾਰੀਆਂ ਸੀਵਰੇਜ ਲਾਈਨਾਂ ਨੂੰ ਸਾਫ਼ ਕਰ ਦਿੱਤਾ ਜਾਵੇ। ਨਗਰ ਨਿਗਮ ਦੇ ਅਧਿਕਾਰੀਆਂ ਨੇ ਸਥਾਨਕ ਸਰਕਾਰਾਂ ਮੰਤਰੀ ਨੂੰ ਜਾਣੂ ਕਰਵਾਇਆ ਕਿ 220 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ, ਜਿਸ ਵਿੱਚੋਂ 49 ਕਿਲੋਮੀਟਰ ਨੂੰ ਤਰਜੀਹ ਨਾਲ ਸਾਫ਼ ਕੀਤਾ ਜਾ ਰਿਹਾ ਹੈ।

ਇਸ ਵਿੱਚੋਂ 47 ਪ੍ਰਤੀਸ਼ਤ ਪਹਿਲਾਂ ਹੀ ਗਾਰ ਕੱਢੀ ਜਾ ਚੁੱਕੀ ਹੈ ਅਤੇ ਬਾਕੀ ਕੰਮ 30 ਜੂਨ ਤੱਕ ਪੂਰਾ ਹੋ ਜਾਵੇਗਾ। ਲੁਧਿਆਣਾ ਵਿੱਚ ਨਾਗਰਿਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਇਸ ਸਮੇਂ 172 ਕਰੋੜ ਰੁਪਏ ਦੇ ਸੜਕ ਪ੍ਰੋਜੈਕਟ ਚੱਲ ਰਹੇ ਹਨ, ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੁਧਿਆਣਾ ਵਿੱਚ ਸਾਰੇ ਗੁੰਮ ਅਤੇ ਖਰਾਬ ਹੋਏ ਮੈਨਹੋਲ ਕਵਰ ਬਦਲੇ ਜਾਣ ਅਤੇ ਸ਼ਹਿਰ ਭਰ ਵਿੱਚ ਸੜਕਾਂ ਦੀ ਮੁਰੰਮਤ ਦੇ ਕੰਮ 30 ਜੂਨ ਤੱਕ ਪੂਰੇ ਕੀਤੇ ਜਾਣ।

ਮਾਨਸੂਨ ਦੌਰਾਨ ਨਾਗਰਿਕ ਪ੍ਰਤੀਕਿਰਿਆ ਨੂੰ ਮਜ਼ਬੂਤ ਕਰਨ ਲਈ, ਉਨ੍ਹਾਂ ਨੇ ਨਗਰ ਨਿਗਮ ਨੂੰ ਪਾਣੀ ਭਰਨ, ਸੀਵਰੇਜ ਰੁਕਾਵਟਾਂ ਅਤੇ ਮੀਂਹ ਨਾਲ ਸਬੰਧਤ ਸ਼ਿਕਾਇਤਾਂ ਦੀ ਅਸਲ ਸਮੇਂ ਵਿੱਚ ਨਿਗਰਾਨੀ ਕਰਨ ਲਈ 24x7 "ਵਾਰ ਰੂਮ" ਸਥਾਪਤ ਕਰਨ ਦੇ ਵੀ ਆਦੇਸ਼ ਦਿੱਤੇ। ਸ੍ਰ ਬੈਂਸ ਨੇ ਨਗਰ ਨਿਗਮ ਨੂੰ ਆਪਣੀਆਂ ਖੁਦ ਦੀਆਂ ਝਾੜੀਆਂ ਕੱਟਣ ਵਾਲੀਆਂ ਮਸ਼ੀਨਾਂ ਖਰੀਦਣ, ਟ੍ਰੈਫਿਕ ਜੰਕਸ਼ਨਾਂ ਨੂੰ ਸੁੰਦਰ ਬਣਾਉਣ, ਸੜਕਾਂ ਦੇ ਕੋਨਿਆਂ ਨੂੰ ਪੇਂਟ ਕਰਨ, ਨਵੇਂ ਡਸਟਬਿਨ ਲਗਾਉਣ, ਕੂੜੇ ਦੇ ਕੰਪੈਕਟਰਾਂ ਲਈ ਨਵੀਆਂ ਥਾਵਾਂ ਦੀ ਪਛਾਣ ਕਰਨ ਅਤੇ ਬੰਦ ਟਿਊਬਵੈੱਲਾਂ ਅਤੇ ਸਟਰੀਟ ਲਾਈਟਾਂ ਨੂੰ ਦੁਬਾਰਾ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮੇਅਰ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਅਮਨਪ੍ਰੀਤ ਸਿੰਘ ਤੇ ਤਪਨ ਭਨੋਟ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਗੁਰਪਾਲ ਸਿੰਘ ਤੇ ਜਸਦੇਵ ਸਿੰਘ ਸੇਖੋਂ, ਸਿਹਤ ਅਫ਼ਸਰ ਡਾ: ਵਿਪਲ ਮਲਹੋਤਰਾ ਅਤੇ ਹੋਰ ਹਾਜ਼ਰ ਸਨ।

 

Tags: Harjot Singh Bains , AAP Punjab , Mission Clean Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD