Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ

ਬੰਨ੍ਹਾਂ ਦੀ ਖ਼ਸਤਾ ਹਾਲਤ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਰਕਾਰ ਨੂੰ ਘੇਰਿਆ

Gurjeet Singh Aujla, Gurjit Singh Aujla, Congress, Punjab Congress, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 12 Jun 2026

Last updated on: Jun 13, 2026, 10:17 IST

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅਜਨਾਲਾ ਦੇ ਸਰਹੱਦੀ ਪਿੰਡਾਂ ਚਾਹੜਪੁਰ, ਕੋਟਲਾ, ਪੰਜਗਰਾਈਂ, ਜੱਟਾ, ਘੋਨੇਵਾਲ, ਘੁੰਮਰਾਏ, ਦਰਿਆ ਮੂਸਾ, ਰੂੜੀਵਾਲ ਅਤੇ ਧਨਗਈ ਸਮੇਤ ਹੋਰ ਇਲਾਕਿਆਂ ਦਾ ਦੌਰਾ ਕਰਕੇ ਦਰਿਆਈ ਬੰਨ੍ਹਾਂ ਅਤੇ ਸਪਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬੰਨ੍ਹਾਂ ਦੀ ਮਾੜੀ ਹਾਲਤ ਅਤੇ ਇਲਾਕੇ ਵਿੱਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗਾਂ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ।

ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਆਏ ਹੜ੍ਹਾਂ ਕਾਰਨ ਇਸ ਇਲਾਕੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਸਮੇਂ ਸਿਰ ਬੰਨ੍ਹਾਂ ਅਤੇ ਸਪਰਾਂ ਨੂੰ ਮਜ਼ਬੂਤ ਕਰਨ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਬੰਨ੍ਹਾਂ ਅਤੇ ਸਪਰਾਂ ਦੀ ਮੁਰੰਮਤ ਦੇ ਨਾਂ 'ਤੇ ਖਰਚ ਕੀਤੇ ਗਏ ਫੰਡਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੁਝ ਇਲਾਕਿਆਂ ਵਿੱਚ ਹਾਲਾਤ ਬੇਹੱਦ ਚਿੰਤਾਜਨਕ ਹਨ ਅਤੇ ਕਈ ਥਾਵਾਂ 'ਤੇ ਦਰਿਆ ਦਾ ਪਾਣੀ ਸਿੱਧਾ ਬੰਨ੍ਹਾਂ ਦੇ ਨਾਲ-ਨਾਲ ਵਹਿ ਰਿਹਾ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਪਾਣੀ ਦਾ ਪੱਧਰ ਵਧਦਾ ਹੈ ਤਾਂ ਸਰਹੱਦੀ ਪਿੰਡਾਂ ਲਈ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ। ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਗਾਇਆ ਕਿ ਡੀ-ਸਿਲਟਿੰਗ ਦੇ ਨਾਂ 'ਤੇ ਖੁੱਲ੍ਹੇਆਮ ਗੈਰ-ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਦਰਿਆ ਦੇ ਕੁਦਰਤੀ ਵਹਾਅ 'ਤੇ ਅਸਰ ਪੈ ਰਿਹਾ ਹੈ ਅਤੇ ਕਟਾਅ ਦਾ ਖ਼ਤਰਾ ਵੱਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਵੱਲੋਂ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਕਾਰਵਾਈ ਲੋਕਾਂ ਦੇ ਵਿਰੋਧ ਤੋਂ ਬਾਅਦ ਹੀ ਹੁੰਦੀ ਨਜ਼ਰ ਆਈ। ਉਨ੍ਹਾਂ ਕਿਹਾ ਕਿ ਜੇਕਰ ਸਭ ਕੁਝ ਨਿਯਮਾਂ ਮੁਤਾਬਕ ਹੋ ਰਿਹਾ ਹੈ ਤਾਂ ਲੋਕਾਂ ਨੂੰ ਵਾਰ-ਵਾਰ ਸੜਕਾਂ 'ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰਨ ਦੀ ਲੋੜ ਕਿਉਂ ਪੈ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਿਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਰਪ੍ਰਸਤੀ ਕੌਣ ਦੇ ਰਿਹਾ ਹੈ ਅਤੇ ਸਬੰਧਤ ਵਿਭਾਗ ਕਾਰਵਾਈ ਕਰਨ ਤੋਂ ਕਿਉਂ ਬਚ ਰਹੇ ਹਨ।

ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਸਿਰਫ਼ ਕਾਗਜ਼ਾਂ ਵਿੱਚ ਵਿਕਾਸ ਕਾਰਜ ਦਿਖਾ ਕੇ ਅਤੇ ਕਰੋੜਾਂ ਰੁਪਏ ਦੇ ਬਿੱਲ ਪਾਸ ਕਰਕੇ ਲੋਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕਦੀ। ਜੇਕਰ ਸਮੇਂ ਸਿਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਗੈਰ-ਕਾਨੂੰਨੀ ਮਾਈਨਿੰਗ 'ਤੇ ਰੋਕ ਲਗਾਉਣ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਭਵਿੱਖ ਵਿੱਚ ਇਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਵੇਗਾ। 

ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਬੰਨ੍ਹਾਂ ਦੀ ਸਥਿਤੀ ਦਾ ਤਕਨੀਕੀ ਮੁਲਾਂਕਣ ਕਰਵਾਇਆ ਜਾਵੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਬੇਨਿਯਮਤਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਔਜਲਾ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਹਾਲਾਤ ਨਾ ਸੁਧਾਰੇ ਗਏ ਤਾਂ ਕਿਸੇ ਵੀ ਸੰਭਾਵੀ ਨੁਕਸਾਨ ਦੀ ਜ਼ਿੰਮੇਵਾਰੀ ਸਬੰਧਤ ਵਿਭਾਗਾਂ ਅਤੇ ਸਰਕਾਰ ਦੀ ਹੋਵੇਗੀ।

 

Tags: Gurjeet Singh Aujla , Gurjit Singh Aujla , Congress , Punjab Congress , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD