Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ

"ਹਰਿਆਣਾ ਟਿਸ਼ੂ ਕਲਚਰ-ਅਧਾਰਤ ਬੀਜ ਆਲੂ ਐਕਟ, 2026," ਐਫ.ਪੀ.ਓ. (ਕਿਸਾਨ ਉਤਪਾਦਕ ਸੰਗਠਨ) ਮਿਸ਼ਨ ਅਤੇ ਹਰਿਆਣਾ ਬਾਗਬਾਨੀ ਨੀਤੀ 'ਤੇ ਕੇਂਦਰਿਤ ਰਾਜ ਪੱਧਰੀ ਵਰਕਸ਼ਾਪ ਆਯੋਜਿਤ

Shyam Singh Rana, BJP Haryana

5 Dariya News

5 Dariya News

5 Dariya News

ਚੰਡੀਗੜ੍ਹ , 12 Jun 2026

Last updated on: Jun 13, 2026, 11:52 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਰਿਆਣਾ ਵੈਸੇ ਤਾਂ ਪਹਿਲਾਂ ਹੀ ਖੇਤੀਬਾੜੀ ਅਤੇ ਬਾਗਬਾਨੀ ਦੇ ਖੇਤਰਾਂ ਵਿੱਚ ਇੱਕ ਮੋਹਰੀ ਰਾਜ ਹੈ ਅਤੇ ਹੁਣ ਇਹ ਉੱਚ ਗੁਣਵੱਤਾ ਵਾਲੇ ਪ੍ਰਮਾਣਿਤ ਬੀਜ ਆਲੂ ਦੇ ਉਤਪਾਦਨ ਲਈ ਇੱਕ ਨੈਸ਼ਨਲ-ਹੱਬ ਬਣਨ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਉਹ ਅੱਜ ਇੱਥੇ ਹਰਿਆਣਾ ਦੇ ਬਾਗਬਾਨੀ ਵਿਭਾਗ ਵੱਲੋਂ "ਹਰਿਆਣਾ ਟਿਸ਼ੂ ਕਲਚਰ-ਅਧਾਰਤ ਬੀਜ ਆਲੂ ਐਕਟ, 2026," ਐਫ.ਪੀ.ਓ. (ਕਿਸਾਨ ਉਤਪਾਦਕ ਸੰਗਠਨ) ਮਿਸ਼ਨ ਅਤੇ ਹਰਿਆਣਾ ਬਾਗਬਾਨੀ ਨੀਤੀ 'ਤੇ ਕੇਂਦਰਿਤ ਇੱਕ ਰਾਜ ਪੱਧਰੀ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।

ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਬਾਗਬਾਨੀ ਡਾਇਰੈਕਟੋਰੇਟ ਦੇ ਵਿਭਾਗ ਮੁਖੀ ਸ੍ਰੀ ਅਰਜੁਨ ਸੈਣੀ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ, ਵਿਗਿਆਨੀ, ਉਦਯੋਗ ਜਗਤ ਦੇ ਨੁਮਾਇੰਦੇ, ਐਫ.ਪੀ.ਓ. ਨੁਮਾਇੰਦੇ, ਅਗਾਂਹਵਧੂ ਕਿਸਾਨ ਅਤੇ ਬੀਜ ਆਲੂ ਉਤਪਾਦਕ ਮੌਜ਼ੂਦ ਸਨ। ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਪ੍ਰਸਤਾਵਿਤ "ਹਰਿਆਣਾ ਟਿਸ਼ੂ ਕਲਚਰ-ਅਧਾਰਤ ਬੀਜ ਆਲੂ ਐਕਟ, 2026" ਰਾਜ ਵਿੱਚ ਬੀਮਾਰੀ-ਮੁਕਤ, ਉੱਚ ਗੁਣਵੱਤਾ ਵਾਲੇ ਅਤੇ ਟ੍ਰੇਸ ਕਰਨ ਯੋਗ ਬੀਜ ਆਲੂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰੇਗਾ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਮੁੱਲ ਮਿਲਣ ਦੇ ਨਾਲ-ਨਾਲ ਨਵੇਂ ਬਾਜ਼ਾਰਾਂ ਤੱਕ ਪਹੁੰਚ ਵੀ ਯਕੀਨੀ ਹੋਵੇਗੀ।

ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦੇਸ਼ ਭਰ ਵਿੱਚ ਗੁਣਵੱਤਾ ਭਰਪੂਰ ਬੀਜ ਆਲੂ ਦੀ ਮੰਗ ਲਗਾਤਾਰ ਵੱਧ ਰਹੀ ਹੈ, ਪਰ ਇਸ ਦੀ ਉਪਲਬਧਤਾ ਅਜੇ ਵੀ ਸੀਮਤ ਹੈ। ਇਸ ਪ੍ਰਸਤਾਵਿਤ ਐਕਟ ਦਾ ਉਦੇਸ਼ ਟਿਸ਼ੂ ਕਲਚਰ, ਐਰੋਪੋਨਿਕਸ ਅਤੇ ਹੋਰ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਬੀਜ ਆਲੂ ਉਤਪਾਦਨ ਲਈ ਇੱਕ ਵਿਗਿਆਨਕ ਪ੍ਰਣਾਲੀ ਸਥਾਪਿਤ ਕਰਨਾ ਹੈ, ਜਿਸ ਨਾਲ ਪ੍ਰਮਾਣਿਤ ਬੀਜ ਉਤਪਾਦਨ ਅਤੇ ਮੰਡੀਕਰਨ ਵਿੱਚ ਕਿਸਾਨਾਂ ਲਈ ਨਵੇਂ ਮੌਕੇ ਪੈਦਾ ਹੋਣਗੇ।

ਵਰਕਸ਼ਾਪ ਦੌਰਾਨ ਅਧਿਕਾਰੀਆਂ ਅਤੇ ਮਾਹਰਾਂ ਨੇ ਦੱਸਿਆ ਕਿ ਹਰਿਆਣਾ ਵਿੱਚ ਲਗਭਗ 33,000 ਹੈਕਟੇਅਰ ਰਕਬੇ ਵਿੱਚ ਆਲੂ ਦੀ ਖੇਤੀ ਕੀਤੀ ਜਾਂਦੀ ਹੈ ਅਤੇ ਰਾਜ ਵਿੱਚ ਬੀਜ ਆਲੂ ਉਤਪਾਦਨ ਦੀਆਂ ਅਪਾਰ ਸੰਭਾਵਨਾਵਾਂ ਹਨ। ਇਸ ਪ੍ਰਸਤਾਵਿਤ ਐਕਟ ਦੇ ਲਾਗੂ ਹੋਣ ਤੋਂ ਬਾਅਦ, ਰਾਜ ਵਿੱਚ ਸ਼ੁਰੂਆਤੀ ਸਾਲਾਂ ਦੇ ਅੰਦਰ ਹੀ ਲਗਭਗ 10 ਲੱਖ ਕੁਇੰਟਲ ਪ੍ਰਮਾਣਿਤ ਬੀਜ ਆਲੂ ਉਤਪਾਦਨ ਕਰਨ ਦੀ ਸਮਰੱਥਾ ਵਿਕਸਤ ਹੋ ਸਕਦੀ ਹੈ; ਇਸ ਨਾਲ ਨਾ ਸਿਰਫ਼ ਰਾਜ ਦੀਆਂ ਆਪਣੀਆਂ ਲੋੜਾਂ ਪੂਰੀਆਂ ਹੋਣਗੀਆਂ, ਸਗੋਂ ਹੋਰਨਾਂ ਰਾਜਾਂ ਨੂੰ ਵੀ ਗੁਣਵੱਤਾ ਭਰਪੂਰ ਬੀਜਾਂ ਦੀ ਸਪਲਾਈ ਕੀਤੀ ਜਾ ਸਕੇਗੀ।

ਇਸ ਵਰਕਸ਼ਾਪ ਵਿੱਚ ਐਫ.ਪੀ.ਓ. ਮਿਸ਼ਨ 'ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮਾਹਰਾਂ ਨੇ ਸਮਝਾਇਆ ਕਿ ਸਮੂਹਿਕ ਮੰਡੀਕਰਨ, ਪ੍ਰੋਸੈਸਿੰਗ (ਪ੍ਰਸੰਸਕਰਨ), ਭੰਡਾਰਨ ਅਤੇ ਵੈਲਿਊ ਐਡੀਸ਼ਨ (ਮੁੱਲ ਵਾਧਾ) ਵਰਗੀਆਂ ਸਹੂਲਤਾਂ ਪ੍ਰਦਾਨ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਐਫ.ਪੀ.ਓ. ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਰਾਜ ਸਰਕਾਰ ਐਫ.ਪੀ.ਓਜ਼ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਖੇਤੀਬਾੜੀ ਕਾਰੋਬਾਰ ਨਾਲ ਜੋੜਨ ਲਈ ਵੱਖ-ਵੱਖ ਸਕੀਮਾਂ ਰਾਹੀਂ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਤੋਂ ਇਲਾਵਾ, ਆਧੁਨਿਕ ਬਾਗਬਾਨੀ, ਸੁਰੱਖਿਅਤ ਖੇਤੀ, ਉੱਚ ਮੁੱਖ ਵਾਲੀਆਂ ਫ਼ਸਲਾਂ ਅਤੇ ਨਿਰਯਾਤ-ਮੁਖੀ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਹਰਿਆਣਾ ਬਾਗਬਾਨੀ ਨੀਤੀ ਤਹਿਤ ਕਿਸਾਨਾਂ ਨੂੰ ਮਿਲਣ ਵਾਲੀਆਂ ਰਿਆਇਤਾਂ ਅਤੇ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਵਰਕਸ਼ਾਪ ਦੌਰਾਨ ਵਿਗਿਆਨੀਆਂ, ਉਦਯੋਗ ਜਗਤ ਦੇ ਨੁਮਾਇੰਦਿਆਂ, ਐਫ.ਪੀ.ਓ. ਮੈਂਬਰਾਂ ਅਤੇ ਅਗਾਂਹਵਧੂ ਕਿਸਾਨਾਂ ਨੇ ਪ੍ਰਸਤਾਵਿਤ ਐਕਟ 'ਤੇ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕੀਤੇ। ਵਿਭਾਗ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਸ ਐਕਟ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਕਿਸਾਨ-ਪੱਖੀ ਬਣਾਉਣ ਲਈ ਪ੍ਰਾਪਤ ਹੋਏ ਸੁਝਾਵਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

 

Tags: Shyam Singh Rana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD