Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ

ਮੰਤਰੀ ਸ੍ਰੀ ਗੌਰਵ ਗੌਤਮ ਨੇ ਲਾਪਰਵਾਹੀ ਵਰਤਣ ਵਾਲੇ ਖੇਡ ਅਧਿਕਾਰੀਆਂ ਨੂੰ ਦਿੱਤੀ ਚੇਤਾਵਨੀ

Gaurav Gautam, BJP Haryana, Haryana

5 Dariya News

5 Dariya News

5 Dariya News

ਚੰਡੀਗੜ੍ਹ , 12 Jun 2026

Last updated on: Jun 13, 2026, 11:54 IST

ਹਰਿਆਣਾ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਸੂਬੇ ਵਿੱਚ ਖੇਡ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪਾਰਦਰਸ਼ਤਾ ਲਿਆਉਣ ਲਈ ਪੂਰੀ ਤਰ੍ਹਾਂ 'ਐਕਸ਼ਨ ਮੋਡ' ਵਿੱਚ ਨਜ਼ਰ ਆ ਰਹੇ ਹਨ। ਖੇਡ ਮੰਤਰੀ ਨੇ ਸੂਬੇ ਦੀਆਂ ਖੇਡ ਨਰਸਰੀਆਂ ਵਿੱਚ ਚੱਲ ਰਹੀਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਇੱਕ ਵੱਡਾ ਪ੍ਰਸ਼ਾਸਨਿਕ ਫੈਸਲਾ ਲਿਆ ਹੈ। 

ਇਸ ਤਹਿਤ ਨਿਯਮਾਂ ਅਣਦੇਖੀ ਕਰ ਚਲਾਈਆਂ ਜਾ ਰਹੀਆਂ 10 ਖੇਡ ਨਰਸਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਗਰਾਊਂਡ ਰਿਪੋਰਟ ਤੋਂ ਬਾਅਦ ਖੇਡ ਮੰਤਰੀ ਦੀ ਵੱਡੀ ਕਾਰਵਾਈ

ਪਿਛਲੇ ਦਿਨੀਂ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਸੂਬੇ ਭਰ ਵਿੱਚ ਚੱਲ ਰਹੀਆਂ ਸਾਰੀਆਂ ਸਰਕਾਰੀ ਸਕੂਲਾਂ ਅਤੇ ਪੰਚਾਇਤਾਂ ਦੇ ਅਧੀਨ ਆਉਣ ਵਾਲੀਆਂ ਖੇਡ ਨਰਸਰੀਆਂ ਦੀ ਇੱਕ ਵਿਸਥਾਰਤ ਗਰਾਊਂਡ ਰਿਪੋਰਟ ਤਿਆਰ ਕਰਨ। 

ਵਿਭਾਗ ਵੱਲੋਂ ਸੌਂਪੀ ਗਈ ਜ਼ਮੀਨੀ ਹਕੀਕਤ ਦੀ ਰਿਪੋਰਟ ਦਾ ਬਾਰੀਕੀ ਨਾਲ ਅਧਿਐਨ ਕਰਨ ਤੋਂ ਬਾਅਦ ਖੇਡ ਮੰਤਰੀ ਨੇ ਇਹ ਸਖ਼ਤ ਕਾਰਵਾਈ ਕੀਤੀ ਹੈ। ਬੰਦ ਕੀਤੀਆਂ ਗਈਆਂ ਖੇਡ ਨਰਸਰੀਆਂ ਵਿੱਚ ਮੁੱਖ ਤੌਰ 'ਤੇ ਚਾਰ ਜ਼ਿਲ੍ਹਿਆਂ ਮੇਵਾਤ, ਯਮੁਨਾਨਗਰ, ਹਿਸਾਰ ਅਤੇ ਭਿਵਾਨੀ ਦੀਆਂ ਨਰਸਰੀਆਂ ਸ਼ਾਮਲ ਹਨ।

ਜਾਂਚ ਵਿੱਚ ਮਿਲੀਆਂ ਗੰਭੀਰ ਖਾਮੀਆਂ

ਮੰਤਰੀ ਨੇ ਦੱਸਿਆ ਕਿ ਖੇਡ ਵਿਭਾਗ ਅਨੁਸਾਰ ਨੂਹ ਦੇ ਸਰਕਾਰੀ ਮਾਡਲ ਸੰਸਕ੍ਰਿਤੀ ਸਕੂਲ ਦੀਆਂ 3, ਯਮੁਨਾਨਗਰ ਦੇ ਸ਼ਹੀਦ ਪਰਮਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੇਜਲੀ ਵਿੱਚ ਸਾਈਕਲਿੰਗ ਦੀ 1, ਹਿਸਾਰ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ (ਆਰਿਆ ਨਗਰ ਗ੍ਰਾਮ ਪੰਚਾਇਤ) ਦੀ ਬਾਕਸਿੰਗ ਦੀ 1, ਹਿਸਾਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗੰਗਵਾ) ਦੀ ਫੁੱਟਬਾਲ ਦੀ 2, ਹਿਸਾਰ ਦੇ ਮਸੂਦਪੁਰ ਪੰਚਾਇਤ ਵਿੱਚ ਫੁੱਟਬਾਲ ਦੀ 2 ਅਤੇ ਭਿਵਾਨੀ ਦੇ ਜੀ.ਐਮ.ਐਸ.ਐਸ.ਐਸ. ਦੀ ਬਾਕਸਿੰਗ ਤੇ ਵਾਲੀਬਾਲ ਦੀ 1-1 ਨਰਸਰੀ ਨੂੰ ਬੰਦ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਵਿਭਾਗੀ ਜਾਂਚ ਅਤੇ ਗਰਾਊਂਡ ਰਿਪੋਰਟ ਵਿੱਚ ਖੇਡ ਨਰਸਰੀਆਂ ਦੇ ਸੰਚਾਲਨ ਵਿੱਚ ਕਈ ਗੰਭੀਰ ਖਾਮੀਆਂ ਅਤੇ ਬੇਨਿਯਮੀਆਂ ਪਾਈਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਖੇਡ ਉਪਕਰਨਾਂ ਦੀ ਘਾਟ, ਖਿਡਾਰੀਆਂ ਦੇ ਅਭਿਆਸ ਲਈ ਲੋੜੀਂਦੀ ਆਧੁਨਿਕ ਅਤੇ ਬੁਨਿਆਦੀ ਖੇਡ ਸਮੱਗਰੀ ਉਪਲਬਧ ਨਹੀਂ ਸੀ, ਖੇਡ ਮੈਦਾਨਾਂ ਦੀ ਸਾਂਭ-ਸੰਭਾਲ ਬਹੁਤ ਖਰਾਬ ਸੀ, ਜਿਸ ਕਾਰਨ ਖਿਡਾਰੀਆਂ ਨੂੰ ਸੱਟ ਲੱਗਣ ਦਾ ਖ਼ਤਰਾ ਬਣਿਆ ਹੋਇਆ ਸੀ, ਰਿਕਾਰਡ ਵਿੱਚ ਦਰਜ ਖਿਡਾਰੀਆਂ ਦੀ ਗਿਣਤੀ ਅਤੇ ਮੈਦਾਨ ਵਿੱਚ ਹਾਜ਼ਰ ਖਿਡਾਰੀਆਂ ਦੀ ਅਸਲ ਗਿਣਤੀ ਵਿੱਚ ਭਾਰੀ ਫਰਕ ਪਾਇਆ ਗਿਆ।

ਹੋਰ ਖੇਡ ਨਰਸਰੀਆਂ ਦੀ ਵੀ ਹੋਵੇਗੀ ਡੂੰਘਾਈ ਨਾਲ ਜਾਂਚ

ਖੇਡ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਇੱਥੇ ਹੀ ਰੁਕਣ ਵਾਲੀ ਨਹੀਂ ਹੈ। ਸੂਬੇ ਵਿੱਚ ਚੱਲ ਰਹੀਆਂ ਹੋਰ ਸਾਰੀਆਂ ਖੇਡ ਨਰਸਰੀਆਂ ਦੀ ਵੀ ਡੂੰਘਾਈ ਨਾਲ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਭਵਿੱਖ ਅਤੇ ਉਨ੍ਹਾਂ ਦੇ ਖੇਡ ਪੱਧਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। 

ਜੇਕਰ ਭਵਿੱਖ ਵਿੱਚ ਕਿਸੇ ਵੀ ਹੋਰ ਖੇਡ ਨਰਸਰੀ ਦੇ ਸੰਚਾਲਨ ਵਿੱਚ ਮਾੜੀ ਜਿਹੀ ਵੀ ਖਾਮੀ ਜਾਂ ਲਾਪਰਵਾਹੀ ਪਾਈ ਗਈ, ਤਾਂ ਉਸ ਨੂੰ ਵੀ ਬਿਨਾਂ ਕਿਸੇ ਦੇਰੀ ਦੇ ਤੁਰੰਤ ਬੰਦ ਕਰ ਦਿੱਤਾ ਜਾਵੇਗਾ।

ਲਾਪਰਵਾਹ ਅਧਿਕਾਰੀਆਂ ਅਤੇ ਕੋਚਾਂ ਨੂੰ ਚੇਤਾਵਨੀ

ਖੇਡ ਮੰਤਰੀ ਨੇ ਨਾ ਸਿਰਫ਼ ਖੇਡ ਨਰਸਰੀਆਂ ਦੇ ਸੰਚਾਲਕਾਂ 'ਤੇ ਸ਼ਿਕੰਜਾ ਕੱਸਿਆ ਹੈ, ਸਗੋਂ ਵਿਭਾਗੀ ਅਧਿਕਾਰੀਆਂ ਨੂੰ ਵੀ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਖੇਡ ਉਪ-ਨਿਰਦੇਸ਼ਕਾਂ ਅਤੇ ਕੋਚਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਭਵਿੱਖ ਵਿੱਚ ਖੇਡ ਨਰਸਰੀਆਂ ਦੀ ਵੰਡ ਅਤੇ ਉਨ੍ਹਾਂ ਦੇ ਨਿਯਮਤ ਨਿਰੀਖਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਜੇਕਰ ਕੋਈ ਅਧਿਕਾਰੀ ਜਾਂ ਕੋਚ ਆਪਣੀ ਡਿਊਟੀ ਵਿੱਚ ਲਾਪਰਵਾਹ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਅਨੁਸ਼ਾਸਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮਿਸ਼ਨ 'ਓਲੰਪਿਕ 2036' ਵਿੱਚ 36 ਮੈਡਲਾਂ ਦਾ ਟੀਚਾ

ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਸੂਬਾ ਸਰਕਾਰ ਦੇ ਵਿਜ਼ਨ ਬਾਰੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਹਰਿਆਣਾ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਖੇਡ ਸਹੂਲਤਾਂ, ਬੁਨਿਆਦੀ ਢਾਂਚਾ ਅਤੇ ਸਹੀ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜੇ ਤੋਂ ਹੀ "ਓਲੰਪਿਕ 2036" ਦੀਆਂ ਤਿਆਰੀਆਂ ਵਿੱਚ ਜੁਟ ਗਈ ਹੈ। 

ਸਰਕਾਰ ਦਾ ਸੰਕਲਪ ਹੈ ਕਿ ਭਾਰਤ ਜਦੋਂ ਓਲੰਪਿਕ 2036 ਦੀ ਮੇਜ਼ਬਾਨੀ ਦੇ ਸੁਪਨੇ ਦੇਖ ਰਿਹਾ ਹੈ, ਉਦੋਂ ਹਰਿਆਣਾ ਦੇ ਖਿਡਾਰੀ ਦੇਸ਼ ਦੀ ਝੋਲੀ ਵਿੱਚ ਘੱਟੋ-ਘੱਟ 36 ਮੈਡਲ ਪਾ ਸਕਣ। ਇਸ ਟੀਚੇ ਨੂੰ ਹਾਸਲ ਕਰਨ ਲਈ ਜ਼ਮੀਨੀ ਪੱਧਰ 'ਤੇ ਖੇਡ ਨਰਸਰੀਆਂ ਨੂੰ ਪਾਰਦਰਸ਼ੀ ਅਤੇ ਵਿਸ਼ਵ ਪੱਧਰੀ ਬਣਾਉਣਾ ਬੇਹੱਦ ਜ਼ਰੂਰੀ ਹੈ।

 

Tags: Gaurav Gautam , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD