Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ

ਸਮਾਜ ਅਤੇ ਰਾਸ਼ਟਰ ਨੂੰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰੋ

Nayab Singh Saini, Chief Minister of Haryana, BJP Haryana, Rajpura

5 Dariya News

5 Dariya News

5 Dariya News

ਰਾਜਪੁਰਾ , 12 Jun 2026

Last updated on: Jun 13, 2026, 11:56 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਨਤਾ ਲਈ ਮੁੱਖ ਮੰਤਰੀ ਦਾ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ ਰਰਿੰਦੇ ਹਨ। ਸਮਾਜ ਭਲਾਈ ਅਤੇ ਅਧਿਕਾਰਾਂ ਦੀ ਰੱਖਿਆ ਲਈ, ਨੀਤੀਗਤ ਜਾਂ ਨਿੱਜੀ ਤੌਰ 'ਤੇ ਕਾਰਜ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। 

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪੁਰਾ ਵਿੱਚ ਸੈਣੀ ਸਮਾਜ ਵੈਲਫੇਅਰ ਕਮੇਟੀ ਵੱਲੋਂ ਆਯੋਜਿਤ ਸੈਣੀ ਮਹਾਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਕਮੇਟੀ ਵੱਲੋਂ ਮੁੱਖ ਮੰਤਰੀ ਦਾ ਸ਼ਾਨਦਾਰ ਸਵਾਗਤ ਅਤੇ ਅਭਿਨੰਦਨ ਕੀਤਾ ਗਿਆ। ਮੁੱਖ ਮੰਤਰੀ ਨੇ ਕਈ ਸਮਾਜਿਕ ਕਾਰਕਰਤਾਵਾਂ ਨੂੰ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਪੁਰਾ ਦੀ ਇਸ ਵੀਰ, ਪਵਿੱਤਰ ਅਤੇ ਇਤਿਹਾਸਕ ਧਰਤੀ 'ਤੇ ਸੈਣੀ ਸਮਾਜ ਦੇ ਇਸ ਵਿਸ਼ਾਲ ਮਹਾਸੰਮੇਲਨ ਵਿੱਚ ਆ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਨੇ ਸੰਮੇਲਨ ਦੇ ਸਫਲ ਆਯੋਜਨ ਲਈ ਵੈਲਫੇਅਰ ਕਮੇਟੀ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਥੇ ਆਉਣ 'ਤੇ ਉਨ੍ਹਾਂ ਦਾ ਗਲਾ ਭਰੋਸੇ ਨਾਲ ਭਰ ਗਿਆ ਹੈ, ਜਿਸ ਜਾਗਰੂਕ ਅਤੇ ਸੰਗਠਿਤ ਸਮਾਜ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ।

ਸਮਾਜ ਦੇ ਹੱਕਾਂ ਦੀ ਰੱਖਿਆ ਲਈ ਕੀਤੀ ਜਾਵੇਗੀ ਜ਼ੋਰਦਾਰ ਪੈਰਵੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਮਾਜ ਅਤੇ ਰਾਸ਼ਟਰ ਨੂੰ ਮਜ਼ਬੂਤ ਬਣਾਉਣ ਲਈ ਸਾਰੇ ਮਿਲ ਕੇ ਕਾਰਜ ਕਰਨ, ਤਾਂ ਹੀ ਪੰਜਾਬ ਨੂੰ ਵੀ ਅਮੀਰ ਅਤੇ ਖੁਸ਼ਹਾਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਹੱਕਾਂ ਦੀ ਰੱਖਿਆ ਲਈ ਜ਼ੋਰਦਾਰ ਪੈਰਵੀ ਕੀਤੀ ਜਾਵੇਗੀ। 

ਸੈਣੀ ਸਮਾਜ ਨੂੰ ਹੁਣ ਮੂਕ ਦਰਸ਼ਕ ਜਾਂ ਸਮਰਥਕ ਬਣ ਕੇ ਨਹੀਂ ਰਹਿਣਾ ਹੈ, ਸਗੋਂ ਰਾਜਨੀਤਿਕ ਖੇਤਰ ਵਿੱਚ ਮੋਹਰੀ ਅਤੇ ਫੈਸਲਾਕੁੰਨ ਭੂਮਿਕਾ ਨਿਭਾਉਣੀ ਹੋਵੇਗੀ। ਪੰਚਾਇਤ ਤੋਂ ਲੈ ਕੇ ਵਿਧਾਨ ਸਭਾ ਅਤੇ ਸੰਸਦ ਤੱਕ ਸਮਾਜ ਦੀ ਮਜ਼ਬੂਤ ਅਤੇ ਗੂੰਜਦੀ ਹੋਈ ਭਾਗੀਦਾਰੀ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਆਪ ਪਾਰਟੀ ਨੇ ਕਈ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰਨ ਦਾ ਕੰਮ ਕੀਤਾ। ਅੱਜ ਜਨਤਾ ਖੁਦ ਨੂੰ ਠੱਗੀ ਹੋਈ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ, ਜਦੋਂ ਕਿ ਆਪ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿੱਚ 50 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਸੀ। ਇਹ ਭ੍ਰਿਸ਼ਟਾਚਾਰੀ ਸਰਕਾਰ ਸਿਰਫ਼ ਸ਼ੋਸ਼ਣ ਕਰਨ ਦਾ ਕੰਮ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਗਰੀਬ ਵਿਅਕਤੀ ਨੂੰ ਵਿਕਾਸ ਦੀ ਧਾਰਾ ਵਿੱਚ ਲਿਆਉਣ ਦਾ ਕੀਤਾ ਕੰਮ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜਦੋਂ ਤੋਂ ਦੇਸ਼ ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਨਵੀਆਂ ਨੀਤੀਆਂ ਬਣਾਈਆਂ ਅਤੇ ਲਾਗੂ ਕੀਤੀਆਂ ਹਨ, ਜਿਨ੍ਹਾਂ ਨੇ ਗਰੀਬ ਵਿਅਕਤੀ ਨੂੰ ਵਿਕਾਸ ਦੀ ਧਾਰਾ ਵਿੱਚ ਲਿਆਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਗੁਰੂ ਤੇਗ ਬਹਾਦਰ ਸਿੰਘ ਜੀ ਦਾ 350 ਸਾਲਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਉਨ੍ਹਾਂ ਦੇ ਨਾਂ 'ਤੇ ਸਿਰਸਾ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਗਈ, ਫਰੀਦਾਬਾਦ ਵਿੱਚ ਚੌਕ, ਧਮਤਾਨ ਸਾਹਿਬ ਵਿੱਚ ਰਸਤਾ, ਯਮੁਨਾਨਗਰ ਵਿੱਚ ਵਨ ਅਤੇ ਦੁਆਰ, ਅੰਬਾਲਾ ਵਿੱਚ ਪੌਲੀਟੈਕਨਿਕ ਦਾ ਨਾਮਕਰਨ ਕੀਤਾ ਗਿਆ ਹੈ।

84 ਦੇ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਦਿੱਤੀ ਸਰਕਾਰੀ ਨੌਕਰੀ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਜੀ ਦੇ ਨਾਂ 'ਤੇ ਛਛਰੌਲੀ ਵਿੱਚ ਖੇਤੀਬਾੜੀ ਕਾਲਜ ਬਣਾਇਆ ਜਾ ਰਿਹਾ ਹੈ, ਜਿਸ ਦਾ ਕਾਰਜ ਜਲਦ ਹੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੁਰੂਕਸ਼ੇਤਰ ਵਿੱਚ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣ ਲਈ ਡਾਕ ਟਿਕਟ ਅਤੇ ਸਿੱਕਾ ਜਾਰੀ ਕੀਤਾ। 

ਹਰਿਆਣਾ ਵਿੱਚ 84 ਦੇ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਡਾਇਲਸਿਸ ਦੇ ਮਰੀਜ਼ਾਂ ਦਾ ਰਾਜ ਦੇ ਸਾਰੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਚੋਣਾਂ ਦੌਰਾਨ ਕੀਤੇ ਗਏ 217 ਸੰਕਲਪਾਂ ਵਿੱਚੋਂ 63 ਪੂਰੇ ਕਰ ਦਿੱਤੇ ਹਨ ਅਤੇ 157 'ਤੇ ਤੇਜ਼ੀ ਨਾਲ ਕਾਰਜ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ ਜਾ ਰਹੀਆਂ ਹਨ ਅਤੇ ਸਬਜ਼ੀਆਂ, ਆਲੂ ਆਦਿ ਨੂੰ ਭਾਵਾਂਤਰ ਭਰਪਾਈ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਉਚਿਤ ਮੁੱਲ ਮਿਲ ਸਕੇ। ਔਰਤਾਂ ਨੂੰ 500 ਰੁਪਏ ਵਿੱਚ ਸਿਲੰਡਰ, ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਨੂੰ 8 ਹਜ਼ਾਰ ਰੁਪਏ ਦੀ ਸਬਸਿਡੀ, ਔਰਤਾਂ ਨੂੰ 2100 ਰੁਪਏ ਦੀ ਰਾਸ਼ੀ ਦੇਣ ਦਾ ਕਾਰਜ ਕੀਤਾ ਜਾ ਰਿਹਾ ਹੈ। 

ਬਜ਼ੁਰਗਾਂ, ਦਿਵਿਆਂਗਾਂ, ਵਿਧਵਾ ਔਰਤਾਂ ਨੂੰ ਪੈਨਸ਼ਨ, ਦੀਨਦਿਆਲ ਲਾਡੋ ਲਕਸ਼ਮੀ ਵਰਗੀਆਂ ਯੋਜਨਾਵਾਂ ਦਾ ਲਾਭ ਹਰ ਮਹੀਨੇ 10 ਤਾਰੀਖ ਨੂੰ ਬਟਨ ਦਬਾ ਕੇ ਦਿੱਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਮੋਹਾਲੀ ਰਾਜਪੁਰਾ ਰੇਲ ਬਾਈਪਾਸ ਨਿਰਮਾਣ ਨੂੰ ਦਿੱਤੀ ਮਨਜ਼ੂਰੀ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਹਰਿਆਣਾ ਦੀ ਤਰਜ਼ 'ਤੇ ਜਨ-ਭਲਾਈ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ। ਪੰਜਾਬ ਵਿੱਚ ਪ੍ਰਧਾਨ ਮੰਤਰੀ ਨੇ 7500 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਰਸਤੇ ਖੋਲ੍ਹਣ ਦਾ ਕੰਮ ਕੀਤਾ ਹੈ। ਇਸ ਨਾਲ 64 ਹਜ਼ਾਰ ਤੋਂ ਵੱਧ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਹੋਵੇਗਾ। 

ਇਸ ਤੋਂ ਇਲਾਵਾ 1387 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਲਗਭਗ 1400 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਰਾਜਪੁਰਾ ਰੇਲ ਬਾਈਪਾਸ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਸ਼ੇ ਨੂੰ ਖ਼ਤਮ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਅਵਸਰ ਜੁਟਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਪੁਰਾ ਦੀ ਇਤਿਹਾਸਕ ਧਰਤੀ ਦਾ ਬਹੁਤ ਮਹੱਤਵ ਹੈ। ਇਹ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਅਧਿਆਤਮਿਕ ਚੇਤਨਾ ਦਾ ਜਾਗਰੂਕ ਕੇਂਦਰ ਹੈ। ਇਹ ਪੂਰਾ ਖੇਤਰ ਪੰਜਾਬ, ਹਰਿਆਣਾ ਅਤੇ ਪੂਰੇ ਦੇਸ਼ ਦੀ ਪ੍ਰਗਤੀ ਨੂੰ ਆਪਸ ਵਿੱਚ ਜੋੜਨ ਵਾਲਾ ਮਜ਼ਬੂਤ ਪ੍ਰਵੇਸ਼ ਦੁਆਰ ਹੈ। 

ਇਸ ਮਿੱਟੀ ਨੇ ਦੇਸ਼ ਨੂੰ ਇੱਕ ਤੋਂ ਵੱਧ ਕੇ ਇੱਕ ਮਿਹਨਤੀ ਕਿਸਾਨ, ਜਾਂਬਾਜ਼ ਸੈਨਿਕ ਅਤੇ ਨਿਰਸਵਾਰਥ ਸਮਾਜ ਸੇਵੀ ਦਿੱਤੇ ਹਨ। ਸਮਾਜਿਕ ਕ੍ਰਾਂਤੀ ਦੇ ਮੋਢੀ ਜੋਤੀਬਾ ਫੂਲੇ, ਦੇਸ਼ ਦੀ ਪਹਿਲੀ ਅਧਿਆਪਕਾ ਮਾਤਾ ਸਾਵਿਤਰੀ ਬਾਈ ਫੂਲੇ ਵਰਗੇ ਦੇਸ਼ ਦੇ ਬਹੁਮੁੱਲੇ ਰਤਨ ਇਸ ਸਮਾਜ ਨੇ ਦਿੱਤੇ ਹਨ, ਜਿਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਮਹਿਲਾ ਸਿੱਖਿਆ ਅਤੇ ਕਮਜ਼ੋਰ ਵਰਗਾਂ ਦੇ ਉਥਾਨ ਲਈ ਕ੍ਰਾਂਤੀਕਾਰੀ ਕਾਰਜ ਕੀਤੇ। 

ਉਨ੍ਹਾਂ ਦੀ ਬਦੌਲਤ ਹੀ ਸਮਾਜ ਸਨਮਾਨ ਨਾਲ ਸਿਰ ਉਠਾ ਕੇ ਜੀ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਅਧਿਆਤਮਿਕ ਰਾਹ ਦਿਖਾਉਣ ਵਾਲੇ ਸੰਤ ਲਿਖਮੀਦਾਸ, ਬੱਲਭਗੜ੍ਹ ਰਿਆਸਤ ਦੇ ਸੇਨਾਪਤੀ ਗੁਲਾਬ ਸੈਣੀ ਅਤੇ ਖੇਡ ਜਗਤ ਵਿੱਚ ਭਾਰਤ ਦਾ ਡੰਕਾ ਵਜਾਉਣ ਵਾਲੇ ਜਾਦੂਗਰ ਮੇਜਰ ਧਿਆਨਚੰਦ ਤੋਂ ਇਲਾਵਾ ਚੰੜੀਗੜ੍ਹ ਦੇ ਰੌਕ ਗਾਰਡਨ ਨਿਰਮਾਤਾ ਪਦਮਸ੍ਰੀ ਨੇਕਚੰਦ ਸੈਣੀ ਵਰਗੀਆਂ ਸ਼ਖਸੀਅਤਾਂ ਸਮਾਜ ਦਾ ਮਾਣ ਹਨ, ਜਿਨ੍ਹਾਂ ਨੇ ਦੇਸ਼-ਦੁਨੀਆ ਵਿੱਚ ਸਮਾਜ ਦਾ ਨਾਂ ਰੌਸ਼ਨ ਕੀਤਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਹੀ ਓ.ਬੀ.ਸੀ. ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦਿੱਤਾ ਗਿਆ, ਜੋ ਕਿ ਇੱਕ ਇਤਿਹਾਸਕ ਅਤੇ ਯੁੱਗ-ਪਲਟਾਊ ਕਦਮ ਸੀ। ਮੈਡੀਕਲ ਅਤੇ ਉੱਚ ਸਿੱਖਿਆ ਵਿੱਚ ਓ.ਬੀ.ਸੀ. ਵਰਗ ਨੂੰ 27 ਫੀਸਦੀ ਰਾਖਵਾਂਕਰਨ ਦੇ ਕੇ ਸਿੱਖਿਆ ਦੇ ਬੰਦ ਦਰਵਾਜ਼ੇ ਹਮੇਸ਼ਾ ਲਈ ਖੋਲ੍ਹ ਦਿੱਤੇ ਗਏ। ਇਸੇ ਦਾ ਨਤੀਜਾ ਹੈ ਕਿ ਅੱਜ ਦੇਸ਼ ਦੀਆਂ ਯੂਨੀਵਰਸਿਟੀਆਂ, ਇੰਜੀਨੀਅਰਿੰਗ ਅਤੇ ਮੈਡੀਕਲ ਸੰਸਥਾਵਾਂ ਵਿੱਚ ਪੱਛੜੇ ਵਰਗ ਦੇ ਨੌਜਵਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਤੋਂ ਓ.ਬੀ.ਸੀ. ਸਮਾਜ ਦੇ ਸੀਨੀਅਰ ਆਗੂ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੂੰ ਪਾਰਟੀ ਦੇ ਸਰਵਉੱਚ ਨੀਤੀ-ਨਿਰਧਾਰਕ ਸੰਸਦੀ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹੀ ਨਹੀਂ, ਕੇਂਦਰ ਸਰਕਾਰ ਅਤੇ ਜਿੱਥੇ-ਜਿੱਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਓ.ਬੀ.ਸੀ. ਸਮਾਜ ਨੂੰ ਉਨ੍ਹਾਂ ਦੀ ਪੂਰੀ ਨੁਮਾਇੰਦਗੀ ਅਤੇ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ।

ਸੰਮੇਲਨ ਵਿੱਚ ਸੈਣੀ ਸਮਾਜ ਕਲਿਆਣ ਕਮੇਟੀ ਦੇ ਸਰਕਲ ਚੇਅਰਮੈਨ ਜ਼ੈਲਦਾਰ ਜਸਵਿੰਦਰ ਸਿੰਘ ਸੈਣੀ, ਮਹਿੰਦਰ ਸੈਣੀ, ਪ੍ਰਧਾਨ ਜਤਿੰਦਰ ਸੈਣੀ, ਚੇਅਰਮੈਨ ਗੁਰਨਾਮ, ਅੰਗਦ ਸੈਣੀ, ਗੁਰਦਰਸ਼ਨ ਸੈਣੀ, ਰਣਬੀਰ ਸਿੰਘ, ਸਰਵਜੀਤ ਕੌਰ, ਐਮ.ਸੀ. ਲੱਕੀ, ਦਵਿੰਦਰ ਸੈਣੀ ਸਮੇਤ ਭਾਰੀ ਗਿਣਤੀ ਵਿੱਚ ਸਮਾਜ ਦੇ ਨੁਮਾਇੰਦੇ ਮੌਜ਼ੂਦ ਸਨ।

 

Tags: Nayab Singh Saini , Chief Minister of Haryana , BJP Haryana , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD