Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ

ਕਿਹਾ- ਝੂਠ ਅਤੇ ਏ.ਆਈ ਵੀਡੀਓ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਨਹੀਂ ਹੋਵੇਗੀ ਕਾਮਯਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਡਲ ‘ਤੇ ਲੋਕਾਂ ਨੇ ਲਗਾਈ ਮੋਹਰ

Tarunpreet Singh Sond, AAP Punjab

5 Dariya News

5 Dariya News

5 Dariya News

ਖੰਨਾ, ਲੁਧਿਆਣਾ , 12 Jun 2026

Last updated on: Jun 13, 2026, 12:18 IST

ਖੰਨਾ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਕਾਂਗਰਸ ਵੱਲੋਂ ਕੀਤੇ ਜਾ ਰਹੇ ਝੂਠੇ ਦਾਵਿਆਂ ਦਾ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਕਰਾਰਾ ਜਵਾਬ ਦਿੱਤਾ। ਮੰਤਰੀ ਸੌਂਦ ਖੁਦ ਖੰਨਾ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਪੂਰੇ ਦੌਰੇ ਦਾ ਸੋਸ਼ਲ ਮੀਡੀਆ ‘ਤੇ ਲਾਈਵ ਪ੍ਰਸਾਰਣ ਕੀਤਾ। 

ਇਸ ਦੌਰਾਨ ਉਨ੍ਹਾਂ ਕਾਂਗਰਸ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਫੈਲਾਏ ਜਾ ਰਹੇ ਝੂਠ ਦੀ ਸੱਚਾਈ ਲੋਕਾਂ ਸਾਹਮਣੇ ਲਿਆਉਣਾ ਜ਼ਰੂਰੀ ਸੀ ਅਤੇ ਅੱਜ ਲੋਕਾਂ ਨੇ ਖੁਦ ਦੇਖ ਲਿਆ ਹੈ ਕਿ ਕਲੀਨਿਕ ਪੂਰੀ ਤਰ੍ਹਾਂ ਚੱਲ ਰਹੇ ਹਨ ਅਤੇ ਮਰੀਜ਼ਾਂ ਨੂੰ ਨਿਯਮਿਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ।

ਗੌਰਤਲਬ ਹੈ ਕਿ ਹਾਲ ਹੀ ਵਿੱਚ ਖੰਨਾ ਕਾਂਗਰਸ ਦੇ ਸੋਸ਼ਲ ਮੀਡੀਆ ਪੇਜ ‘ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਲਾਕੇ ਦੇ ਆਮ ਆਦਮੀ ਕਲੀਨਿਕ ਬੰਦ ਹਨ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ। ਇਸ ਵੀਡੀਓ ਤੋਂ ਬਾਅਦ ਕੈਬਨਿਟ ਮੰਤਰੀ ਸੌਂਦ ਖੁਦ ਮੈਦਾਨ ਵਿੱਚ ਉਤਰੇ ਅਤੇ ਕਾਂਗਰਸ ਦੇ ਝੂਠੇ ਦਾਅਵਿਆਂ ਦੀ ਹਕੀਕਤ ਲੋਕਾਂ ਸਾਹਮਣੇ ਰੱਖੀ।

ਦੌਰੇ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਆਮ ਆਦਮੀ ਕਲੀਨਿਕ ਅੱਜ ਲੱਖਾਂ ਪਰਿਵਾਰਾਂ ਲਈ ਰਾਹਤ ਦਾ ਕੇਂਦਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਲੋਕਾਂ ਨੂੰ ਦੱਸਣ ਲਈ ਕੋਈ ਪ੍ਰਾਪਤੀ ਨਹੀਂ ਹੈ, ਇਸ ਲਈ ਉਹ ਝੂਠੀਆਂ ਅਤੇ ਗੁੰਮਰਾਹਕੁੰਨ ਵੀਡੀਓਜ਼ ਬਣਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਮੰਤਰੀ ਸੌਂਦ ਨੇ ਮਰੀਜ਼ਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਜੇਕਰ ਕਲੀਨਿਕ ਬੰਦ ਹੁੰਦੇ ਤਾਂ ਇੱਥੇ ਮਰੀਜ਼ ਇਲਾਜ ਕਰਵਾਉਣ ਲਈ ਕਿਉਂ ਆਉਂਦੇ? ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਜਾਂਚਾਂ ਦਾ ਲਾਭ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਝੂਠ ਦੀ ਪੋਲ ਇੱਥੇ ਮੌਜੂਦ ਮਰੀਜ਼ਾਂ ਅਤੇ ਸਿਹਤ ਕਰਮਚਾਰੀਆਂ ਨੇ ਹੀ ਖੋਲ੍ਹ ਦਿੱਤੀ ਹੈ। ਨਿਰੀਖਣ ਦੌਰਾਨ ਮੰਤਰੀ ਨੇ ਦਵਾਈਆਂ ਦੇ ਸਟੋਰਾਂ ਦਾ ਵੀ ਜਾਇਜ਼ਾ ਲਿਆ ਅਤੇ ਉਪਲਬਧ ਦਵਾਈਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 100 ਤੋਂ ਵੱਧ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਕਈ ਤਰ੍ਹਾਂ ਦੇ ਮੈਡੀਕਲ ਟੈਸਟ ਵੀ ਬਿਨਾਂ ਕਿਸੇ ਖਰਚੇ ਦੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅੱਜ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਬਿਨਾਂ ਆਰਥਿਕ ਬੋਝ ਦੇ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਮੰਤਰੀ ਸੌਂਦ ਨੇ ਖੰਨਾ ਦੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਸ਼ਾਨਦਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਡਾ. ਮਨਿੰਦਰ ਸਿੰਘ ਭਸੀਨ ਅਤੇ ਉਨ੍ਹਾਂ ਦਾ ਸਟਾਫ਼ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ, ਜਿਸ ਕਾਰਨ ਆਮ ਆਦਮੀ ਕਲੀਨਿਕਾਂ ਅਤੇ ਸਿਵਲ ਹਸਪਤਾਲ ‘ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਖੰਨਾ ਅੱਜ ਪੰਜਾਬ ਦੇ ਮੋਹਰੀ ਹਸਪਤਾਲਾਂ ਵਿੱਚ ਸ਼ਾਮਲ ਹੈ, ਜਿਸਦਾ ਵੱਡਾ ਸਿਹਰਾ ਡਾ. ਮਨਿੰਦਰ ਸਿੰਘ ਭਸੀਨ ਦੀ ਕਾਰਗੁਜ਼ਾਰੀ ਨੂੰ ਜਾਂਦਾ ਹੈ। 

ਇਸ ਦੇ ਨਾਲ ਹੀ ਉਨ੍ਹਾਂ ਮਾਨੂਪੁਰ ਦੇ ਐਸ.ਐਮ.ਓ ਡਾ. ਸੁਦੀਪ ਸਿੱਧੂ ਦੀਆਂ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ। ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਘਬਰਾਈ ਹੋਈ ਹੈ। 

ਇਸੇ ਲਈ ਏ.ਆਈ ਤਕਨੀਕ ਅਤੇ ਐਡਿਟ ਕੀਤੀਆਂ ਵੀਡੀਓਜ਼ ਰਾਹੀਂ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹਨ ਅਤੇ ਅਜਿਹੇ ਸਿਆਸੀ ਹਥਕੰਡਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੰਤਰੀ ਸੌਂਦ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ ਆਲੋਚਨਾ ਕਰਨ ਦਾ ਹੱਕ ਹਰ ਕਿਸੇ ਨੂੰ ਹੈ, ਪਰ ਝੂਠੀ ਅਤੇ ਮਨਘੜਤ ਸਮੱਗਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਜੇਕਰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਗੁੰਮਰਾਹਕੁੰਨ ਸਮੱਗਰੀ ਪ੍ਰਸਾਰਿਤ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਕਾਨੂੰਨੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਸਿਆਸਤ ਕਰਨ ਦੀ ਬਜਾਏ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ‘ਤੇ ਹੈ। ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਅਤੇ ਉੱਥੇ ਇਲਾਜ ਲਈ ਪਹੁੰਚ ਰਹੇ ਮਰੀਜ਼ਾਂ ਦੀ ਵੱਡੀ ਗਿਣਤੀ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਕ੍ਰਾਂਤੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵਿਰੋਧੀ ਧਿਰ ਦੇ ਝੂਠੇ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਟਿਕ ਨਹੀਂ ਰਹੇ।

ਇਸ ਮੌਕੇ ਮੰਤਰੀ ਦੇ ਨਾਲ ਖੰਨਾ ਦੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ, ਮਾਨੂਪੁਰ ਦੇ ਐਸ.ਐਮ.ਓ ਡਾ. ਸੁਦੀਪ ਸਿੱਧੂ, ਮੰਤਰੀ ਦੇ ਓ.ਐਸ.ਡੀ ਕਰਨ ਅਰੋੜਾ, ਕੌਂਸਲਰ ਹਰੀਸ਼ ਗੁਪਤਾ, ਕੌਂਸਲਰ ਰਾਜਿੰਦਰ ਸਿੰਘ ਜੀਤ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।

 

Tags: Tarunpreet Singh Sond , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD