Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ

ਪਾਣੀ ਦੀ ਨਿਕਾਸੀ ਲਈ ਬਣੇਗੀ ਸਾਈਡ ਡਰੇਨ-ਈ:ਟੀ:ਓ

Harbhajan Singh ETO, AAP Punjab

5 Dariya News

5 Dariya News

5 Dariya News

ਅੰਮ੍ਰਿਤਸਰ , 12 Jun 2026

Last updated on: Jun 13, 2026, 12:27 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਾਸੀਆਂ ਲਈ ਇਕ ਹੋਰ ਖੁਸ਼ਖਬਰੀ ਤਹਿਤ ਇਕ ਸਾਈਡ ਡਰੇਨ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਕਾਫੀ ਲੰਬੇ ਸਮੇਂ ਤੋਂ ਜੰਡਿਆਲਾ ਗੁਰੂ ਸਰਾਂ ਤੇ ਲੰਬੇ ਸਮੇਂ ਤੋਂ ਚਲਦੀ ਆ ਰਹੀ ਪਾਣੀ ਦੀ ਨਿਕਾਸੀ ਦੀ ਮੁਸ਼ਕਲ ਦਾ ਹੱਲ ਹੋਵੇਗਾ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਸਾਈਡ ਡਰੇਨ ਦਾ ਨੀਂਹ ਪੱਥਰ ਰੱਖਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਡਰੇਨ ਤੇ ਕਰੀਬ 9.31 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ 6 ਮਹੀਨੇ ਦੇ ਅੰਦਰ ਅੰਦਰ ਇਸ ਕੰਮ ਨੂੰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਟੈਂਡਰਾਂ ਦਾ ਕੰਮ ਮੁਕੰਮਲ ਹੋ ਚੁੱਕਾ ਅਤੇ ਜਲਦੀ ਹੀ ਇਸ ਕੰਮ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਜੀ:ਟੀ:ਰੋਡ ‘ਤੇ ਬਰਸਾਤਾਂ ਦੌਰਾਨ ਕਾਫੀ ਪਾਣੀ ਖੜ੍ਹਾ ਹੋ ਜਾਂਦਾ ਸੀ ਜਿਸ ਕਾਰਨ ਰਾਹਗੀਰ ਅਤੇ ਦੁਕਾਨਦਾਰਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇਗਾ।

ਇਸ ਉਪਰੰਤ ਲੋਕ ਨਿਰਮਾਣ ਮੰਤਰੀ ਵੱਲੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਤੋਂ ਜੰਡਿਆਲਾ - ਵੈਰੋਵਾਲ ਸੜਕ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਦੱਸਿਆ ਕਿ ਪਿੰਡ ਗੁਣੋਵਾਲ ਵਿਖੇ 81.67 ਲੱਖ ਰੁਪਏ ਦੀ ਲਾਗਤ ਨਾਲ ਇਸ ਪੁਲ ਨੂੰ ਬਣਾਇਆ ਜਾਵੇਗਾ ਅਤੇ ਇਸ ਦੀ ਸਮੇਂ ਸੀਮਾ ਵੀ 6 ਮਹੀਨੇ ਨਿਸ਼ਚਤ ਕੀਤੀ ਜਾ ਚੁੱਕੀ ਹੈ ਅਤੇ ਸਬੰਧਤ ਠੇਕੇਦਾਰ ਨੂੰ ਇਸ ਦਾ ਕੰਮ ਵੀ ਅਲਾਟ ਹੋ ਚੁੱਕਾ ਹੈ। 

ਸ੍ਰ ਈ:ਟੀ:ਓ ਨੇ ਦੱਸਿਆ ਕਿ ਇਸ ਪੁਲ ਦੀ ਉਸਾਰੀ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਸ੍ਰ ਈ.ਟੀ.ਓ. ਨੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਗੁਣਵੱਤਾ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਜਨਤਕ ਧਨ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ 81.67 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਆਵਾਜਾਈ ਸੰਬੰਧੀ ਲੋੜਾਂ ਨੂੰ ਪੂਰਾ ਕਰੇਗਾ। 

ਉਨ੍ਹਾਂ ਦੱਸਿਆ ਕਿ ਪੁਲ ਦੇ ਨਿਰਮਾਣ ਨਾਲ ਖਾਸ ਤੌਰ 'ਤੇ ਪਿੰਡ ਗੁਣੋਵਾਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਅਤੇ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਖੇਤਰ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਸਰਦਾਰ ਅਮਰੀਕ ਸਿੰਘ ਸੋਢੀ,ਸ੍ਰੀ ਸੁਰਿੰਦਰ ਸੋਨੂ ਮਨਜਿੰਦਰ ਹੈਪੀ, ਕੌਂਸਲਰ ਸਰਦਾਰ ਨਰਿੰਦਰ ਸਿੰਘ ਨਿੰਦਾ ਅਵਤਾਰ ਸਿੰਘ ਕਾਲਾ, ਰਾਜ ਕੁਮਾਰ ਮਲਹੋਤਰਾ ,ਸਰਦਾਰ ਸਤਿੰਦਰ ਸਿੰਘ, ਅਮਨ ਵਿਰਕ ਮਨਜਿੰਦਰ ਭੀੜੀ ਚੇਅਰਮੈਨ ਗੁਰਵਿੰਦਰ ਸਿੰਘ ਤੋ ਇਲਾਵਾਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Harbhajan Singh ETO , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD