Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਅਨੁਕੂਲ ਮਾਹੌਲ ਮੁਹੱਈਆ ਕੀਤਾ ਜਾ ਰਿਹਾ- ਸਪੀਕਰ ਸੰਧਵਾਂ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 13 Jun 2026

Last updated on: Jun 13, 2026, 15:24 IST

ਵਪਾਰੀਆਂ ਦੀਆਂ ਜ਼ਮੀਨੀ ਪੱਧਰ ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ  ਸਕੀਮਾਂ ਦਾ ਲਾਭ  ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿੱਖੇ ਟਰੇਡ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਜਾਇਜ਼ ਮੁੱਦਿਆਂ ਦਾ ਹੱਲ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਟੈਂਡਰ ਪਾਸ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣਗੇ।ਉਨ੍ਹਾਂ ਸਮੂਹ ਵਪਾਰੀਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

ਸ. ਸੰਧਵਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਵਪਾਰੀ ਆਪਣੀਆਂ ਮੰਗਾਂ ਸਿੱਧੇ ਤੌਰ ’ਤੇ ਸਰਕਾਰੀ ਨੁਮਾਇੰਦਿਆਂ ਅੱਗੇ ਰੱਖ ਰਹੇ ਹਨ, ਜਿਸ ਨਾਲ ਭਰੋਸਾ ਅਤੇ ਪਾਰਦਰਸ਼ਤਾ ਵਧੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਲਈ ਸੁਖਾਲੀ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਵਚਨਬੱਧ ਹੈ। 

ਇਸ ਮੌਕੇ ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ,ਨਗਰ ਕੌਂਸਲ ਈਓ ਅੰਮ੍ਰਿਤ ਲਾਲ, ਬੀਡੀਪੀਓ ਵਿਕਾਸ ਸ਼ਰਮਾ , ਨਾਇਬ ਤਹਿਸੀਲਦਾਰ ਗੁਰਚਰਨ ਸਿੰਘ,ਐਸ.ਡੀ.ਓ  ਪ੍ਰਦੀਪ ਕੁਮਾਰ ਬਿਜਲੀ ਬੋਰਡ , ਜੀ.ਐਸ.ਟੀ ਦਿਨੇਸ਼ ਕੁਮਾਰ , ਕੁਲਵਿੰਦਰ ਸਿੰਘ ਜੀ ਐਸ ਟੀ, ਨਰੇਸ਼ ਸਿੰਗਲਾ ਟਰੈਂਡ ਵਿੰਗ , ਰਵਿੰਦਰ ਗੋਇਲ ਹਲਕਾ ਇੰਚਾਰਜ , ਓਮ ਕਾਰ ਗੋਇਲ ਪ੍ਰਧਾਨ ਰਮਨ ਮਨਚੰਦਾ , ਵੇਦ ਪ੍ਰਕਾਸ਼ , ਬਿੱਟਾ ਨਰੂਲਾ , ਡਿੰਪਲ ਐਮਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD