Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ

ਸਮਾਰਟ ਕਾਰਡਾਂ ਦੇ ਬਣਨ ਨਾਲ ਰਾਸ਼ਨ ਵੰਡ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਆਵੇਗੀ-ਸੰਧਵਾਂ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 13 Jun 2026

Last updated on: Jun 13, 2026, 15:27 IST

ਪੰਜਾਬ ਸਰਕਾਰ ਦਾ ਮੁੱਖ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਬਿਨਾਂ ਕਿਸੇ ਪੱਖਪਾਤ ਦੇ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਸਮਾਰਟ ਕਾਰਡਾਂ ਦੇ ਬਣਨ ਨਾਲ ਰਾਸ਼ਨ ਵੰਡ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਲਾਭਪਾਤਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਗਰੀਬ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕਰ ਰਹੀ ਹੈ। 

ਉਨ੍ਹਾਂ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕਾਰਡਾਂ ਰਾਹੀਂ ਬਣਦਾ ਰਾਸ਼ਨ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਪੂਰੇ ਕੀਤੇ ਜਾ ਰਹੇ। ਰਜਿਸਟਰੀਆਂ ਤੇ ਕੰਮ ਨੂੰ ਸਸਤਾ ਕਰ ਦਿੱਤਾ ਗਿਆ ਹੈ। ਸਿਹਤ ਬੀਮਾ ਯੋਜਨਾ ਦਾ ਵੀ ਲੋਕ ਲਾਭ ਲੈ ਰਹੇ ਹਨ। 

ਮਹਿਲਾਵਾਂ ਨੂੰ ਮਿਲਣ ਵਾਲਾ 1000/1500 ਰੁਪਏ ਦੀ ਸਕੀਮ ਵੀ ਇਕ ਜੁਲਾਈ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ  ਕਰੋੜਾਂ ਰੁਪਏ ਖਰਚ ਕੇ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਸੁਖਵੰਤ ਸਿੰਘ ਯੂਥ ਆਗੂ, ਹਰਦੀਪ ਸਿੰਘ ਬਲਾਕ ਪ੍ਰਧਾਨ, ਗੋਪੀ ਜਲਾਲੇਆਣਾ, ਚਮਕੌਰ ਸਿੰਘ, ਹਰਜਿੰਦਰ ਸਿੰਘ, ਸੁਖਬੀਰ ਸਿੰਘ, ਗੁਰਮੇਲ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD