ਪੰਜਾਬ ਸਰਕਾਰ ਦਾ ਮੁੱਖ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਬਿਨਾਂ ਕਿਸੇ ਪੱਖਪਾਤ ਦੇ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਸਮਾਰਟ ਕਾਰਡਾਂ ਦੇ ਬਣਨ ਨਾਲ ਰਾਸ਼ਨ ਵੰਡ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਲਾਭਪਾਤਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਗਰੀਬ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕਰ ਰਹੀ ਹੈ।
ਉਨ੍ਹਾਂ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕਾਰਡਾਂ ਰਾਹੀਂ ਬਣਦਾ ਰਾਸ਼ਨ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਪੂਰੇ ਕੀਤੇ ਜਾ ਰਹੇ। ਰਜਿਸਟਰੀਆਂ ਤੇ ਕੰਮ ਨੂੰ ਸਸਤਾ ਕਰ ਦਿੱਤਾ ਗਿਆ ਹੈ। ਸਿਹਤ ਬੀਮਾ ਯੋਜਨਾ ਦਾ ਵੀ ਲੋਕ ਲਾਭ ਲੈ ਰਹੇ ਹਨ।
ਮਹਿਲਾਵਾਂ ਨੂੰ ਮਿਲਣ ਵਾਲਾ 1000/1500 ਰੁਪਏ ਦੀ ਸਕੀਮ ਵੀ ਇਕ ਜੁਲਾਈ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਰੋੜਾਂ ਰੁਪਏ ਖਰਚ ਕੇ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਸੁਖਵੰਤ ਸਿੰਘ ਯੂਥ ਆਗੂ, ਹਰਦੀਪ ਸਿੰਘ ਬਲਾਕ ਪ੍ਰਧਾਨ, ਗੋਪੀ ਜਲਾਲੇਆਣਾ, ਚਮਕੌਰ ਸਿੰਘ, ਹਰਜਿੰਦਰ ਸਿੰਘ, ਸੁਖਬੀਰ ਸਿੰਘ, ਗੁਰਮੇਲ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।