Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ

ਪਿੰਡ ਹਰੀਨੌ ਦੀ ਪੰਚਾਇਤ ਸਮੇਤ ਹੋਰਨਾ ਨਾਲ ਕੀਤੀ ਮੀਟਿੰਗ*

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 13 Jun 2026

Last updated on: Jun 13, 2026, 15:30 IST

ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਸ਼ਹਿਰੀ ਵਾਰਡਾਂ ਸਮੇਤ ਸਾਰੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਸਟੇਟ ਐਵਾਰਡੀ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੇ ਗ੍ਰਹਿ ਪਿੰਡ ਹਰੀਨੌ ਵਿਖੇ ਪਿੰਡ ਦੀ ਪੰਚਾਇਤ ਸਮੇਤ ਪਿੰਡ ਵਾਸੀਆਂ ਨੂੰ ਸੰਬੋਧਨ  ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਵਿੱਚ ਅੱਜ ਤੱਕ ਕਿਸੇ ਨਾਲ ਵਿਤਕਰਾ ਨਹੀਂ ਕੀਤਾ, ਹਰ ਕੰਮ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਇਆ ਹੈ। ਪਿੰਡ ਹਰੀਨੌ ਦੇ ਸਰਪੰਚ ਗੁਰਜੀਤ ਸਿੰਘ , ਨੰਬਰਦਾਰ ਦਾਤਾਰ ਸਿੰਘ ਆਦਿ  ਵੱਲੋਂ ਪਿੰਡ ਦੀਆਂ ਕੁਝ ਸਮੱਸਿਆਵਾਂ ਵੱਲ ਧਿਆਨ ਦਿਵਾਉਣ ਤੋਂ ਬਾਅਦ ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਉਕਤ ਸਮੱਸਿਆਵਾਂ ਤੁਰੰਤ ਹੱਲ ਕਰਨ ਦੀ ਹਦਾਇਤ ਕੀਤੀ। 

ਸਪੀਕਰ ਸੰਧਵਾਂ ਨੇ ਪਿੰਡ ਵਾਸੀਆਂ ਨੂੰ ਪਿੰਡ ਦੇ ਸਾਂਝੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਸਬੰਧੀ ਪ੍ਰੇਰਿਤ ਅਤੇ ਉਤਸ਼ਾਹਿਤ ਕਰਦਿਆਂ ਆਖਿਆ ਕਿ ਪਿੰਡ ਦੀ ਸਮੱਸਿਆ ਦਾ ਹੱਲ ਕਰਨ ਦੀ ਪੱਪੂ ਨੰਬਰਦਾਰ ਵਰਗੇ ਅਗਾਂਹਵਧੂ ਨੌਜਵਾਨਾਂ ਅਤੇ ਪੰਚਾਇਤ ਦੀ ਜਿੰਮੇਵਾਰੀ ਹੁੰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਕਿਹਾ ਕਿ ਸਪੀਕਰ ਸ. ਸੰਧਵਾਂ ਵੱਲੋਂ ਬਿਨਾ ਕਿਸੇ ਭੇਦਭਾਵ ਦੇ ਹਰ ਇਕ ਦੀ ਗੱਲ ਧਿਆਨ ਨਾਲ ਸੁਣੀ ਜਾਂਦੀ ਹੈ ਤੇ ਬਿਨ੍ਹਾ ਭੇਦਭਾਵ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮਨਧੀਰ ਸਿੰਘ ਨੰਬਰਦਾਰ, ਬਲਰਾਜ ਸਿੰਘ ਬਰਾੜ, ਘਣਸ਼ਾਮ ਦਾਸ ਗੋਇਲ, ਸੁਖਮੀਤ ਸਿੰਘ ਬਰਾੜ, ਜਸਵਿੰਦਰ ਸਿੰਘ ਮਹੰਤ, ਦਲਜੀਤ ਸਿੰਘ, ਹਰਭਜਨ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਆਦਿ ਵੀ ਹਾਜਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD